25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੰਮ ਕਰਨ ਤੋਂ ਅਸਮੱਰਥ ਵਿਅਕਤੀਆਂ ਨੂੰ ਵੰਡੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ

Ad Position 21
No active advertisement
ਅਜੀਤ ਡੈਸਕ 01-06-2026
ਮੱਖੂ, 31 ਮਈ (ਵਰਿੰਦਰ ਮਨਚੰਦਾ)-ਪੂਰੀ ਦੁਨੀਆ ਵਿਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਮੱਖੂ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਮੱਖੂ ਅਤੇ ਜ਼ੀਰਾ ਦੇ ਨਾਲ ਲੱਗਦੇ ਪਿੰਡਾਂ ਨਾਲ ਸਬੰਧਿਤ 23 ਕੰਮ ਕਰਨ ਤੋਂ ਅਸਮਰਥ ਵਿਅਕਤੀਆਂ ਨੂੰ 23 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਮਨਪ੍ਰੀਤ ਸਿੰਘ ਵਲੋਂ ਵੰਡੇ ਗਏ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਬਾਨੀ ਡਾ.ਓਬਰਾਏ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਮੱਖੂ, ਜ਼ੀਰਾ, ਮੱਲਾਂਵਾਲਾ, ਤਲਵੰਡੀ ਭਾਈ, ਮੁੱਦਕੀ, ਫ਼ਿਰੋਜ਼ਪੁਰ ਛਾਉਣੀ 'ਤੇ ਸਿਟੀ ਅਤੇ ਗੁਰੂਹਰਸਹਾਏ ਨਾਲ ਸਬੰਧਿਤ ਅੰਗਹੀਣਾਂ, ਦਿਮਾਗ਼ੀ ਤੌਰ 'ਤੇ ਬਿਮਾਰਾਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ, ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਚਾਰ ਕਿਡਨੀ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਇਕ ਮਹੀਨੇ ਦੀਆਂ ਦੋ-ਦੋ ਡਾਇਲੈਸਿਸ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ | ਇਸ ਮੌਕੇ ਮਹਾਂਵੀਰ ਸਿੰਘ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਇਸਤਰੀ ਵਿੰਗ ਜ਼ੀਰਾ ਬਲਵਿੰਦਰ ਕੌਰ ਲੋਹਕੇ, ਲੈਬ ਇੰਚਾਰਜ ਜਗਸੀਰ ਸਿੰਘ, ਮੈਂਬਰ ਰਾਮ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਬਰਾਦਰੀ ਨੇ ਸੀਤਾ ਦਾ ਨੋਟਾਂ ਦੇ ਹਾਰ ਨਾਲ ਕੀਤਾ ਸਨਮਾਨ, ਜਿੱਤ ਨੂੰ ਦੱਸਿਆ ਲੋਕਾਂ ਦੇ ਭਰੋਸੇ ਦੀ ਜਿੱਤ ਅਗਲੀ ਖ਼ਬਰ ਪੀ.ਐੱਮ ਸ੍ਰੀ ਸਰਕਾਰੀ ਸਕੂਲ ਲੜਕੇ ਵਿਖੇ ਮੈਗਾ ਪੀ.ਟੀ.ਐੱਮ ਦਾ ਆਯੋਜਨ
Ad Position 24