28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜਿੱਤ ਦੇ ਦੋ ਦਿਨਾਂ ਬਾਅਦ ਹੀ ਐਕਸ਼ਨ ਮੋਡ 'ਚ ਦਵਿੰਦਰ ਪਹਿਲਵਾਨ

Ad Position 21
No active advertisement
ਅਜੀਤ ਡੈਸਕ 03-06-2026
ਫਿਰੋਜ਼ਪੁਰ, 2 ਜੂਨ (ਸੁਖਵਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰਬਰ 2 ਤੋਂ ਭਾਜਪਾ ਦੇ ਨਵੇਂ ਚੁਣੇ ਗਏ ਐਮ.ਸੀ ਦਵਿੰਦਰ ਸਿੰਘ ਪਹਿਲਵਾਨ ਨੇ ਜਿੱਤ ਤੋਂ ਦੋ ਦਿਨਾਂ ਬਾਅਦ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੈਦਾਨ ਵਿਚ ਉਤਰ ਕੇ ਆਪਣੀ ਸਰਗਰਮੀ ਦਾ ਪ੍ਰਗਟਾਵਾ ਕਰ ਦਿੱਤਾ ਹੈ | ਵਾਰਡ ਅੰਦਰ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਦਵਿੰਦਰ ਪਹਿਲਵਾਨ ਨੇ ਭਗਤ ਸਿੰਘ ਕਾਲੋਨੀ ਵਿਚ ਸੀਵਰੇਜ ਦੀ ਗੰਭੀਰ ਸਮੱਸਿਆ ਦਾ ਨੋਟਿਸ ਲਿਆ | ਇਲਾਕਾ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਕਈ ਦਿਨਾਂ ਤੋਂ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ ਵਿਚ ਖੜ੍ਹਾ ਹੈ | ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਮੱਸਿਆ ਦੀ ਜਾਣਕਾਰੀ ਮਿਲਦੇ ਹੀ ਦਵਿੰਦਰ ਪਹਿਲਵਾਨ ਨੇ ਮੌਕੇ 'ਤੇ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਕੰਮ ਨੂੰ ਪਹਿਲ ਦੇ ਅਧਾਰ 'ਤੇ ਸ਼ੁਰੂ ਕਰਵਾ ਦਿੱਤਾ | ਇਸ ਮੌਕੇ ਦਵਿੰਦਰ ਸਿੰਘ ਪਹਿਲਵਾਨ ਨੇ ਕਿਹਾ ਕਿ ਵਾਰਡ ਨੰਬਰ 2 ਦੇ ਲੋਕਾਂ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ 'ਤੇ ਪੂਰਾ ਉੱਤਰਨ ਲਈ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਵਾਰਡ ਦੇ ਕਿਸੇ ਵੀ ਨਿਵਾਸੀ ਨੂੰ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੀਵਰੇਜ, ਸਫ਼ਾਈ, ਸੜਕਾਂ ਅਤੇ ਹੋਰ ਜਨਤਕ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ | ਇਲਾਕਾ ਵਾਸੀਆਂ ਨੇ ਵੀ ਦਵਿੰਦਰ ਪਹਿਲਵਾਨ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਜਿੱਤਣ ਤੋਂ ਤੁਰੰਤ ਬਾਅਦ ਹੀ ਲੋਕਾਂ ਵਿਚ ਪਹੁੰਚ ਕੇ ਸਮੱਸਿਆਵਾਂ ਦਾ ਹੱਲ ਕਰਨਾ ਇੱਕ ਜਨ-ਪ੍ਰਤੀਨਿਧੀ ਦੀ ਜ਼ਿੰਮੇਵਾਰੀ ਹੁੰਦੀ ਹੈ | ਜਿਸ ਨੂੰ ਦਵਿੰਦਰ ਪਹਿਲਵਾਨ ਬਾਖ਼ੂਬੀ ਨਿਭਾ ਰਹੇ ਹਨ | ਵਾਰਡ ਵਿਚ ਵਿਕਾਸ ਕਾਰਜਾਂ ਨੂੰ ਲੈ ਕੇ ਦਵਿੰਦਰ ਪਹਿਲਵਾਨ ਦੀ ਸਰਗਰਮੀ ਹੁਣ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਲੋਕ ਉਮੀਦ ਕਰ ਰਹੇ ਹਨ ਕਿ ਆਉਣ ਵਾਲੇ ਸਮੇਂ ਵਿਚ ਵਾਰਡ ਦੀਆਂ ਹੋਰ ਲੰਬੇ ਸਮੇਂ ਤੋਂ ਚਲੀਆਂ ਆ ਰਹੀਆਂ ਸਮੱਸਿਆਵਾਂ ਦਾ ਵੀ ਹੱਲ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਸੰਗਰੂਰ ਦੇ ਡੀ.ਸੀ. ਅਤੇ ਐਸ.ਐਸ. ਪੀ. ਨਾਲ ਮੀਟਿੰਗ ਅਗਲੀ ਖ਼ਬਰ ਸੀਵਰੇਜ ਸਮੱਸਿਆ ਦੇ ਹੱਲ ਲਈ ਖੁਦ ਸੰਭਾਲਿਆ ਮੋਰਚਾ ਜਿੱਤ ਦੇ ਦੋ ਦਿਨਾਂ ਬਾਅਦ ਹੀ ਐਕਸ਼ਨ ਮੋਡ 'ਚ ਦਵਿੰਦਰ ਪਹਿਲਵਾਨ...
Ad Position 24