28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਿਡ-ਡੇ ਮੀਲ ਕੁੱਕ ਅਤੇ ਸਫ਼ਾਈ ਸੇਵਕਾਂ ਵਲੋਂ ਮੋਹਾਲੀ 'ਚ ਧਰਨਾ 9 ਨੂੰ

Ad Position 21
No active advertisement
ਅਜੀਤ ਡੈਸਕ 03-06-2026
ਜ਼ੀਰਾ, 2 ਜੂਨ (ਪ੍ਰਤਾਪ ਸਿੰਘ ਹੀਰਾ)-ਮਿਡ-ਡੇ-ਮੀਲ ਕੁੱਕ ਅਤੇ ਸਫ਼ਾਈ ਸੇਵਕਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ੀਰਾ ਵਿਖੇ ਕਾਰਜਕਾਰੀ ਪ੍ਰਧਾਨ ਕੁਲਵਿੰਦਰ ਕੌਰ ਕਰਮੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਕੁੱਕ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਜਦਕਿ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ ਦੀ ਅਗਵਾਈ ਹੇਠ ਕਈ ਵਾਰ ਸਰਕਾਰੀ ਨੁਮਾਇੰਦਿਆਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਆਪਣੀਆਂ ਮੰਗਾਂ ਪ੍ਰਤੀ ਮੰਗ ਪੱਤਰ ਦਿੱਤੇ ਗਏ ਹਨ ਅਤੇ ਬਹੁਤੀ ਵਾਰ ਸਰਕਾਰ ਵਲੋਂ ਮੰਗਾਂ ਪ੍ਰਤੀ ਮੀਟਿੰਗ ਦਾ ਭਾਵੇਂ ਸਮਾਂ ਦੇ ਕੇ ਕੈਂਸਲ ਕਰ ਦਿੱਤਾ ਜਾਂਦਾ ਰਿਹਾ ਹੈ | ਉਹਨਾਂ ਦੱਸਿਆ ਕਿ 9 ਜੂਨ ਨੂੰ ਜਥੇਬੰਦੀ ਵਲੋਂ ਮੁਹਾਲੀ ਵਿਚ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਨੂੰ ਬੰਦ ਕਰਕੇ ਇਕ ਪੰਜਾਬ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ | ਇਸ ਦੌਰਾਨ ਉਹਨਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਗੱਲਬਾਤ ਕਰਦਿਆਂ ਉਹਨਾਂ ਮੰਗ ਕੀਤੀ ਕਿ 10 ਸਾਲ ਦੀ ਸਰਵਿਸ ਪੂਰੀ ਕਰਨ ਹੋਣ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਬਾਕੀ ਕਰਮਚਾਰੀਆਂ ਨੂੰ ਡੀ.ਸੀ ਰੇਟ ਦਿੱਤੇ ਜਾਣ | ਇਸ ਮੌਕੇ ਉਹਨਾਂ ਦੇ ਨਾਲ ਸਿਮਰਜੀਤ ਕੌਰ, ਨਿੰਦਰ ਕੌਰ ,ਵੀਨਾ ਰਾਣੀ ,ਸੁਖਵਿੰਦਰ ਕੌਰ, ਗੁਰਮੀਤ ਕੌਰ, ਵਰਖਾ, ਕਰਮਜੀਤ ਕੌਰ ,ਹਰਜੀਤ ਕੌਰ, ਸਰਬਜੀਤ ਕੌਰ, ਮਹਿੰਦਰਪਾਲ ਕੌਰ, ਚਰਨਜੀਤ ਕੌਰ, ਸੁਮਨ ਰਾਣੀ, ਪ੍ਰਕਾਸ਼ , ਸੰਦੀਪ , ਸਵੇਤਾ ਆਦਿ ਵਰਕਰਜ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਸੰਦੌੜ ਵਿਖੇ ਹਾਕੀ ਕੈਂਪ ਸਮਰ ਲਗਾਇਆ <br/> ਅਗਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਨੂੰ ਬਣਾਓ ਸਿੱਖਣ ਅਤੇ ਸਵੈ-ਵਿਕਾਸ ਦਾ ਮੌਕਾ-ਡਾ ਪ੍ਰਵੀਨ ਅÏਲ
Ad Position 24