27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-06-2026

ਫ਼ਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਫ਼ਿਰੋਜ਼ਪੁਰ ਦੇ ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਵਿਖੇ ਵਿਸ਼ਾਲ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ 'ਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ | ਜਿਸ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫ਼ਿਕੇਸ਼ਨ ਰੱਦ ਕਰਨ | ਪੰਜਾਬ ਵਿਚ ਖੇਤੀ ਲਈ ਖਾਦਾਂ ਦੀ ਪੂਰੀ ਸਪਲਾਈ ਯਕੀਨੀ ਬਣਾਉਣ, ਯੂਰੀਆ ਖਾਦ ਦੀ ਕੀਮਤ ਕੀਤਾ ਵਾਧਾ ਵਾਪਸ ਲੈਣ, ਸਬਸਿਡੀ ਵਿਚ ਕੀਤੀ ਕਟੌਤੀ ਬਹਾਲ ਕੀਤੀ ਬਹਾਲ ਕਰਨ ਅਤੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈੱਸ ਦੇ ਵਧਾਏ ਹੋਏ ਰੇਟ ਵਾਪਸ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ | ਧਰਨੇ ਦੌਰਾਨ ਐੱਸ.ਕੇ.ਐੱਮ ਦੇ ਬੁਲਾਰਿਆਂ ਵਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲ ਵਧੀ ਹੋਈ ਮਹਿੰਗਾਈ ਨੂੰ ਮੁੱਖ ਰੱਖਦਿਆਂ ਸੱਤ ਸਾਲਾਂ ਬਾਅਦ ਹੱਦ ਕਰਜ਼ੇ ਵਿਚ ਵਾਧਾ ਕੀਤਾ ਗਿਆ ਸੀ | ਪਰ ਕੋਪ੍ਰੇਟਿਵ ਬੈਂਕਾਂ ਦੇ ਕਰਮਚਾਰੀਆਂ ਦੇ ਦਬਾਅ ਹੇਠ ਆ ਕੇ ਇਹ ਵਾਧਾ ਰੱਦ ਕਰ ਦਿੱਤਾ ਗਿਆ | ਜਦਕਿ ਰੱਦ ਕੀਤੇ ਗਏ ਨਵ ਹੱਦ ਕਰਜ਼ੇ ਨੂੰ ਬਹਾਲ ਕਰ ਕੇ ਕਿਸਾਨਾਂ ਨੂੰ ਫ਼ਸਲੀ ਕਰਜ਼ੇ ਤੁਰੰਤ ਮੁਹੱਈਆ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਸਾਰੀਆਂ ਫ਼ਸਲਾਂ ਦੀ ਐੱਮ.ਐੱਸ.ਪੀ 'ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਐੱਮ.ਐੱਸ.ਪੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+50 ਪ੍ਰਤੀਸ਼ਤ ਦੇ ਫ਼ਾਰਮੂਲੇ ਅਨੁਸਾਰ ਲਾਗੂ ਕੀਤੀ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਸਹਿਕਾਰੀ ਅਤੇ ਲੈਂਡ ਮਾਰਟਗੇਜ ਬੈਂਕਾਂ ਵੀ ਵਨ ਟਾਈਮ ਸੈਟਲਮਟ ਸਕੀਮ ਲਾਗੂ ਕਰਨ, ਕਰਜ਼ੇ ਅਤੇ ਆਰਥਕ ਤੰਗੀਆਂ ਨਾਲ ਪੀੜਤ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਦਸ ਲੱਖ ਰੁਪਏ ਦੀ ਮਾਲੀ ਸਹਾਇਤਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਅਤੇ ਪ੍ਰਾਈਵੇਟ ਕਰਜ਼ੇ ਸਮੇਤ ਸਮੁੱਚੇ ਕਰਜ਼ੇ 'ਤੇ ਲਕੀਰ ਮਾਰੀ ਜਾਵੇ | ਧਰਨੇ ਦੌਰਾਨ ਹਾਜ਼ਰ ਕਿਸਾਨਾਂ ਨੇ ਮੰਗ ਕੀਤੀ ਕਿ ਅਗਸਤ-ਸਤੰਬਰ 2025 ਦੌਰਾਨ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਕਾਰਨ ਫ਼ਸਲਾਂ, ਘਰਾਂ, ਮਨੁੱਖੀ ਜਾਨਾਂ ਅਤੇ ਪਸ਼ੂਆਂ ਦਾ ਭਾਰੀ ਨੁਕਸਾਨ ਹੋਇਆ ਸੀ ਅਤੇ ਮਾਰਚ ਅਪੈ੍ਰਲ 2026 ਦੌਰਾਨ ਗੜੇਮਾਰੀ ਅਤੇ ਬੇਮੌਸਮੀ ਬਾਰਸ਼ ਕਾਰਨ ਕਣਕਾਂ, ਸਰੋਂ੍ਹ, ਸਬਜ਼ੀਆਂ ਅਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ | ਉਸ ਦਾ ਤੁਰੰਤ ਮੁਆਵਜ਼ਾ ਸਮੇਤ ਕੱਚੀਆਂ ਜ਼ਮੀਨਾਂ ਜਾਰੀ ਕੀਤਾ ਜਾਵੇ | ਆਗੂਆਂ ਨੇ ਅੱਗੇ ਕਿਹਾ ਕਿ ਅਮਰੀਕਾ ਦੇ ਦਬਾਅ ਹੇਠ ਮੁਕਤ ਵਪਾਰ ਸਮਝੌਤੇ ਦੇ ਫਰੇਮ ਵਰਕ ਨੂੰ ਰੱਦ ਕੀਤਾ ਜਾਵੇ | ਇਸ ਸਬੰਧੀ ਚੱਲ ਰਹੀ ਗੱਲਬਾਤ ਬੰਦ ਕੀਤੀ ਜਾਵੇ | ਸਾਮਰਾਜੀ ਤਾਕਤਾਂ ਅਤੇ ਕਾਰਪੋਰੇਟ ਪੱਖੀ ਅਸਾਵੇਂ ਵਪਾਰਕ ਸਮਝੌਤੇ ਰੱਦ ਕੀਤੇ ਜਾਣ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਮੁਕੰਮਲ ਰੱਦ ਕੀਤੇ ਜਾਣ | ਇਸ ਮੌਕੇ ਆਗੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ, ਬੀ.ਕੇ.ਯੂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਕਰਮੂਵਾਲਾ, ਬੀ.ਕੇ.ਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ, ਮੋਹਨ ਸਿੰਘ ਮੱਲਾਂਵਾਲਾ, ਗੁਰਦੀਪ ਸਿੰਘ ਬੁਰਜੀ, ਮਹਿੰਦਰ ਸਿੰਘ ਫ਼ਿਰੋਜ਼ਸ਼ਾਹ, ਸੁਰਜੀਤ ਕੁਮਾਰ ਬਾਜੀਦਪੁਰ, ਗੁਰਦਿੱਤ ਸਿੰਘ ਸਿੱਧੂ, ਮਲਕੀਤ ਸਿੰਘ ਹਰਾਜ, ਸੁਖਦੇਵ ਸਿੰਘ ਅਰਾਈਆ ਵਾਲਾ, ਬੀ.ਕੇ.ਯੂ ਡਕੌਂਦਾ ਦੇ ਸੂਬਾ ਸਕੱਤਰ ਹਰਨੇਕ ਸਿੰਘ ਮਹਿਮਾ, ਬੀ.ਕੇ.ਯੂ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ, ਹਰਜੀਤ ਸਿੰਘ ਰਵੀ ਆਦਿ ਆਗੂਆਂ ਨੇ ਸੰਬੋਧਨ ਕੀਤਾ | ਧਰਨੇ ਦੌਰਾਨ ਰਮੇਲ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬੀਕੇਯੂ ਪੰਜਾਬ, ਬਲਵੀਰ ਸਿੰਘ ਬੁਰਜੀ ਬੀਕੇਯੂ ਪੰਜਾਬ, ਜਸਵੀਰ ਸਿੰਘ ਸੰਧੂ ਕੋਰ ਕਮੇਟੀ ਮੈਂਬਰ ਪੰਜਾਬ, ਲਖਵਿੰਦਰ ਸਿੰਘ ਸੰਧੂ ਮੀਤ ਪ੍ਰਧਾਨ ਪੰਜਾਬ, ਸੋਨਾ ਸਿੰਘ ਬਲਾਕ ਪ੍ਰਧਾਨ ਗੁਰੂਹਰਸਹਾਏ, ਨਿਰਮਲ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਕਿਰਨਪਾਲ ਸਿੰਘ ਸੋਢੀ ਸੂਬਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮਰਖਾਈ, ਗੁਰਮੀਤ ਸਿੰਘ ਮੋਠਾਂ ਵਾਲਾ ਬਲਾਕ ਪ੍ਰਧਾਨ ਗੁਰੂਹਰਸਹਾਏ, ਸ਼ਲਵਿੰਦਰ ਸਿੰਘ ਪਾਲੂਵਾਲਾ 'ਤੇ ਹੋਰ ਵੱਡੀ ਸੰਖਿਆ ਵਿਚ ਕਿਸਾਨ ਵੀਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੱਖੂ ਸ਼ਹਿਰ ਦੀਆਂ ਦੁਕਾਨਾਂ ਦੂਸਰੇ ਦਿਨ ਵੀ ਰੱਖੀਆਂ ਬੰਦ ਅਗਲੀ ਖ਼ਬਰ ਬੀ.ਬੀ.ਐੱਮ.ਬੀ ਵਿਚ ਸਥਾਈ ਮੈਂਬਰੀ ਬਹਾਲ, ਡੀਜ਼ਲ ਪਟਰੋਲ ਦੇ ਮੁੱਲ ਵਿਚ ਕਟੌਤੀ ਅਤੇ ਸਸਤੀਆਂ ਖੇਤੀ ਖਾਦਾਂ ਮੁਹੱਈਆ ਕਰਵਾਉ...
Ad Position 24