25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਆਪ ਦੇ ਜ਼ਿਲ੍ਹਾ ਪ੍ਰਧਾਨ ਦੀ ਮਾੜੀ ਕਾਰਗੁਜ਼ਾਰੀ ਕਰਕੇ ਨਗਰ ਕੌਂਸਲ ਚੋਣਾਂ ਵਿਚ ਮਿਲੀ ਨਮੋਸ਼ੀ

Ad Position 21
No active advertisement
ਅਜੀਤ ਡੈਸਕ 01-06-2026
ਫ਼ਿਰੋਜ਼ਪੁਰ, 31 ਮਈ (ਕੁਲਬੀਰ ਸਿੰਘ ਸੋਢੀ)-ਨਗਰ ਕੌਂਸਲ ਫ਼ਿਰੋਜ਼ਪੁਰ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਆਪ ਨੂੰ ਮਿਲੀ ਨਮੋਸ਼ੀ ਦੇ ਪਿੱਛੇ ਆਪ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਦੀ ਮਾੜੀ ਕਾਰਗੁਜ਼ਾਰੀ ਵੀ ਸਾਹਮਣੇ ਆਈ ਹੈ | ਇੱਥੇ ਦੱਸਣਾ ਅਹਿਮ ਹੈ ਕਿ ਜਦ ਤੋਂ ਹਰਜਿੰਦਰ ਸਿੰਘ ਘਾਂਗਾ ਨੂੰ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਉਸ ਤੋਂ ਅੱਜ ਤੱਕ ਕਿਸੇ ਤਰ੍ਹਾਂ ਦੀ ਕੋਈ ਪਾਰਟੀ ਮੀਟਿੰਗ ਬਾਰੇ ਮੀਡੀਆ ਨੂੰ ਜਾਣੂ ਨਹੀਂ ਕਰਵਾਇਆ ਗਿਆ, ਜਿਸ ਕਰਕੇ ਸੰਗਠਨ ਦਾ ਢਾਂਚਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਗਿਆ | ਜਿਸ ਦਾ ਅਸਰ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਦੇਖਣ ਨੂੰ ਮਿਲਿਆ ਹੈ | ਆਪ ਦੇ ਕੁਝ ਵਰਕਰਾਂ ਨੇ ਦੱਬੀ ਆਵਾਜ਼ ਵਿਚ ਕਿਹਾ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀ ਮਾੜੀ ਕਾਰਗੁਜ਼ਾਰੀ ਕਰਕੇ ਚੋਣਾਂ ਵਿਚ ਨਮੋਸ਼ੀ ਮਿਲੀ ਹੈ, ਜਦਕਿ ਹਲਕਾ ਵਿਧਾਇਕ ਭੁੱਲਰ ਵਲੋਂ ਆਪਣੇ ਦਮ 'ਤੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ ਜਦਕਿ ਪਾਰਟੀ ਦੇ ਸੰਗਠਨ ਵਲੋਂ ਚੋਣਾਂ ਵਿਚ ਕਿਸੇ ਤਰ੍ਹਾਂ ਦੀ ਦਿਲਚਸਪੀ ਨਹੀਂ ਦਿਖਾਈ ਗਈ | ਇਸਦੇ ਨਾਲ ਦੇਖਣ ਵਿਚ ਆਇਆ ਹੈ ਕਿ ਕੁਝ ਦੂਸਰਿਆਂ ਹਲਕਿਆਂ ਦੇ ਆਗੂ ਵਿਧਾਇਕੀ ਦੀ ਟਿਕਟ ਹਾਸਲ ਕਰਨ ਲਈ ਸੋਸ਼ਲ ਮੀਡੀਆ ਤੇ ਮੌਜੂਦਾ ਵਿਧਾਇਕ ਦੀ ਕਿਰਕਰੀ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੇ ਹਨ ਤੇ ਹਾਰ ਦਾ ਕਾਰਨ ਵਿਧਾਇਕ ਦੀ ਢਿੱਲੀ ਕਾਰਗੁਜ਼ਾਰੀ ਦੱਸ ਰਹੇ ਹਨ | ਇੱਥੇ ਦੱਸਣਾ ਜ਼ਰੂਰੀ ਹੈ ਕਿ ਉਕਤ ਆਗੂ ਵਲੋਂ ਆਪਣੇ ਹਲਕਿਆਂ ਅੰਦਰ ਵੱਖ-ਵੱਖ ਚੋਣਾਂ ਲੜੀਆਂ ਗਈਆਂ ਸਨ 'ਤੇ ਆਪਣੇ ਵਧੀਆ ਅਸਰ ਰਸੂਖ਼ ਕਰਕੇ ਬੁਰੀ ਤਰ੍ਹਾਂ ਹਾਰੇ ਸਨ | ਦੇਖਣ ਵਿਚ ਇਹ ਵੀ ਆਇਆ ਕਿ ਪਾਰਟੀ ਪੱਧਰ ਤੇ ਉਮੀਦਵਾਰਾਂ ਦੇ ਹੱਕ ਵਿਚ ਆਪ ਆਗੂਆਂ ਵਲੋਂ ਕਿਸੇ ਤਰ੍ਹਾਂ ਦਾ ਪ੍ਰਚਾਰ ਨਹੀਂ ਕੀਤਾ ਗਿਆ | ਉਕਤ ਆਗੂ ਘਰ ਬੈਠੇ ਹੀ ਪਾਰਟੀ ਨੂੰ ਦਿਖਾ ਰਹੇ ਹਨ ਕਿ ਉਹ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਹਨ ਜਦਕਿ ਜ਼ਮੀਨੀ ਹਕੀਕਤ ਕੁਝ ਹੋਰ ਹੈ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਧਾਨ ਵਲੋਂ ਕਿਸੇ ਵੀ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਨਹੀਂ ਕੀਤਾ ਗਿਆ ਨਾ ਹੀ ਕਿਸੇ ਤਰ੍ਹਾਂ ਦੀ ਮੀਟਿੰਗ ਕਰਕੇ ਪਾਰਟੀ ਦੇ ਆਗੂਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ | ਜਿਸ ਕਰਕੇ ਪਾਰਟੀ ਦੇ ਉਮੀਦਵਾਰਾਂ ਨੂੰ ਹਾਰ ਝੱਲਣੀ ਪਈ ਹੈ, ਇਸ ਬਾਬਤ ਜ਼ਿਲ੍ਹਾ ਪ੍ਰਧਾਨ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ, ਪਰ ਗੱਲ ਨਹੀਂ ਹੋ ਸਕੀ |
Ad Position 22
No active advertisement
ਪਿਛਲੀ ਖ਼ਬਰ ਲਿਖਾਰੀ ਸਾਹਿਤ ਸਭਾ ਵਿਚ ਚੱਲਿਆ ਰਚਨਾਵਾਂ ਦਾ ਦੌਰ ਅਗਲੀ ਖ਼ਬਰ -ਮਾਮਲਾ ਸ਼ੋਅਰੂਮ ਅੱਗੇ ਗੱਡੀ ਖੜ੍ਹੀ ਕਰਨ 'ਤੇ ਹੋਏ ਝਗੜੇ ਦਾ- ਇਕ ਅÏਰਤ ਅਤੇ ਉਸ ਦੀ ਨਾਬਾਲਗ ਧੀ ਨਾਲ ਬਦਸਲੂਕੀ 'ਤੇ ਨੌ...
Ad Position 24