28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

6 ਜੂਨ 1984 ਦਾ ਘੱਲੂਘਾਰਾ ਕਦੇ ਨਾ ਭੁੱਲਣਯੋਗ ਦਰਦ-ਕਰਨੈਲ ਸਿੰਘ ਪੀਰ ਮੁਹੰਮਦ

Ad Position 21
No active advertisement
ਅਜੀਤ ਡੈਸਕ 03-06-2026
• ਕਿਹਾ, ਗਾਂਧੀ ਪਰਿਵਾਰ ਤੇ ਕਾਂਗਰਸ ਪਾਰਟੀ ਸਿੱਖ ਜਗਤ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗੇ
ਮੱਖੂ, 2 ਜੂਨ (ਵਰਿੰਦਰ ਮਨਚੰਦਾ)-ਜੂਨ 1984 ਵਿਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਤਤਕਾਲੀਨ ਕਾਂਗਰਸ ਸਰਕਾਰ ਵਲੋਂ ਕਰਵਾਇਆ ਗਿਆ ਫ਼ੌਜੀ ਹਮਲਾ ਸਿੱਖ ਇਤਿਹਾਸ ਦਾ ਉਹ ਸਰਵਉੱਚ ਦਰਦਨਾਕ ਤੀਜਾ ਘੱਲੂਘਾਰਾ ਹੈ | ਜਿਸ ਦੇ ਜ਼ਖ਼ਮ ਅੱਜ 42 ਸਾਲ ਬੀਤ ਜਾਣ ਬਾਅਦ ਵੀ ਹਰੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤਾ | ਉਨ੍ਹਾਂ ਕਿਹਾ ਕਿ 6 ਜੂਨ 1984 ਦਾ ਉਹ ਕਾਲਾ ਦਿਨ ਸਿੱਖ ਮਾਨਸਿਕਤਾ 'ਤੇ ਇਕ ਅਜਿਹਾ ਅਸਹਿ 'ਤੇ ਅਕਹਿ ਜ਼ਖ਼ਮ ਹੈ ਜਿਸ ਨੂੰ ਕੋਈ ਵੀ ਸਿੱਖ ਕਦੇ ਵੀ ਭੁੱਲਾ ਨਹੀਂ ਸਕਦਾ | ਦੇਸ਼ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਸਿੱਖਾਂ ਦੇ ਸਰਵਉੱਚ ਰੂਹਾਨੀ ਕੇਂਦਰ ਨੂੰ ਟੈਂਕਾਂ ਅਤੇ ਤੋਪਾਂ ਨਾਲ ਨਿਸ਼ਾਨਾ ਬਣਾ ਕੇ ਨਾ ਸਿਰਫ਼ ਇਮਾਰਤ ਨੂੰ ਢਾਹ-ਢੇਰੀ ਕੀਤਾ, ਸਗੋਂ ਹਜ਼ਾਰਾਂ ਬੇਗੁਨਾਹ ਸ਼ਰਧਾਲੂਆਂ, ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ | ਪੀਰ ਮੁਹੰਮਦ ਨੇ ਜ਼ੋਰ ਦੇ ਕੇ ਆਖਿਆ ਕਿ ਇਸ ਘਿਣਾਉਣੇ ਅਤੇ ਅਣਮਨੁੱਖੀ ਕਾਰੇ ਲਈ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ |
ਉਨ੍ਹਾਂ ਮੰਗ ਕੀਤੀ ਕਿ ਜੇਕਰ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਆਪਣੇ ਗੁਨਾਹਾਂ ਦਾ ਪਛਤਾਵਾ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਰਨ ਵਿਚ ਆ ਕੇ ਸਮੁੱਚੇ ਸਿੱਖ ਜਗਤ ਤੋਂ ਜਨਤਕ ਤੌਰ 'ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ | ਉਨ੍ਹਾਂ ਸਮੂਹ ਨਾਨਕ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਘੱਲੂਘਾਰਾ ਹਫ਼ਤੇ ਦੌਰਾਨ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਕੌਮੀ ਇੱਕਜੁੱਟਤਾ ਦਾ ਸਬੂਤ ਦਿੱਤਾ ਜਾਵੇ ਅਤੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਨੂੰ ਬਣਾਓ ਸਿੱਖਣ ਅਤੇ ਸਵੈ-ਵਿਕਾਸ ਦਾ ਮੌਕਾ-ਡਾ ਪ੍ਰਵੀਨ ਅÏਲ ਅਗਲੀ ਖ਼ਬਰ ਲੋਕਾਂ ਦੇ ਭਰੋਸੇ ਅਤੇ ਕਾਂਗਰਸ ਦੀਆਂ ਲੋਕਪੱਖੀ ਨੀਤੀਆਂ ਦੀ ਜਿੱਤ ਹੋਈ: ਸੰਧੂ, ਮੱਲ, ਭੁੱਲਰ
Ad Position 24