ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਆਗੂਆਂ ਨੇ ਸੱਤਾਧਾਰੀ ਪਾਰਟੀ 'ਤੇ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਵੱਡੇ ਪੱਧਰ 'ਤੇ ਧੱਕੇਸ਼ਾਹੀ ਅਤੇ ਬੇਨਿਯਮੀਆਂ ਕਰਨ ਦੇ ਦੋਸ਼ ਲਗਾਏ ਹਨ¢ ਇਸ ਮੌਕੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਰਟੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਇਹ ਚੋਣਾਂ ਲੋਕਤੰਤਰੀ ਢੰਗ ਨਾਲ ਨਹੀਂ ਜਿੱਤੀਆਂ, ਸਗੋਂ ਸੱਤਾ ਦੇ ਜ਼ੋਰ 'ਤੇ ਲੁੱਟੀਆਂ ਹਨ ¢ 'ਆਪ' ਨੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਏ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ¢ ਬਬਲੀ ਢਿੱਲੋਂ ਨੇ ਕਿਹਾ ਕਿ ਪਹਿਲਾਂ ਵੋਟਿੰਗ ਦੌਰਾਨ ਕਈ ਪੋਲਿੰਗ ਬੂਥਾਂ 'ਤੇ ਖੁੱਲ੍ਹੇਆਮ ਧੱਕੇਸ਼ਾਹੀ ਕੀਤੀ ਗਈ ਅਤੇ ਜਾਅਲੀ ਵੋਟਾਂ ਭੁਗਤਾਉਣ ਦੇ ਮਾਮਲੇ ਸਾਹਮਣੇ ਆਏ ¢ ਉਨ੍ਹਾਂ ਦੋਸ਼ ਲਗਾਇਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਚੋਣ ਪ੍ਰਕਿਰਿਆ ਪਾਰਦਰਸ਼ੀ ਨਹੀਂ ਰਹੀ ¢ ਜਿਨ੍ਹਾਂ ਵਾਰਡਾਂ ਵਿਚ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਥੋੜ੍ਹੇ ਫ਼ਰਕ ਨਾਲ ਅੱਗੇ ਸਨ, ਉੱਥੇ ਗਿਣਤੀ ਦੌਰਾਨ ਬੇਨਿਯਮੀਆਂ ਕਰਕੇ ਉਨ੍ਹਾਂ ਨੂੰ ਹਾਰਿਆ ਹੋਇਆ ਕਰਾਰ ਦਿੱਤਾ ਗਿਆ ¢ ਇਸ ਤੋਂ ਇਲਾਵਾ ਗਿਣਤੀ ਕੇਂਦਰਾਂ ਵਿਚ ਸੱਤਾਧਾਰੀ ਪਾਰਟੀ ਦੇ ਆਗੂਆਂ-ਸਮਰਥਕਾਂ ਦੀ ਭਾਰੀ ਮੌਜੂਦਗੀ ਰਹੀ, ਜਦਕਿ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਅਤੇ ਨੁਮਾਇੰਦਿਆਂ ਨੂੰ ਬਿਲਕੁਲ ਵੀ ਮੌਕਾ ਨਹੀਂ ਦਿੱਤਾ ਗਿਆ ¢ ਕਈ ਥਾਵਾਂ 'ਤੇ ਇਤਰਾਜ਼ ਦਰਜ ਕਰਵਾਉਣ ਦੀ ਵੀ ਆਗਿਆ ਨਹੀਂ ਦਿੱਤੀ ਗਈ ਅਤੇ ਨਤੀਜਿਆਂ ਸਬੰਧੀ ਉਠਾਏ ਗਏ ਸਵਾਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ¢ ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਉਣ ਲਈ ਪਹਿਲਾਂ ਡਿਪਟੀ ਕਮਿਸ਼ਨਰ ਕੋਲ ਮਾਮਲਾ ਉਠਾਇਆ ਜਾਵੇਗਾ ¢ ਜੇਕਰ ਪ੍ਰਸ਼ਾਸਨ ਵੋਟਾਂ ਦੀ ਮੁੜ ਗਿਣਤੀ ਨਹੀਂ ਕਰਵਾਉਂਦਾ, ਤਾਂ ਪਾਰਟੀ ਮਾਨਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗੀ ¢ ਇਸ ਮੌਕੇ ਦਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਰੋਮਾਣਾ, ਇਕਬਾਲ ਸਿੰਘ ਮਿਠੜੀ, ਪਰਮਪਾਲ ਸਿੰਘ ਸਿੱਧੂ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ, ਰਵਿੰਦਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਸੰਧੂ, ਰਜਿੰਦਰ ਕੁਮਾਰ, ਰੌਸ਼ਨ ਗਿਆਨਾ, ਰਾਜਬਿੰਦਰ ਸਿੰਘ ਸਿੱਧੂ, ਅਵਤਾਰ ਸਿੰਘ, ਮੱਖਣ ਸਿੰਘ, ਬੰਤ ਸਿੰਘ, ਜੰਗੀਰ ਸਿੰਘ, ਜਗਸੀਰ ਸਿੰਘ, ਭੁਪਿੰਦਰ ਸਿੰਘ ਭੂਪਾ, ਹਰਪ੍ਰੀਤ ਸਿੰਘ ਹੈਪੀ, ਮੋਹਿਤ ਕੁਮਾਰ, ਪ੍ਰਦੀਪ ਕੁਮਾਰ ਚੋਪੜਾ, ਕਰਮਯੋਗ ਸਿੰਘ ਮਾਨ, ਅਮਰ ਸਿੰਘ, ਵਿਕਰਮ ਸਿੰਘ, ਬਿੱਟੂ ਮੈਹਣਾ, ਭੋਲਾ ਸਿੰਘ, ਜਗਜੀਤ ਸਿੰਘ ਭੁੱਲਰ, ਜਸਵਿੰਦਰ ਸਿੰਘ, ਸੁਨੀਲ ਫ਼ੌਜੀ ਆਦਿ ਮੌਜੂਦ ਸਨ¢