15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੇਵਾ ਕੇਂਦਰ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 04-06-2026
ਫਿਰੋਜ਼ਪੁਰ, 3 ਜੂਨ (ਸੁਖਵਿੰਦਰ ਸਿੰਘ)-ਸੇਵਾ ਕੇਂਦਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਦਫਤਰ ਦੇ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਰੱਖਿਆ | ਸੇਵਾ ਕੇਂਦਰ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਘੱਟ ਤਨਖ਼ਾਹ ਅਤੇ ਵੱਖ-ਵੱਖ ਬਹਾਨਿਆਂ ਨਾਲ ਕਟੌਤੀਆਂ ਕੀਤੀਆਂ ਜਾਂਦੀਆਂ ਹਨ | ਜਿਸ ਦੇ ਰੋਸ ਵਜੋਂ ਇਹ ਧਰਨਾ ਲਗਾਇਆ ਗਿਆ ਹੈ | ਸੇਵਾ ਕੇਂਦਰ ਦੇ ਮੁਲਾਜ਼ਮ ਗਗਨਦੀਪ ਕੌਰ ਨੇ ਦੱਸਿਆ ਹੈ ਕਿ 10 ਹਜਾਰ ਰੁਪਏ ਤਨਖ਼ਾਹ ਹੈ, ਉਸ ਦੇ ਵਿਚੋਂ ਵੀ ਬਹਾਨੇ ਦੇ ਨਾਲ ਕਟੌਤੀ ਕਰਕੇ 6 ਜਾਂ 7 ਹਜਾਰ ਤਨਖ਼ਾਹ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਨਾ ਕੋਈ ਛੁੱਟੀ ਹੋਣ ਦੇ ਕਾਰਨ ਸਾਨੂੰ ਬਹੁਤ ਹੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਕਰਮਚਾਰੀਆਂ ਨੂੰ ਨਜਾਇਜ਼ ਕਾਰਨਾਂ ਦੇ ਆਧਾਰ ਤੇ ਨੌਕਰੀ ਤੋਂ ਕੱਢ ਦਿੱਤਾ ਜਾਂਦਾ | ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ ਅਤੇ ਘੱਟੋ ਘੱਟ 25 ਹਜਾਰ ਰੁਪਏ ਮਹੀਨਾ ਤਨਖ਼ਾਹ ਨਿਰਧਾਰਿਤ ਕੀਤੀ ਜਾਵੇ, ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਮੁੜ ਬਹਾਲ ਵੀ ਕੀਤਾ ਜਾਵੇ | ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਚੰਦੂ ਨੇ ਸੇਵਾ ਕੇਂਦਰ ਮੁਲਾਜ਼ਮਾਂ ਦੀ ਹਮਾਇਤ- ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਕਰਕੇ ਚੋਰੀ ਰੇਤਾ ਵੇਚਦਾ ਇਕ ਕਾਬੂ
Ad Position 24