21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਚਲਦੇ ਧਰਨੇ ’ਚ ਡੀ.ਐਸ.ਪੀ ਵਲੋਂ ਕਾਰਵਾਈ ਕਰਨ ਦੇ ਭਰੋਸੇ ਬਾਅਦ ਕਿਸਾਨ ਜਥੇਬੰਦੀ ਵਲੋਂ ਧਰਨਾ ਖ਼ਤਮ

Ad Position 21
No active advertisement
ਅਜੀਤ ਡੈਸਕ 05-06-2026
ਗੁਰੂਹਰਸਹਾਏ, 4 ਜੂਨ(ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸਿਮਰਜੀਤ ਸਿੰਘ ਬਰਾੜ ਘੁਦੂਵਾਲਾ ਮੀਤ ਪ੍ਰਧਾਨ ਪੰਜਾਬ ਪਰਲਾਦ ਸਿੰਘ ਜ਼ਿਲ੍ਹਾ ਪ੍ਰਧਾਨ ਫਾਜਿਲਕਾ ਅਤੇ ਸਿਵਤਾਰ ਸਿੰਘ ਬਰਾੜ ਜ਼ਿਲ੍ਹਾ ਜਨਰਲ ਸਕੱਤਰ ਫਿਰੋਜਪੁਰ ਦੀ ਅਗਵਾਈ ਹੇਠ ਹਫਤਾ ਪਹਿਲਾਂ ਗੁਰੂਹਰਸਹਾਏ ਦੇ ਇਕ ਭੱਠੇ ਦੇ ਮਾਮਲੇ ਸੰਬੰਧ ਵਿਚ ਮੀਟਿੰਗ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਟਾਈਮ ਦਿੱਤਾ ਸੀ ਕਿ ਉਸ ਸਬੰਧ ਵਿਚ ਸੰਕੇਤਕ ਧਰਨਾ ਡੀ.ਐਸ.ਪੀ ਗੂਰੂਹਰਸਹਾਏ ਦੇ ਦਫਤਰ ਅੱਗੇ ਦਿੱਤਾ ਜਾਵੇਗਾ। ਜਿਸ ਤਹਿਤ ਅੱਜ ਧਰਨਾ ਦਿੱਤਾ ਗਿਆ। ਇਸ ਚਲਦੇ ਧਰਨੇ ਵਿਚ ਡੀ.ਐਸ.ਪੀ ਨੇ ਪੰਜ ਮੈਂਬਰੀ ਕਮੇਟੀ ਬੁਲਾ ਕੇ ਮਾਮਲਾ ਪੂਰਨ ਰੂਪ ਵਿਚ ਵਿਚਾਰਿਆ ਗਿਆ। ਇਸ ਸਬੰਧੀ ਕਿਸਾਨ ਆਗੂਆਂ ਨੇ ਦੱਸਿਆ ਕਿ ਡੀ.ਐੱਸ.ਪੀ ਵਲੋਂ ਵਿਸ਼ਵਾਸ ਦਵਾਇਆ ਗਿਆ ਕਿ ਜੋ ਭੱਠੇ ਦਾ ਮਾਮਲਾ ਚੱਲ ਰਿਹਾ ਹੈ। ਇਸ ਨੂੰ ਜਲਦੀ ਨਿਬੇੜ ਲਿਆ ਜਾਵੇਗਾ, ਅਤੇ ਜੋ ਸਮਾਨ ਚੋਰੀ ਆਦਿ ਹੋਇਆ ਹੈ ਤਫਤੀਸ਼ ਕਰਕੇ ਕਥਿਤ ਦੋਸ਼ੀਆਂ ‘ਤੇ ਕਾਰਵਾਈ ਕੀਤੀ ਜਾਵੇਗੀ। ਸਮਾਨ ਨੂੰ ਵਾਪਸ ਦਵਾਇਆ ਜਾਵੇਗਾ। ਡੀ.ਐੱਸ.ਪੀ ਦੇ ਵਿਸ਼ਵਾਸ ਦਵਾਉਣ ਤੇ ਜਥੇਬੰਦੀ ਨੇ ਇਕ ਵਾਰ ਚਲਦਾ ਧਰਨਾ ਮੁਲਤਵੀ ਕਰ ਦਿੱਤਾ ਅਤੇ ਨਾਲ ਹੀ ਸਖਤ ਲਹਿਜੇ ‘ਚ ਚੇਤਾਵਨੀ ਦਿੱਤੀ ਗਈ, ਜੇਕਰ ਪੀੜਤ ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਜਥੇਬੰਦੀ ਵੱਡੇ ਸੰਘਰਸ਼ ਲਈ ਮਜਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਭੁੱਲਰ ਦੀ ਅਗਵਾਈ ‘ਚ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮੀਟਿੰ... ਅਗਲੀ ਖ਼ਬਰ ਵਾਤਾਵਰਨ ਦਿਵਸ ਨੂੰ ਮਨਾਉਂਦੇ ਹੋਏ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ’ਤੇ ਰੋਕ ਲਗਾਉਣ ਦੀ ਕੋਸ਼ਿਸ਼ ਕਰੀਏ
Ad Position 24