28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਲੋਕਾਂ ਦੇ ਭਰੋਸੇ ਅਤੇ ਕਾਂਗਰਸ ਦੀਆਂ ਲੋਕਪੱਖੀ ਨੀਤੀਆਂ ਦੀ ਜਿੱਤ ਹੋਈ: ਸੰਧੂ, ਮੱਲ, ਭੁੱਲਰ

Ad Position 21
No active advertisement
ਅਜੀਤ ਡੈਸਕ 03-06-2026
ਮੱਲਾਂਵਾਲਾ, 2 ਜੂਨ(ਜੋਸਨ)-ਨਗਰ ਕੌਂਸਲ ਜ਼ੀਰਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ 'ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਈਆਂ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਸੰਧੂ ਚਾਹਲ, ਗੁਰਵਿੰਦਰ ਸਿੰਘ ਮੱਲ ਅਤੇ ਕਿੱਕਰ ਸਿੰਘ ਭੁੱਲਰ ਨੇ ਕਰਦਿਆਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਕਾਂਗਰਸ ਦੀਆਂ ਲੋਕਪੱਖੀ ਨੀਤੀਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਜ਼ੀਰਾ ਦੇ ਲੋਕਾਂ ਨੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਉਮੀਦਵਾਰਾਂ ਨੂੰ ਭਰਪੂਰ ਸਮਰਥਨ ਦਿੱਤਾ ਹੈ | ਉਕਤ ਆਗੂਆਂ ਨੇ ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਜੇਤੂ ਉਮੀਦਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਕਾਂਗਰਸ ਦੀ ਨੀਤੀ ਅਤੇ ਨੀਅਤ 'ਤੇ ਮੋਹਰ ਲਗਾਈ ਹੈ | ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਤੋਂ ਲੋਕ ਨਿਰਾਸ਼ ਹੋ ਚੁੱਕੇ ਹਨ ਅਤੇ ਪੰਜਾਬ ਦੇ ਲੋਕ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਸੁਕ ਨਜ਼ਰ ਆ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ 6 ਜੂਨ 1984 ਦਾ ਘੱਲੂਘਾਰਾ ਕਦੇ ਨਾ ਭੁੱਲਣਯੋਗ ਦਰਦ-ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਭਾਈਚਾਰੇ ਦੀ ਮਿਸਾਲ ਬਣੇ ਦਵਿੰਦਰ ਪਹਿਲਵਾਨ
Ad Position 24