15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਨਾਜਾਇਜ਼ ਮਾਈਨਿੰਗ ਕਰਕੇ ਚੋਰੀ ਰੇਤਾ ਵੇਚਦਾ ਇਕ ਕਾਬੂ

Ad Position 21
No active advertisement
ਅਜੀਤ ਡੈਸਕ 04-06-2026
ਫਿਰੋਜ਼ਪੁਰ, 3 ਜੂਨ (ਗੁਰਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਕੇ ਚੋਰੀ ਰੇਤਾ ਕਰਨ ਵਾਲੇ ਨੂੰ ਕਾਬੂ ਕਰਕੇ ਟਰੈਕਟਰ ਸਮੇਤ ਰੇਤਾ ਦੀ ਭਰੀ ਟਰਾਲੀ ਕਬਜ਼ੇ ਵਿਚ ਲਈ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਕਿਲੇ ਵਾਲਾ ਚੌਕ ਪਾਸ ਪੁੱਜੇ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਵੇਦ ਪ੍ਰਕਾਸ਼ ਪੁੱਤਰ ਖ਼ੁਸ਼ੀ ਰਾਮ ਵਾਸੀ ਪਿੰਡ ਗਿੱਲਾਂ ਜੋ ਨਾਜਾਇਜ਼ ਮਾਈਨਿੰਗ ਕਰਕੇ ਚੋਰੀ ਦੀ ਰੇਤਾ ਵੇਚਦਾ ਹੈ, ਅੱਜ ਵੀ ਬਸਤੀ ਟੈਂਕਾਂ ਵਾਲੀ ਤੋਂ ਫ਼ਿਰੋਜਪੁਰ ਸ਼ਹਿਰ ਨੂੰ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਇਕ ਟਰੈਕਟਰ ਸਮੇਤ ਰੇਤਾ ਦੀ ਭਰੀ ਟਰਾਲੀ ਕਬਜ਼ੇ ਵਿਚ ਲੈ ਲਈ ਹੈ, ਜਿਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਵੇਦ ਪ੍ਰਕਾਸ਼ ਪੁੱਤਰ ਖੁਸ਼ੀ ਰਾਮ ਵਾਸੀ ਪਿੰਡ ਗਿੱਲਾਂ ਖ਼ਿਲਾਫ਼ ਧਾਰਾ 331(2) ਬੀ ਐਨ ਐਸ, 21 ਮਾਈਨਿੰਗ ਐਡ ਮਿਨਰਲਜ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਐੱਸ.ਡੀ.ਓ. ਪਾਵਰਕਾਮ ਸਬ ਡਵੀਜ਼ਨ ਰਮਦਾਸ ਦੇ ਦਫ਼ਤਰ ਦਾ ਘਿਰਾਓ
Ad Position 24