15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮੱਖੂ 'ਚ ਵਾਪਰਿਆ ਗੋਲੀ ਕਾਂਡ ਬੇਹੱਦ ਮੰਦਭਾਗਾ- ਸਤਨਾਮ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 04-06-2026
ਮੱਖੂ, 3 ਜੂਨ (ਵਰਿੰਦਰ ਮਨਚੰਦਾ)- ਬੀਤੇ ਦਿਨੀਂ ਮੱਖੂ ਅੰਦਰ ਵਾਪਰੇ ਗੋਲੀ ਕਾਂਡ ਦੌਰਾਨ ਵਪਾਰੀ ਗੁਰਚਰਨ ਸਿੰਘ ਕਾਲਾ ਗਾਬਾ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ 'ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ | ਇਸ ਸਬੰਧੀ ਫ਼ੋਨ 'ਤੇ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਅੰਦਰ ਮਾਹੌਲ ਦਿਨੋਂ-ਦਿਨ ਵਿਗੜਦਾ ਜਾ ਰਿਹਾ ਹੈ ਅਤੇ ਆਏ ਦਿਨ ਨੌਜਵਾਨਾਂ ਨੂੰ ਗੋਲੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ | ਸ. ਸੰਧੂ ਨੇ ਕਿਹਾ ਕਿ ਨਸ਼ਿਆਂ, ਗੈਂਗਸਟਰ ਕਲਚਰ, ਬੇਰੁਜ਼ਗਾਰੀ ਅਤੇ ਖੇਤੀਬਾੜੀ ਦੇ ਨਿਘਾਰ ਨੇ ਸੂਬੇ ਦੇ ਮਾਹੌਲ ਨੂੰ ਬਹੁਤ ਚਿੰਤਾਜਨਕ ਬਣਾ ਦਿੱਤਾ ਹੈ | ਇਸ ਨਾਲ ਆਮ ਲੋਕਾਂ ਅਤੇ ਕਾਰੋਬਾਰੀਆਂ ਵਿਚ ਡਰ ਦਾ ਮਾਹੌਲ ਹੈ | ਉਨ੍ਹਾਂ ਨੇ ਗੁਰਚਰਨ ਸਿੰਘ ਕਾਲਾ ਗਾਬਾ ਦੀ ਮੌਤ 'ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੱਖੂ 'ਚ ਵਾਪਰਿਆ ਗੋਲੀ ਕਾਂਡ ਬੇਹੱਦ ਮੰਦਭਾਗਾ- ਸਤਨਾਮ ਸਿੰਘ ਸੰਧੂ ਅਗਲੀ ਖ਼ਬਰ ਮਰਦਮਸ਼ੁਮਾਰੀ ਦਾ ਕੰਮ ਸਭ ਤੋਂ ਪਹਿਲਾਂ ਪੂਰਾ ਕਰਨ ਵਾਲੇ ਗਿਣਤੀਕਾਰ ਅਤੇ ਸੁਪਰਵਾਈਜ਼ਰ ਸਨਮਾਨਿਤ
Ad Position 24