ਫਿਰੋਜ਼ਪੁਰ, 31 ਮਈ (ਗੁਰਿੰਦਰ ਸਿੰਘ)-ਅਕਾਲੀ ਦਲ (ਪੁਨਰ ਸੁਰਜੀਤ) ਦੇ ਫਿਰੋਜ਼ਪੁਰ ਸ਼ਹਿਰੀ ਹਲਕਾ ਇੰਚਾਰਜ ਜਸਬੀਰ ਸਿੰਘ ਭੁੱਲਰ ਨੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਵਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਸਬੰਧੀ ਦਿੱਤੇ ਗਏ ਬਿਆਨ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਅੱਜ ਦੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਦਾ ਕੇਂਦਰ ਸਿਰਫ਼ ਅਤੇ ਸਿਰਫ਼ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿਤ ਹੋਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਦੁੱਖ ਦੀ ਗੱਲ ਹੈ ਕਿ ਸੂਬੇ ਦੇ ਅਸਲ ਮੁੱਦੇ ਸਿਆਸੀ ਖਿੱਚੋਤਾਣ ਅਤੇ ਕੁਰਸੀ ਦੀ ਰਾਜਨੀਤੀ ਦੀ ਭੇਟ ਚੜ੍ਹਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨੀ ਸੰਕਟ, ਪੰਜਾਬ ਦੇ ਪਾਣੀਆਂ ਦਾ ਮਸਲਾ, ਵਧਦੀ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਦਾ ਪਲਾਇਨ ਅਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਵਧਦਾ ਰੁਝਾਨ ਵਰਗੇ ਅਹਿਮ ਮੁੱਦੇ ਤੁਰੰਤ ਅਤੇ ਗੰਭੀਰ ਧਿਆਨ ਦੀ ਮੰਗ ਕਰਦੇ ਹਨ | ਉਨ੍ਹਾਂ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਵਲੋਂ ਪੰਜਾਬ ਦੇ ਹਿਤਾਂ ਨੂੰ ਪਹਿਲ ਦੇਣ ਦੀ ਕੀਤੀ ਗਈ ਅਪੀਲ ਸਮੇਂ ਦੀ ਲੋੜ ਹੈ | ਉਨ੍ਹਾਂ ਨੇ ਸਿਆਸੀ ਧਿਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਗੱਠਜੋੜ ਜਾਂ ਸਿਆਸੀ ਸਮੀਕਰਨ ਤੋਂ ਬਚਿਆ ਜਾਣਾ ਚਾਹੀਦਾ ਹੈ | ਜਿਸ ਦਾ ਮਕਸਦ ਸਿਰਫ਼ ਸੱਤਾ ਪ੍ਰਾਪਤੀ ਹੋਵੇ ਅਤੇ ਜਿਸ ਵਿਚ ਪੰਜਾਬ ਅਤੇ ਪੰਥਕ ਹਿਤਾਂ ਨੂੰ ਅਣਡਿੱਠਾ ਕੀਤਾ ਜਾਵੇ | ਜਸਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ-ਜਦੋਂ ਪੰਜਾਬ ਦੇ ਹੱਕਾਂ ਅਤੇ ਹਿਤਾਂ ਨਾਲ ਸਮਝੌਤਾ ਕੀਤਾ ਗਿਆ, ਉਦੋਂ-ਉਦੋਂ ਸੂਬੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ | ਇਸ ਲਈ ਸਮੂਹ ਸਿਆਸਤਦਾਨਾਂ ਨੂੰ ਪਾਰਟੀਬਾਜ਼ੀ ਅਤੇ ਨਿੱਜੀ ਲਾਲਸਾਵਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਲਈ ਸਾਂਝਾ ਏਜੰਡਾ ਤਿਆਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹੀ ਨੀਤੀਆਂ ਅਤੇ ਫ਼ੈਸਲੇ ਸਮਰਥਨ ਦੇ ਹੱਕਦਾਰ ਹਨ ਜੋ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ | ਭੁੱਲਰ ਨੇ ਆਸ ਪ੍ਰਗਟਾਈ ਕਿ ਪੰਜਾਬ ਮੁੜ ਤਰੱਕੀ, ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਵਜੋਂ ਉੱਭਰੇਗਾ, ਜਿੱਥੇ ਹਰ ਧਰਮ, ਜਾਤ ਅਤੇ ਵਰਗ ਦੇ ਲੋਕਾਂ ਨੂੰ ਬਰਾਬਰ ਸਨਮਾਨ, ਸੁਰੱਖਿਆ ਅਤੇ ਮੌਕੇ ਪ੍ਰਾਪਤ ਹੋਣ | ਉਨ੍ਹਾਂ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਦੇ ਹਿਤਾਂ ਅਤੇ ਲੋਕ ਭਲਾਈ ਲਈ ਉੱਠਣ ਵਾਲੀ ਹਰ ਉਸ ਆਵਾਜ਼ ਦੇ ਨਾਲ ਖੜ੍ਹਾ ਹੈ, ਜੋ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦੀ ਬਿਹਤਰੀ ਅਤੇ