25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਿੱਖ ਚਿਹਰੇ ਨੂੰ ਭਾਜਪਾ ਨੇ ਅਗਵਾਈ ਦੇ ਕੇ ਪੰਜਾਬੀਆਂ ਦਾ ਮਾਣ ਵਧਾਇਆ- ਡਾ : ਫਰਮਾਹ

Ad Position 21
No active advertisement
ਅਜੀਤ ਡੈਸਕ 01-06-2026
ਫਿਰੋਜ਼ਪੁਰ, 31 ਮਈ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਵਰਕਰਾਂ ਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ 'ਤੇ ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਦੇ ਸਕੱਤਰ ਡਾ: ਅਰਮਿੰਦਰ ਸਿੰਘ ਫਰਮਾਹ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਨੇ ਪੰਜਾਬ ਦੀ ਸਿਆਸਤ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਕ ਮਜ਼ਬੂਤ ਸਿੱਖ ਚਿਹਰੇ ਨੂੰ ਸੂਬੇ ਦੀ ਕਮਾਨ ਸੌਂਪੀ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਕੋਲ ਸੰਗਠਨਾਤਮਕ ਤਜਰਬੇ ਦੇ ਨਾਲ ਨਾਲ ਪੰਜਾਬ ਦੇ ਮੁੱਦਿਆਂ ਦੀ ਵੀ ਪੂਰੀ ਸਮਝ ਹੈ | ਡਾ: ਫਰਮਾਹ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨੂੰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਨਵਾਂ ਆਧਾਰ ਮਿਲੇਗਾ ਡਾ. ਅਰਮਿੰਦਰ ਸਿੰਘ ਫਰਮਾਹ ਪੰਜਾਬ ਦੇ ਲੋਕ ਰਿਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਇਕ ਨਵੇਂ ਅਤੇ ਵਿਕਾਸਸ਼ੀਲ ਵਿਕਲਪ ਵੱਲ ਦੇਖ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਸ.ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ 2027 ਵਿਚ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਮਜ਼ਬੂਤੀ ਨਾਲ ਉੱਭਰੇਗੀ ਅਤੇ ਸਰਕਾਰ ਬਣਾਉਣ ਵਿਚ ਕਾਮਯਾਬ ਰਹੇਗੀ | ਭਾਜਪਾ ਹਮੇਸ਼ਾ ਹੀ ਹਰ ਵਰਗ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਪੰਜਾਬ ਵਿੱਚ ਵੀ ਪਾਰਟੀ ਵਲੋਂ ਇੱਕਜੁੱਟਤਾ ਅਤੇ ਵਿਕਾਸ ਦੀ ਰਾਜਨੀਤੀ ਨੂੰ ਅੱਗੇ ਵਧਾਇਆ ਜਾਵੇਗਾ | ਡਾ:ਫਰਮਾਹ ਨੇ ਕਿਹਾ ਕਿ ਭਾਰਤੀ ਪਾਰਟੀ ਹਿੰਦੂ-ਸਿੱਖ ਏਕਤਾ ਦੀ ਮਿਸਾਲ ਹੈ, ਜੋ ਹਮੇਸ਼ਾ ਹੀ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਬਿਨਾਂ ਕਿਸੇ ਫ਼ਰਕ ਤੋਂ ਵੱਡੀਆਂ ਤੇ ਅਹਿਮ ਜ਼ਿੰਮੇਵਾਰੀਆਂ ਨਾਲ ਨਿਵਾਜਦੀ ਹੈ | ਕੇਵਲ ਸਿੰਘ ਢਿੱਲੋ ਦੀ ਨਿਯੁਕਤੀ ਵੀ ਇਸ ਗੱਲ ਦਾ ਸਪਸ਼ਟ ਸਬੂਤ ਹੈ | ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋ 'ਦੀ ਅਗਵਾਈ ਹੇਠ ਜਨਤਾ ਸਾਹਮਣੇ ਰੱਖਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਇੱਕ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ ਅਤੇ ਪੰਜਾਬ ਦੇ ਲੋਕ ਬਦਲਾਅ ਲਈ ਭਾਜਪਾ ਦੀ ਡਬਲ ਇੰਜਨ ਸਰਕਾਰ ਦੇ ਗਠਨ 'ਚ ਸਹਿਯੋਗ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ ਸ੍ਰੀ ਸਰਕਾਰੀ ਸਕੂਲ ਲੜਕੇ ਵਿਖੇ ਮੈਗਾ ਪੀ.ਟੀ.ਐੱਮ ਦਾ ਆਯੋਜਨ ਅਗਲੀ ਖ਼ਬਰ ਭਾਜਪਾ ਦੇ ਮੰਡਲ ਮੁੱਦਕੀ ਪ੍ਰਧਾਨ ਬੱਬੂ ਭੈਲ ਨੇ ਜੇਤੂ ਉਮੀਦਵਾਰ ਪੂਨਮ ਰਾਣੀ ਨੂੰ ਦਿੱਤੀਆਂ ਵਧਾਈਆਂ
Ad Position 24