25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਰਾਮਗੜ੍ਹੀਆ ਬਰਾਦਰੀ ਨੇ ਸੀਤਾ ਦਾ ਨੋਟਾਂ ਦੇ ਹਾਰ ਨਾਲ ਕੀਤਾ ਸਨਮਾਨ, ਜਿੱਤ ਨੂੰ ਦੱਸਿਆ ਲੋਕਾਂ ਦੇ ਭਰੋਸੇ ਦੀ ਜਿੱਤ

Ad Position 21
No active advertisement
ਅਜੀਤ ਡੈਸਕ 01-06-2026
ਫਿਰੋਜ਼ਪੁਰ, 31 ਮਈ (ਸੁਖਵਿੰਦਰ ਸਿੰਘ)-ਨਗਰ ਕੌਂਸਲ ਫਿਰੋਜ਼ਪੁਰ ਦੇ ਵਾਰਡ ਨੰਬਰ 1 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੀਤਾ ਪਤਨੀ ਸੁਵਿੰਦਰ 224 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ | ਜਿੱਤ ਤੋਂ ਬਾਅਦ ਵਾਰਡ ਵਾਸੀਆਂ ਦਾ ਧੰਨਵਾਦੀ ਦੌਰਾ ਕੀਤਾ | ਇਸ ਦੌਰਾਨ ਵਾਰਡ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ | ਥਾਂ-ਥਾਂ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰਕੇ, ਮਿਠਾਈਆਂ ਵੰਡ ਕੇ ਅਤੇ ਪਟਾਕੇ ਚਲਾ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਧੰਨਵਾਦੀ ਦੌਰੇ ਦੌਰਾਨ ਸਰਬੱਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਗਾਬੜੀਆ ਦੀ ਅਗਵਾਈ ਹੇਠ ਰਾਮਗੜ੍ਹੀਆ ਬਰਾਦਰੀ ਵਲੋਂ ਸੀਤਾ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬਰਾਦਰੀ ਦੇ ਮੋਹਤਬਰ ਸੱਜਣਾਂ ਨੇ ਸੀਤਾ ਨੂੰ ਨੋਟਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ | ਬਰਾਦਰੀ ਦੇ ਮੈਂਬਰਾਂ ਨੇ ਕਿਹਾ ਕਿ ਵਾਰਡ ਦੇ ਲੋਕਾਂ ਨੇ ਵਿਕਾਸ, ਇਮਾਨਦਾਰੀ ਅਤੇ ਲੋਕ ਸੇਵਾ ਦੀ ਸੋਚ ਨੂੰ ਵੋਟ ਦਿੱਤੀ ਹੈ | ਜਿਸ ਕਾਰਨ ਇਹ ਸ਼ਾਨਦਾਰ ਜਿੱਤ ਸੰਭਵ ਹੋਈ ਹੈ | ਜਰਨੈਲ ਸਿੰਘ ਗਾਬੜੀਆ ਨੇ ਕਿਹਾ ਕਿ ਵਾਰਡ ਨੰਬਰ 1 ਦੇ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਸੀਤਾ ਨੂੰ ਜਿਤਾਇਆ ਹੈ | ਉਹ ਭਰੋਸਾ ਵਿਕਾਸ ਕਾਰਜਾਂ ਰਾਹੀਂ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਰਾਮਗੜ੍ਹੀਆ ਬਰਾਦਰੀ ਹਮੇਸ਼ਾ ਇਲਾਕੇ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਲਈ ਕੰਮ ਕਰਦੀ ਰਹੀ ਹੈ ਅਤੇ ਅੱਗੇ ਵੀ ਵਿਕਾਸ ਦੇ ਹਰ ਕਾਰਜ ਵਿਚ ਆਪਣਾ ਯੋਗਦਾਨ ਪਾਉਂਦੀ ਰਹੇਗੀ | ਇਸ ਮੌਕੇ ਸੀਤਾ ਨੇ ਵਾਰਡ ਦੇ ਸਮੂਹ ਵੋਟਰਾਂ, ਸਮਰਥਕਾਂ ਅਤੇ ਰਾਮਗੜ੍ਹੀਆ ਬਰਾਦਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਗਏ ਪਿਆਰ ਅਤੇ ਸਨਮਾਨ ਨੂੰ ਉਹ ਜ਼ਿੰਮੇਵਾਰੀ ਸਮਝਦੇ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਸਾਫ਼ ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ, ਸਫ਼ਾਈ ਪ੍ਰਬੰਧ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਧਾਰਿਆ ਜਾਵੇਗਾ | ਸਮਾਗਮ ਦੌਰਾਨ ਸਾਗਰ ਤੇਜ਼ੀ ਨੇ ਵੀ ਵਾਰਡ ਵਾਸੀਆਂ, ਸਮਾਜ ਸੇਵੀਆਂ ਅਤੇ ਬਰਾਦਰੀ ਦੇ ਆਗੂਆਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਜਿੱਤ ਹਾਸਲ ਹੋਈ | ਧੰਨਵਾਦੀ ਦੌਰਾ ਇੱਕ ਜਸ਼ਨ ਵਿਚ ਤਬਦੀਲ ਹੋ ਗਿਆ | ਜਿੱਥੇ ਲੋਕਾਂ ਦਾ ਉਤਸ਼ਾਹ ਅਤੇ ਸਮਰਥਨ ਸਪਸ਼ਟ ਤੌਰ 'ਤੇ ਨਜ਼ਰ ਆਇਆ |
Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਵਲੋਂ ਸਕੂਲ 'ਚ ਠੰਢੇ ਪਾਣੀ ਵਾਲਾ ਕੂਲਰ ਲਗਵਾਇਆ ਅਗਲੀ ਖ਼ਬਰ ਕੰਮ ਕਰਨ ਤੋਂ ਅਸਮੱਰਥ ਵਿਅਕਤੀਆਂ ਨੂੰ ਵੰਡੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ
Ad Position 24