ਮੱਲਾਂਵਾਲਾ, 31 ਮਈ (ਗੁਰਦੇਵ ਸਿੰਘ)-ਹਲਕਾ ਜ਼ੀਰਾ ਅੰਦਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋਈ ਹੈ ਅਤੇ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਨੂੰ 7 ਸੀਟਾਂ ਪ੍ਰਾਪਤ ਹੋਣਾ ਦਰਸਾਉਂਦਾ ਹੈ ਕਿ ਲੋਕ ਕਾਂਗਰਸ ਦੀ ਸਰਕਾਰ ਨੂੰ ਮੁੜ ਲਿਆਉਣਾ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿੱਕਰ ਭੁੱਲਰ ਚਾਹਲਾ, ਸੁਖਦੇਵ ਸਿੰਘ ਚਾਹਲਾ, ਗੁਰਵਿੰਦਰ ਮੱਲ ਯੂਥ ਪ੍ਰਧਾਨ ਮੱਲਾਂਵਾਲਾ ਅਤੇ ਬੱਬਲ ਸ਼ਰਮਾ ਸਾਬਕਾ ਪ੍ਰਧਾਨ ਨੇ ਜ਼ੀਰਾ ਹਲਕੇ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤੇ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਅਗਲੇਰੀਆਂ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੀ ਭਾਰੀ ਜਿੱਤ ਦਾ ਰਾਹ ਪੱਧਰਾ ਕੀਤਾ ਹੈ | ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹਿਤਾਂ ਲਈ ਵਚਨਬੱਧ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦਾ ਭਰੋਸਾ ਜਿੱਤਣ ਲਈ ਪੂਰੀ ਤਾਕਤ ਨਾਲ ਮੈਦਾਨ ਵਿਚ ਉੱਤਰੇਗੀ | ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵੀ ਕਿਹਾ ਕਿ ਸਾਰੇ ਸਾਥੀ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਹਲਕੇ ਦੇ ਹਰ ਮੁੱਦੇ ਨੂੰ ਪਹਿਲ ਦੇ ਅਧਾਰ 'ਤੇ ਉਠਾਉਣ | ਇਸ ਮੌਕੇ ਤਰਸੇਮ ਐਮ.ਸੀ., ਬਿੱਲਾ ਐਮ.ਸੀ., ਰਾਜਾ ਚਾਹਲ, ਰਾਕੇਸ਼ ਅਟਵਾਲ, ਸਾਜਨ ਭੱਟੀ ਹਾਜ਼ਰ ਸਨ |