06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਵ: ਝਰਮਲ ਸਿੰਘ ਦੀ ਯਾਦ ਵਿਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 02-06-2026
ਫ਼ਿਰੋਜ਼ਪੁਰ, 1 ਜੂਨ (ਗੁਰਿੰਦਰ ਸਿੰਘ)-ਨਜ਼ਦੀਕੀ ਪਿੰਡ ਝੋਕ ਹਰੀਹਰ ਦੇ ਸਰਕਾਰੀ ਹਾਈ ਸਕੂਲ ਵਿਖੇ ਮਰਹੂਮ ਝਰਮਲ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦ ਬੱਚਿਆਂ ਨੂੰ ਸਕੂਲੀ ਵਰਦੀਆਂ, ਬੂਟ ਅਤੇ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਵਿਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਨੈਸ਼ਨਲ ਐਵਾਰਡੀ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਸਤਿੰਦਰ ਸਿੰਘ ਨੇ ਝਰਮਲ ਸਿੰਘ ਦੇ ਪਰਿਵਾਰ, ਜੈਨ ਇਰੀਗੇਸ਼ਨ, ਹਰਬੰਸ ਸਿੰਘ, ਮੁਖ਼ਤਿਆਰ ਕੌਰ ਮੈਮੋਰੀਅਲ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਅਤੇ ਹੋਰ ਸਹਿਯੋਗੀ ਸੰਸਥਾਵਾਂ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਸਮਾਜਿਕ ਅਤੇ ਵਿੱਦਿਅਕ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ | ਕਿਉਂਕਿ ਕਈ ਹੋਣਹਾਰ ਵਿਦਿਆਰਥੀ ਆਰਥਿਕ ਤੰਗੀਆਂ ਕਾਰਨ ਆਪਣੀਆਂ ਮੰਜ਼ਿਲਾਂ ਤੱਕ ਨਹੀਂ ਪਹੁੰਚ ਸਕਦੇ | ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਮਿਲਣਾ ਚਾਹੀਦਾ ਹੈ | ਪੰਜਾਬ ਵਿਚ ਵਧ ਰਹੀ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬੁਰਾਈ ਤੋਂ ਸਮਾਜ ਨੂੰ ਸਿੱਖਿਆ ਦਾ ਚਾਨਣ ਹੀ ਬਚਾ ਸਕਦਾ ਹੈ | ਡਾ: ਸਤਿੰਦਰ ਸਿੰਘ ਨੇ ਝੋਕ ਹਰੀਹਰ ਦੇ ਸਰਕਾਰੀ ਹਾਈ ਸਕੂਲ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉੱਤਮ ਸਕੂਲਾਂ ਵਿਚੋਂ ਇਕ ਕਰਾਰ ਦਿੰਦਿਆਂ ਕਿਹਾ ਕਿ ਇੱਥੋਂ ਦੇ ਵਿਦਿਆਰਥੀ ਬਹੁਤ ਹੋਣਹਾਰ ਹਨ ਅਤੇ ਸਕੂਲ ਦਾ ਸਟਾਫ਼ ਵੀ ਮਿਹਨਤੀ 'ਤੇ ਸਮਰਪਿਤ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਦਿ੍ੜ੍ਹ ਇਰਾਦੇ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜੈਨ ਇਰੀਗੇਸ਼ਨ ਦੇ ਐੱਮ.ਡੀ. ਅਜੀਤ ਜੈਨ, ਬੋਪਾਰਾਏ ਕੰਪਨੀ ਦੇ ਐੱਮ.ਡੀ. ਜਗਦੇਵ ਸਿੰਘ ਬੋਪਾਰਾਏ, ਵੈਦਭਾਨ ਦੇ ਐੱਮ.ਡੀ. ਡਾ. ਸੁਭਾਸ਼ ਗੋਇਲ, ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਦੇ ਐੱਮ.ਡੀ. ਸੁਖਜੀਤ ਸਿੰਘ ਚੀਮਾ, ਫਾਲਕਨ ਗਾਰਡਨ ਟੂਲਜ਼ ਲੁਧਿਆਣਾ, ਬਲੂਸਟਾਲ, ਚਾਨੀ ਐਗਰੋ ਇੰਡਸਟਰੀ ਦੇ ਐੱਮ.ਡੀ. ਗੁਰਤੇਜ ਸਿੰਘ ਚਾਨੀ ਅਤੇ ਹੋਰ ਦਾਨੀ ਸੱਜਣਾਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਸਟੇਜ ਸਕੱਤਰ ਦੀ ਭੂਮਿਕਾ ਨੀਨਾ ਸ਼ਰਮਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਤਣੂ ਪ੍ਰੀਆ, ਨੇਹਾ ਗੁਪਤਾ, ਨੀਰੂ ਬਾਲਾ, ਸੋਨੀਆ, ਸ਼ਿਲਪੀ, ਅਮਨਦੀਪ ਕੌਰ, ਰੂਤੀ ਜੈਨ, ਵਿਸ਼ਾਲ ਧਵਨ, ਦਿਨੇਸ਼ ਚੌਹਾਨ, ਰਾਜਵੀਰ ਕੌਰ, ਰੁਪਿੰਦਰ ਕੌਰ, ਗੁਰੂ ਅੰਗਦ ਦੇਵ ਵਾਤਾਵਰਨ ਸੁਸਾਇਟੀ ਦੇ ਪ੍ਰਧਾਨ ਕਰਨਬੀਰ ਸਿੰਘ ਸੰਧੂ, ਸਾਬਕਾ ਸਰਪੰਚ ਮਲਕੀਤ ਸਿੰਘ ਸੰਧੂ, ਸੁਖਦੇਵ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਹਰਿੰਦਰ ਸਿੰਘ ਸੰਧੂ, ਇਕਬਾਲ ਸਿੰਘ ਸੰਧੂ, ਨਿਰਮਲ ਸਿੰਘ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਬੋਹੜ ਸਿੰਘ, ਪਿੱਪਲ ਸਿੰਘ, ਵੀਰ ਪ੍ਰਤਾਪ ਸਿੰਘ, ਲਖਵੀਰ ਸਿੰਘ ਘੁੱਗੀ, ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਗੈਰ-ਕਾਨੂੰਨੀ ਵੈਂਡਰਾਂ ਅਤੇ ਅਣਅਧਿਕਾਰਤ ਖਾਣ-ਪੀਣ ਦੀ ਸਮੱਗਰੀ ਖ਼ਿਲਾਫ਼ ਸਖ਼ਤ ਕਾਰਵਾਈ ਅਗਲੀ ਖ਼ਬਰ ਸਿੱਖ ਜਥੇਬੰਦੀਆਂ ਨੇ ਅਖੌਤੀ ਨਾਮਧਾਰੀ ਆਗੂਆਂ ਵਿਰੁੱਧ ਆਪਣੇ ਬਿਆਨ ਦਰਜ ਕਰਾਏ
Ad Position 24