06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਿਦਿਆਰਥੀਆਂ ਨੂੰ ਯੋਗ ਦੇ ਮਹੱਤਵ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 02-06-2026
ਫ਼ਿਰੋਜ਼ਪੁਰ, 1 ਜੂਨ(ਗੁਰਿੰਦਰ ਸਿੰਘ)-21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਯੋਗ ਜਾਗਰੂਕਤਾ ਅਤੇ ਅਭਿਆਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ. ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਯੋਗ ਨਾਲ ਜੁੜੀਆਂ ਚੰਗੀਆਂ ਆਦਤਾਂ ਅਤੇ ਇਸ ਦੇ ਰੋਜ਼ਾਨਾ ਜੀਵਨ ਵਿਚ ਹੋਣ ਵਾਲੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਮਾਨਸਿਕ ਤਣਾਅ, ਸਰੀਰਕ ਕਮਜ਼ੋਰੀ ਅਤੇ ਕਈ ਤਰ੍ਹਾਂ ਦੀਆਂ ਮਾਨਸਿਕ ਤੇ ਸਰੀਰਕ ਬਿਮਾਰੀਆਂ ਵਿਚ ਵਾਧਾ ਹੋ ਰਿਹਾ ਹੈ | ਜਿਨ੍ਹਾਂ ਤੋਂ ਬਚਾਅ ਲਈ ਯੋਗ ਇਕ ਪ੍ਰਭਾਵਸ਼ਾਲੀ ਸਾਧਨ ਹੈ | ਉਨ੍ਹਾਂ ਦੱਸਿਆ ਕਿ ਨਿਯਮਿਤ ਯੋਗ ਅਭਿਆਸ ਨਾਲ ਸਰੀਰ ਲਚਕੀਲਾ ਅਤੇ ਮਜ਼ਬੂਤ ਬਣਦਾ ਹੈ, ਮਾਨਸਿਕ ਤਣਾਅ ਘਟਦਾ ਹੈ ਅਤੇ ਮਨ ਨੂੰ ਸ਼ਾਂਤੀ ਦੇ ਨਾਲ-ਨਾਲ ਸਕਾਰਾਤਮਿਕ ਊਰਜਾ ਪ੍ਰਾਪਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਇਕ ਕਸਰਤ ਨਹੀਂ ਸਗੋਂ ਤੰਦਰੁਸਤ, ਸੰਤੁਲਿਤ ਅਤੇ ਅਨੁਸ਼ਾਸਿਤ ਜੀਵਨ ਜਿਊਣ ਦੀ ਇਕ ਵਿਗਿਆਨਕ ਕਲਾ ਹੈ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਨਾਂ ਅਤੇ ਪ੍ਰਾਣਾਯਾਮ ਦਾ ਅਭਿਆਸ ਵੀ ਕਰਵਾਇਆ ਗਿਆ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਦਾ ਸੰਕਲਪ ਲਿਆ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ-ਮੁਕਤ, ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਮੇਂ-ਸਮੇਂ 'ਤੇ ਕਰਵਾਏ ਜਾਂਦੇ ਰਹਿਣਗੇ | ਇਸ ਮੌਕੇ ਵਿਦਿਆਰਥੀਆਂ ਨੂੰ ਯੋਗ ਨੂੰ ਅਪਣਾਉਣ ਅਤੇ ਇਸ ਨਾਲ ਨਿਰੰਤਰ ਜੁੜੇ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਬੇਕਸੂਰ ਮਾਵਾਂ ਦੇ ਪੁੱਤ ਕਤਲ ਕਰ ਦਿੱਤੇ ਜਾਂਦੇ ਹਨ-ਕੁਲਬੀਰ ਜ਼ੀਰਾ ਅਗਲੀ ਖ਼ਬਰ ਪਿੰਡ ਅਵਾਨ ਵਿਖੇ ਪੀਰ ਬਾਬਾ ਜਗ੍ਹਾ ਵਾਲੇ ਦਾ ਮੇਲਾ ਕੰਵਰ ਗਰੇਵਾਲ ਨੇ ਲੁੱਟਿਆ
Ad Position 24