28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਕੂਲ ਆਫ ਐਮੀਨੈਂਸ ਸੰਦੌੜ ਵਿਖੇ ਹਾਕੀ ਕੈਂਪ ਸਮਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-06-2026
ਸੰਦੌੜ, 2 ਜੂਨ (ਜਸਵੀਰ ਸਿੰਘ ਜੱਸੀ) - ਸਕੂਲ ਆਫ ਐਮੀਨੈਂਸ ਸੰਦੌੜ ਵਿਖੇ ਪਿ੍ੰਸੀਪਲ ਦਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲ 'ਚ ਇਕਬਾਲ ਸਿੰਘ ਲੈਕਚਰਾਰ ਹਿਸਟਰੀ ਦੀ ਦੇਖ ਰੇਖ ਹੇਠ ਬੱਚਿਆਂ ਦਾ ਹਾਕੀ ਸਮਰ ਕੈਂਪ ਰਾਊਾਡ ਗਲਾਸ ਹਾਕੀ ਅਕੈਡਮੀ ਸੰਦੌੜ ਵਲੋਂ ਆਯੋਜਿਤ ਕੀਤਾ ਗਿਆ | ਜਿਸ 'ਚ ਖਿਡਾਰੀ ਹਾਕੀ ਦੀ ਪ੍ਰੈਕਟਿਸ ਕਰਦੇ ਹਨ | ਇਸ ਹਾਕੀ ਕੈਂਪ 'ਚ ਬੱਚਿਆਂ ਨੂੰ ਹਾਕੀ ਨਾਲ ਸੰਬੰਧਿਤ ਹਾਕੀ ਖੇਡਣ ਦੀਆਂ ਨਵੀਆਂ ਤਕਨੀਕਾਂ ਸਿਖਾਈਆਂ ਜਾਂਦੀਆਂ ਹਨ | ਇਸ ਤੋਂ ਇਲਾਵਾ ਬੱਚਿਆਂ ਨੂੰ ਮੁਫ਼ਤ ਰਿਫਰੈਸ਼ਮੈਂਟ ਦਿੱਤੀ ਜਾਂਦੀ ਹੈ | ਇਸ ਕੈਂਪ 'ਚ ਰਾਊਾਡ ਗਲਾਸ ਹਾਕੀ ਅਕੈਡਮੀ ਸੰਦੌੜ ਦੇ ਲਗਭਗ 50 ਤੋਂ 60 ਖਿਡਾਰੀਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ | ਇਸ ਕੈਂਪ 'ਚ ਪ੍ਰਾਇਮਰੀ ਪੱਧਰ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਖਿਡਾਰੀ ਭਾਗ ਲੈ ਰਹੇ ਹਨ | ਇਸ ਕੈਂਪ 'ਚ ਸਕੂਲ ਆਫ ਐਮੀਨੈਂਸ ਸੰਦੌੜ ਦੇ ਸਮੂਹ ਸਟਾਫ ਵਲੋਂ ਬੱਚਿਆਂ ਦੀ ਆਰਥਿਕ ਮਦਦ ਕੀਤੀ ਜਾ ਰਹੀ ਹੈ | ਰਣਜੀਤ ਸਿੰਘ ਅਤੇ ਐਨ.ਆਰ.ਆਈ ਵੀਰਾਂ ਵਲੋਂ ਕੈਂਪ 'ਚ ਭਾਗ ਲੈਣ ਵਾਲੇ ਬੱਚਿਆਂ ਦੀ ਰਿਫਰੈਸ਼ਮੈਂਟ 'ਚ ਆਰਥਿਕ ਸਹਾਇਤਾ ਕੀਤੀ ਗਈ | ਲੈਕਚਰਾਰ ਅਮਨਦੀਪ ਸਿੰਘ, ਲੈਕਚਰਾਰ ਬਲਵਿੰਦਰ ਸਿੰਘ, ਪੰਚ ਰਣਜੀਤ ਸਿੰਘ, ਮਾਸਟਰ ਰੁਪਿੰਦਰ ਸਿੰਘ, ਮਾਸਟਰ ਵਰਿੰਦਰ ਸਿੰਘ ਫਰਵਾਲੀ, ਲੈਕਚਰਰ ਸੱਤਪਾਲ ਸਿੰਘ, ਕੰਪਿਊਟਰ ਮਾਸਟਰ ਹਰਵਿੰਦਰ ਸਿੰਘ, ਗੁਰਦੁਆਰਾ ਪ੍ਰਧਾਨ ਸੁਖਜੀਤ ਸਿੰਘ, ਜਸਵੀਰ ਸਿੰਘ, ਮਾਸਟਰ ਨਿਰਮਲ ਸਿੰਘ ਆਦਿ ਦਾ ਇਸ ਕੈਂਪ 'ਚ ਵਿਸ਼ੇਸ਼ ਯੋਗਦਾਨ ਰਿਹਾ | ਪਿ੍ੰਸੀਪਲ ਦਲਬੀਰ ਸਿੰਘ ਅਤੇ ਇਕਬਾਲ ਸਿੰਘ ਵਲੋਂ ਇਸ ਕੈਂਪ 'ਚ ਯੋਗਦਾਨ ਕਰਨ ਵਾਲਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਧੂਰੀ ਵਿਖੇ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਤਿਆਰੀਆਂ 'ਚ ਜੁਟਿਆ ਪ੍ਰਸ਼ਾਸਨ <br/> ਅਗਲੀ ਖ਼ਬਰ ਮਿਡ-ਡੇ ਮੀਲ ਕੁੱਕ ਅਤੇ ਸਫ਼ਾਈ ਸੇਵਕਾਂ ਵਲੋਂ ਮੋਹਾਲੀ 'ਚ ਧਰਨਾ 9 ਨੂੰ
Ad Position 24