ਫਿਰੋਜ਼ਪੁਰ, 2 ਜੂਨ (ਸੁਖਵਿੰਦਰ ਸਿੰਘ)-ਸੇਵਾ ਕੇਂਦਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਦੇ ਵੀ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ | ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਦੋਸ਼ ਲਗਾਇਆ ਹੈ ਕਿ ਪਿਛਲੇ 10 ਸਾਲਾਂ ਤੋਂ ਉਹ ਘੱਟ ਤਨਖ਼ਾਹ ਤੇ ਕੰਮ ਕਰਨ ਲਈ ਮਜਬੂਰ ਹਨ ਅਤੇ ਮਿਲਣ ਵਾਲੀ ਤਨਖ਼ਾਹ ਵਿਚੋਂ ਵੀ ਵੱਖ-ਵੱਖ ਬਹਾਨਿਆਂ ਨਾਲ ਕਟੌਤੀਆਂ ਕੀਤੀਆਂ ਜਾਂਦੀਆਂ ਹਨ | ਧਰਨੇ ਦੌਰਾਨ ਆਗਿਆਪਾਲ ਸਿੰਘ ਨੇ ਕਿਹਾ ਹੈ ਕਿ ਸੇਵਾ ਕੇਂਦਰ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਕੇਵਲ 10 ਹਜਾਰ ਰੁਪਏ ਦੇ ਕਰੀਬ ਤਨਖ਼ਾਹ ਮਿਲਦੀ ਹੈ | ਜਦ ਕਿ ਕਈ ਵਾਰੀ ਕਟੌਤੀਆਂ ਤੋਂ ਬਾਅਦ ਇਹ 6 ਤੋਂ ਸੱਤ ਹਜਾਰ ਰੁਪਏ ਤੱਕ ਰਹਿ ਜਾਂਦੀ ਹੈ | ਉਹਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਮਿਲਦੀ ਅਤੇ ਆਪਣੀਆਂ ਹੱਕੀ ਮੰਗਾਂ ਉਠਾਉਣ ਤੇ ਧਮਕੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਮਹਿਲਾ ਮੁਲਾਜ਼ਮ ਗਗਨਦੀਪ ਕੌਰ ਨੇ ਆਪਣਾ ਦਰਦ ਬਿਆਨ ਕਰਦਿਆਂ ਕਿ ਦੋਸ਼ ਲਗਾਇਆ ਕਿ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਛੁੱਟੀਆਂ ਨਹੀਂ ਦਿੱਤੀਆਂ ਜਾਂਦੀਆਂ ਅਤੇ ਨਿੱਜੀ ਮਜਬੂਰੀਆਂ ਦੇ ਬਾਵਜੂਦ ਡਿਊਟੀ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ | ਉਹਨਾਂ ਕਿਹਾ ਕਿ ਕਈ ਕਰਮਚਾਰੀਆਂ ਨੂੰ ਨਾਜਾਇਜ਼ ਕਾਰਨਾਂ ਦੇ ਆਧਾਰ 'ਤੇ ਨੌਕਰੀ ਤੋਂ ਕੱਢ ਦਿੱਤਾ ਜਾਂਦਾ ਹੈ ਤੇ ਵਾਰ-ਵਾਰ ਤਬਾਦਲੇ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ | ਉਹਨਾਂ ਕਿਹਾ ਕਿ ਉਹਨਾਂ ਨੂੰ ਸਰਕਾਰ ਅਧੀਨ ਲਿਆਂਦਾ ਜਾਵੇ ਸਰਕਾਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ ਤੇ ਘੱਟੋ ਘੱਟ 20 ਤੋਂ 25 ਹਜਾਰ ਰੁਪਏ ਮਹੀਨਾ ਤਨਖ਼ਾਹ ਨਿਰਧਾਰਿਤ ਕੀਤੀ ਜਾਵੇ | ਜਿਸ ਦੇ ਨਾਲ ਇਹ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਮੁੜ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ | ਉਨ੍ਹਾਂ ਐਲਾਨ ਕੀਤਾ ਹੈ ਕਿ ਹੜਤਾਲ ਅਣਮਿਥੇ ਸਮੇਂ ਲਈ ਜਾਰੀ ਰਹੇਗੀ, ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
ਸੇਵਾ ਕੇਂਦਰਾਂ ਦੀ ਹੜਤਾਲ ਕਾਰਨ ਆਮ ਜਨਤਾ ਖ਼ੱਜਲ਼-ਖ਼ੁਆਰ
ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਅਤੇ ਤਨਖ਼ਾਹਾਂ ਵਿਚ ਵਾਧੇ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਪੈ ਰਿਹਾ ਹੈ | ਸੇਵਾ ਕੇਂਦਰਾਂ ਵਿਚ ਕੰਮਕਾਜ ਠੱਪ ਹੋਣ ਕਾਰਨ ਰੋਜ਼ਾਨਾ ਆਪਣੇ ਜ਼ਰੂਰੀ ਸਰਕਾਰੀ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਤਿੱਖੀ ਗਰਮੀ ਅਤੇ ਧੁੱਪ ਦੇ ਬਾਵਜੂਦ ਲੋਕ ਸਵੇਰ ਤੋਂ ਹੀ ਸੇਵਾ ਕੇਂਦਰਾਂ ਦੇ ਬਾਹਰ ਪਹੁੰਚ ਰਹੇ ਹਨ ਪਰ ਹੜਤਾਲ ਕਾਰਨ ਉਨ੍ਹਾਂ ਦੇ ਕੰਮ ਨਹੀਂ ਹੋ ਰਹੇ | ਜਿਸ ਕਾਰਨ ਉਹ ਨਿਰਾਸ਼ ਹੋ ਕੇ ਵਾਪਸ ਪਰਤਣ ਲਈ ਮਜਬੂਰ ਹਨ | ਇਸ ਸਬੰਧੀ ਇਕ ਬਜ਼ੁਰਗ ਮਾਤਾ ਨੇ ਆਪਣਾ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼ਹਿਰਾਂ ਦੇ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਪਹਿਲਾਂ ਹੀ ਕਾਫ਼ੀ ਦਿੱਕਤਾਂ ਆਉਂਦੀਆਂ ਹਨ ਅਤੇ ਹੁਣ ਹੜਤਾਲ ਕਾਰਨ ਸਮੱਸਿਆ ਹੋਰ ਵਧ ਗਈ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ ਲੋਕਾਂ ਲਈ ਵਾਰ-ਵਾਰ ਸ਼ਹਿਰ ਆਉਣਾ ਬਹੁਤ ਅÏਖਾ ਹੁੰਦਾ ਹੈ | ਕਈ ਵਾਰ ਸਾਰਾ ਦਿਨ ਉਡੀਕ ਕਰਨ ਦੇ ਬਾਵਜੂਦ ਕੰਮ ਨਹੀਂ ਹੁੰਦਾ ਅਤੇ ਨਿਰਾਸ਼ ਹੋ ਕੇ ਘਰ ਵਾਪਸ ਜਾਣਾ ਪੈਂਦਾ ਹੈ | ਮਾਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਵਿੱਚ ਪਹਿਲਾਂ ਚੱਲ ਰਹੇ ਸੇਵਾ ਕੇਂਦਰਾਂ ਨੂੰ ਮੁੜ ਬਹਾਲ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ, ਖਾਸ ਕਰਕੇ ਬਜ਼ੁਰਗਾਂ, ਅÏਰਤਾਂ ਅਤੇ ਦਿਹਾੜੀਦਾਰ ਮਜ਼ਦੂਰਾਂ ਨੂੰ ਆਪਣੇ ਛੋਟੇ-ਛੋਟੇ ਕੰਮਾਂ ਲਈ ਸ਼ਹਿਰਾਂ ਦੇ ਚੱਕਰ ਨਾ ਕੱਟਣੇ ਪੈਣ | ਉਨ੍ਹਾਂ ਕਿਹਾ ਕਿ ਜੇ ਪਿੰਡ ਪੱਧਰ 'ਤੇ ਸੇਵਾਵਾਂ ਉਪਲਬਧ ਹੋਣ ਤਾਂ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਸਕਦੇ ਹਨ |
ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ, ਬਰਾਬਰ ਕੰਮ ਬਰਾਬਰ ਤਨਖ਼ਾਹ ਦੇ ਨਾਅਰਿਆਂ ਨਾਲ ਗੂੰਜਿਆ ਪ੍ਰਬੰਧਕੀ ਕੰਪਲੈਕਸ
ਅਜੀਤ ਡੈਸਕ
03-06-2026