06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਾਂਗਰਸੀ ਕੌਂਸਲਰਾਂ ਦੀ ਜਿੱਤ ਕੁਲਬੀਰ ਸਿੰਘ ਜ਼ੀਰਾ ਦੀ ਲੋਕਪਿ੍ਯਤਾ ਦਾ ਸਬੂਤ-ਕਾਂਗਰਸੀ ਆਗੂ

Ad Position 21
No active advertisement
ਅਜੀਤ ਡੈਸਕ 02-06-2026
ਮੱਖੂ, 1 ਜੂਨ (ਕੁਲਵਿੰਦਰ ਸਿੰਘ ਸੰਧੂ)-ਨਗਰ ਕੌਂਸਲ ਚੋਣਾਂ ਜ਼ੀਰਾ 'ਚ ਵੱਡੀ ਗਿਣਤੀ ਵਿਚ ਕਾਂਗਰਸੀ ਕੌਂਸਲਰਾਂ ਦੀ ਜਿੱਤ ਨੂੰ ਕਾਂਗਰਸ ਪਾਰਟੀ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਦੱਸਦਿਆਂ ਇਲਾਕੇ ਦੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਮਿਲ ਕੇ ਵਧਾਈ ਦਿੱਤੀ ਹੈ | ਇਸ ਸਬੰਧੀ ਹਰਭਜਨ ਸਿੰਘ ਸਭਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ, ਸਰਵਨ ਮਸੀਹ ਸੰਮਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ, ਸਾਬਕਾ ਸਰਪੰਚ ਮੇਹਰ ਸਿੰਘ ਬਾਹਰਵਾਲੀ ਚੇਅਰਮੈਨ ਪੰਚਾਇਤੀ ਰਾਜ ਸੰਗਠਨ ਫਿਰੋਜ਼ਪੁਰ, ਯੂਥ ਆਗੂ ਜਸਕਰਨ ਸਿੰਘ ਭੁੱਲਰ ਵੱਟੂ ਭੱਟੀ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਲੋਕ ਵਰਕਰਾਂ ਦੀ ਕਦਰ ਕਰਨ ਵਾਲੇ ਅਤੇ ਲੋਕਾਂ ਨਾਲ ਖੜ੍ਹੇ ਰਹਿਣ ਵਾਲੇ ਆਗੂਆਂ ਨੂੰ ਪਸੰਦ ਕਰਦੇ ਹਨ | ਆਗੂਆਂ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਹਮੇਸ਼ਾ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਹਨ, ਜਿਸ ਕਰਕੇ ਲੋਕਾਂ ਨੇ ਚੋਣਾਂ ਵਿੱਚ ਕਾਂਗਰਸ ਪਾਰਟੀ 'ਤੇ ਮੁੜ ਭਰੋਸਾ ਜਤਾਇਆ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਵਰਕਰਾਂ ਦੀ ਮਿਹਨਤ, ਪਾਰਟੀ ਦੀ ਮਜ਼ਬੂਤ ਨੀਤੀ ਅਤੇ ਲੋਕਾਂ ਦੇ ਸਹਿਯੋਗ ਦਾ ਨਤੀਜਾ ਹੈ | ਕਾਂਗਰਸੀ ਆਗੂਆਂ ਨੇ ਭਰੋਸਾ ਜਤਾਇਆ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਕੇ ਪੰਜਾਬ ਵਿੱਚ ਸਰਕਾਰ ਬਣਾਏਗੀ ਅਤੇ ਕੁਲਬੀਰ ਸਿੰਘ ਜ਼ੀਰਾ ਦੁਬਾਰਾ ਵਿਧਾਇਕ ਬਣ ਕੇ ਇਲਾਕੇ ਦੀ ਤਰੱਕੀ ਲਈ ਹਰ ਸੰਭਵ ਯਤਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਅਵਾਨ ਵਿਖੇ ਪੀਰ ਬਾਬਾ ਜਗ੍ਹਾ ਵਾਲੇ ਦਾ ਮੇਲਾ ਕੰਵਰ ਗਰੇਵਾਲ ਨੇ ਲੁੱਟਿਆ ਅਗਲੀ ਖ਼ਬਰ ਬਿਜਲੀ ਅੱਜ ਬੰਦ ਰਹੇਗੀ
Ad Position 24