22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਐਮ.ਏ.ਐੱਸ.ਸਕੂਲ ਜਿਉਣਵਾਲਾ ਦੇ ਸਕਾਊਟਸ,ਰੋਵਰਜ਼, ਗਾਈਡਜ਼ ਅਤੇ ਰੇਂਜਰਜ਼ ਦਾ ਅਡਵੈਚਰ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 05-06-2026
ਮੁਦਕੀ, 4 ਜੂਨ (ਭੁਪਿੰਦਰ ਸਿੰਘ)-ਮਾਲਵੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਸਕਾਊਟਸ, ਰੋਵਰਜ਼, ਗਾਈਡਜ਼ ਅਤੇ ਰੇਂਜਰਜ਼ ਨੇ ਭਾਰਤ ਸਕਾਊਟ ਐਂਡ ਗਾਈਡ ਦੇ ਤਾਰਾ ਦੇਵੀ ਰਾਜ ਪੁਰਸਕਾਰ ਅਤੇ ਅਡਵੈਚਰ ਕੈਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾ ਰੌਸ਼ਨ ਕੀਤਾ ਹੈ। ਸਕੂਲ ਮੁਖੀ ਡਾ. ਐੱਸ.ਐੱਸ.ਬਰਾੜ ਨੇ ਦੱਸਿਆ ਕਿ ਉਂਕਾਰ ਸਿੰਘ (ਐੱਸ.�.ਸੀ-ਸਕਾਊਟ) ਅਤੇ ਮਨਜੀਤ ਕੌਰ (ਏ.ਐੱਸ.�.ਸੀ.ਗਾਈਡ)ਦੀ ਯੋਗ ਰਹਿਨੁਮਾਈ ਹੇਠ ਸਕੂਲ ਦੇ 58 ਸਕਾਊਟਸ/ਰੋਵਰਜ਼ ਅਤੇ 62 ਗਾਈਡਜ਼/ਰੋਜ਼ਰਜ ਨੇ ਕੈਪ ਦੀਆ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥੀਆਂ ਨੇ ਅਨੁਸ਼ਾਸਨ, ਟੀਮ ਵਰਕ, ਲੀਡਰਸ਼ਿਪ ਅਤੇ ਸਹਿਣਸ਼ੀਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਭ ਦਾ ਮਨ ਮੋਹ ਲਿਆ। ਉਨ੍ਹਾਂ ਦੱਸਿਆ ਕਿ ਕੈਪ ਦੌਰਾਨ ਸਕਾਊਟਸ ਐਂਡ ਗਾਈਡਜ਼ ਨੇ ਟਰੈਕਿੰਗ, ਰੱਸੀ ਕਲਾ, ਫ਼ਸਟ ਏਡ, ਟੈਂਟ ਲਗਾਉਣ, ਸਭਿਆਚਾਰ ਅਤੇ ਹੋਰ ਅਡਵੈਚਰ ਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਪਿ੍ਰੰਸੀਪਲ/ਡਾਇਰੈਕਟਰ ਡਾ.ਐੱਸ.ਐੱਸ.ਬਰਾੜ, ਵਾਈਸ ਪ੍ਰਿੰਸੀਪਲ ਤੇਜਿੰਦਰ ਕੌਰ ਬਰਾੜ ਬਚਿਆ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਡਾ.ਐੱਸ.ਐੱਸ.ਬਰਾੜ ਨੇ ਕਿਹਾ ਕਿ ਇਸ ਤਰਾਂ ਦੇ ਕੈਪ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਅਨੁਸ਼ਾਸਨ, ਦੇਸ਼ ਸੇਵਾ ਦੀ ਭਾਵਨਾ ਪੈਦਾ ਕਰਦੇ ਹਨ। ਭਵਿੱਖ ਵਿਚ ਵੀ ਸਕੂਲ ਵਿਦਿਆਰਥੀਆਂ ਨੂੰ ਇਸ ਤਰਾਂ ਦੀਆ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਇੰਚਾਰਜ ਵੀਰਪਾਲ ਸਿੰਘ (ਡੀ.�.ਸੀ.ਰੇਂਜਰ)ਅਤੇ ਅੰਮ੍ਰਿਤਪਾਲ ਕੌਰ ਖੋਸਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੂਨ ਚੁਰਾਸੀ ਦੇ ਸ਼ਹੀਦਾਂ ਦੀ ਬਰਸੀ ਮਨਾਉਣ ਲਈ ਫੈਡਰੇਸ਼ਨ ਮਹਿਤਾ ਵਲੋਂ ਹੋਵੇਗਾ ਜਥਾ ਰਵਾਨਾ - ਭਾਈ ਨੰਢਾ ਅਗਲੀ ਖ਼ਬਰ ਸਦਰ ਪੁਲਿਸ ਵਲੋਂ 5.50 ਗਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24