30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ, ਮਾਂ ਤੇ ਦੋ ਪੁੱਤਰਾਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 06-06-2026
ਫ਼ਿਰੋਜ਼ਪੁਰ, 5 ਜੂਨ (ਗੁਰਿੰਦਰ ਸਿੰਘ)-ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਖੁੰਦਰ ਗੱਟੀ ਦੇ ਇਕ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 44 ਲੱਖ ਰੁਪਏ ਹੜੱਪਣ ਦੇ ਦੋਸ਼ ਹੇਠ ਪੁਲਿਸ ਨੇ ਇਕ ਅÏਰਤ ਅਤੇ ਉਸ ਦੇ ਦੋ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਿੰਦੇ ਬਾਈ ਪਤਨੀ ਮਲਕੀਤ ਸਿੰਘ ਵਾਸੀ ਪਿੰਡ ਖੁੰਦਰ ਗੱਟੀ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਸ਼ਿੰਦਰਪਾਲ ਸਿੰਘ ਨੂੰ ਅਮਰੀਕਾ ਭੇਜਣਾ ਚਾਹੁੰਦੀ ਸੀ | ਇਸ ਦੌਰਾਨ ਪਿੰਡ ਕਾਲੂ ਅਰਾਈਆਂ ਉਤਾੜ ਦੇ ਵਸਨੀਕ ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਕੁਸ਼ੱਲਿਆ ਨੇ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਦਾ ਭਰੋਸਾ ਦੇ ਕੇ ਉਸ ਤੋਂ 44 ਲੱਖ ਰੁਪਏ ਲੈ ਲਏ | ਸ਼ਿਕਾਇਤਕਰਤਾ ਅਨੁਸਾਰ ਦੋਸ਼ੀਆਂ ਨੇ ਉਸ ਦੇ ਪੁੱਤਰ ਨੂੰ ਅਮਰੀਕਾ ਭੇਜਣ ਦੀ ਬਜਾਏ ਮੈਕਸੀਕੋ ਭੇਜ ਦਿੱਤਾ | ਇਸ ਤੋਂ ਬਾਅਦ ਨਾ ਤਾਂ ਨੌਜਵਾਨ ਦੀ ਕੋਈ ਠੋਸ ਜਾਣਕਾਰੀ ਮਿਲੀ ਹੈ ਅਤੇ ਨਾ ਹੀ ਪਿਛਲੇ ਕਈ ਮਹੀਨਿਆਂ ਤੋਂ ਪਰਿਵਾਰ ਦਾ ਉਸ ਨਾਲ ਕੋਈ ਸੰਪਰਕ ਹੋ ਸਕਿਆ ਹੈ | ਜਿਸ ਕਾਰਨ ਪਰਿਵਾਰ ਚਿੰਤਾ ਵਿਚ ਹੈ | ਮਾਮਲੇ ਦੀ ਜਾਂਚ ਕਰ ਰਹੇ ਡੀ.ਐੱਸ.ਪੀ ਸਿਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੀ ਗਹਿਰਾਈ ਨਾਲ ਪੜਤਾਲ ਕੀਤੀ ਗਈ | ਜਾਂਚ ਦੌਰਾਨ ਦੋਸ਼ਾਂ ਵਿਚ ਤੱਥ ਪਾਏ ਜਾਣ ਅਤੇ ਉੱਚ ਅਧਿਕਾਰੀਆਂ ਦੀ ਮਨਜ਼ੂਰੀ ਮਿਲਣ ਉਪਰੰਤ ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਰਾਜ ਸਿੰਘ ਅਤੇ ਕੁਸ਼ੱਲਿਆ ਪਤਨੀ ਰਾਜ ਸਿੰਘ ਵਾਸੀ ਪਿੰਡ ਕਾਲੂ ਅਰਾਈਆਂ ਉਤਾੜ, ਜ਼ਿਲ੍ਹਾ ਫ਼ਿਰੋਜ਼ਪੁਰ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਬੀ.ਐੱਨ.ਐੱਸ ਦੀ ਧਾਰਾ 318(4), 61(2), ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੀ ਧਾਰਾ 13 ਅਤੇ ਆਈ.ਪੀ.ਸੀ ਦੀਆਂ ਧਾਰਾਵਾਂ 420 ਅਤੇ 120-ਬੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਾਕਾਬੰਦੀ ਦੌਰਾਨ ਕਾਰ ਸਵਾਰਾਂ ਕੋਲੋਂ 30 ਲੱਖ ਰੁਪਏ ਦੀ ਨਗਦੀ ਬਰਾਮਦ, ਦੋ ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ-ਮਾਮਲਾ ਦਰਜ
Ad Position 24