21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 05-06-2026
ਫਿਰੋਜ਼ਪੁਰ, 4 ਜੂਨ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ 152 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੇ ਗਏ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ‘ਤੇ ਪੂਰਨ ਤੌਰ ਉੱਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਸਡਿਊਲ ਐੱਚ.ਐੱਚ-1 ਅਤੇ ਐਕਸ ਦਵਾਈਆ ਵੇਚਣ ਵਾਲੀਆਂ ਫਾਰਮੇਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ। ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਰਿੱਟ ਪਟੀਸ਼ਨ ਵਿਚ ਪਾਸ ਕੀਤੇ ਹੁਕਮ ਦੀ ਰੋਸ਼ਨੀ ‘ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ‘ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ‘ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਬੀ.ਡੀ.ਪੀ.�., ਸਬੰਧਤ ਗਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਗਰਾਊਂਡ ਵਾਟਰ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ।ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡਰਿਲਿੰਗ ਏਜੰਸੀ ਦੇ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦਾ ਪੂਰਾ ਨਾਮ ਤੇ ਪਤਾ, ਸਬੰਧਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ। ਬੋਰਵੈੱਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ।ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾਂ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ‘ਚ ਖਾਲੀ ਨਾ ਛੱਡਿਆ ਜਾਵੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦਿਵਸ ਨੂੰ ਮਨਾਉਂਦੇ ਹੋਏ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ’ਤੇ ਰੋਕ ਲਗਾਉਣ ਦੀ ਕੋਸ਼ਿਸ਼ ਕਰੀਏ ਅਗਲੀ ਖ਼ਬਰ ਜੇ.ਕੇ.ਐੱਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਜਲੰਧਰ ਟੂਰ ਦਾ ਮਾਣਿਆ ਅਨੰਦ
Ad Position 24