30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹੈਰੋਇਨ ਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਭਰਾ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-06-2026
ਮੱਲਾਂਵਾਲਾ, 5 ਜੂਨ (ਗੁਰਦੇਵ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ 2 ਭਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁੱਖ ਅਫ਼ਸਰ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਸਤੀ ਵਕੀਲਾਂ ਵਾਲੀ ਪਾਸ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ 'ਤੇ ਹਰਪ੍ਰੀਤ ਸਿੰਘ ਉਕਤਾਨ ਦੋਵੇਂ ਭਰਾ ਹਨ | ਜੋ ਦੋਵੇਂ ਹੀ ਹੈਰੋਇਨ ਵੇਚਣ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਦੋਵੇਂ ਜਣੇ ਚੋਰੀ ਦੇ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਬਿਨਾਂ ਨੰਬਰੀ 'ਤੇ ਸਵਾਰ ਹੋ ਕੇ ਹੈਰੋਇਨ ਅੱਗੇ ਵੇਚਣ ਲਈ ਧੁੱਸੀ ਬੰਨ੍ਹ ਉੱਪਰ ਖੜੇ ਹਨ | ਜੇਕਰ ਹੁਣੇ ਹੀ ਇਨ੍ਹਾਂ 'ਤੇ ਰੇਡ ਕੀਤਾ ਜਾਵੇ ਤਾਂ ਦੋਵੇਂ ਜਣੇ ਹੈਰੋਇਨ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਆ ਸਕਦੇ ਹਨ | ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਲਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਆਨ ਬਸਤੀ ਭਾਣੇ ਵਾਲੀ ਦਾਖਲੀ ਮਸਤੇ ਕੇ ਥਾਣਾ ਆਰਿਫ਼ ਕੇ ਨੂੰ ਇਕ ਮੋਟਰਸਾਈਕਲ ਹੀਰੋ ਸਪਲੈਂਡਰ ਬਿਨਾਂ ਨੰਬਰੀ ਰੰਗ ਕਾਲਾ ਸਮੇਤ ਕਾਬੂ ਕੀਤਾ ਗਿਆ | ਜਿੰਨਾ ਕੋਲੋਂ ਤਲਾਸ਼ੀ ਦੌਰਾਨ 8.86 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ-ਮਾਮਲਾ ਦਰਜ ਅਗਲੀ ਖ਼ਬਰ ਨਵੇਂ ਆਏ ਬੀ.ਡੀ.ਪੀ.ਓ ਅਜੇ ਕੁਮਾਰ ਨੇ ਸੰਭਾਲਿਆ ਅਹੁਦਾ
Ad Position 24