22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਦਰ ਪੁਲਿਸ ਵਲੋਂ 5.50 ਗਰਾਮ ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 05-06-2026
ਫਿਰੋਜ਼ਪੁਰ, 4 ਜੂਨ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਮੁਖ਼ਬਰ ਖਾਸ ਦੀ ਇਤਲਾਹ ‘ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਮੁਖ਼ਬਰੀ ਮਿਲਣ ‘ਤੇ ਦੋਸ਼ੀ ਛਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਰਵੇਸ਼ੇ ਕੇ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸੀ.ਆਰ.ਪੀ.ਐੱਫ ਗਰਾਉਡ ਫ਼ਿਰੋਜ਼ਪੁਰ ਤੋਂ 5 ਗ੍ਰਾਮ 50 ਮਿਲੀਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਉਕਤ ਛਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਰਵੇਸ਼ੇ ਕੇ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐਸ ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਐਮ.ਏ.ਐੱਸ.ਸਕੂਲ ਜਿਉਣਵਾਲਾ ਦੇ ਸਕਾਊਟਸ,ਰੋਵਰਜ਼, ਗਾਈਡਜ਼ ਅਤੇ ਰੇਂਜਰਜ਼ ਦਾ ਅਡਵੈਚਰ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੜਕੀ ਦਾ ਚਾਕੂ ਮਾਰ ਕੇ ਕਤਲ ਨੌਜਵਾਨ ਵਲੋਂ ਵੀ ਖੁਦਕੁਸ਼ੀ ਦੀ ਕੋਸ਼ਿਸ਼ <br/>
Ad Position 24