30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਾਕਾਬੰਦੀ ਦੌਰਾਨ ਕਾਰ ਸਵਾਰਾਂ ਕੋਲੋਂ 30 ਲੱਖ ਰੁਪਏ ਦੀ ਨਗਦੀ ਬਰਾਮਦ, ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-06-2026
ਗੁਰੂਹਰਸਹਾਏ, 5 ਜੂਨ (ਕਪਿਲ ਕੰਧਾਰੀ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੂੰ ਨਾਕਾਬੰਦੀ ਦੌਰਾਨ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਇਕ ਕਾਰ ਦੀ ਤਲਾਸ਼ੀ ਦੌਰਾਨ 30 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ | ਪੁਲਿਸ ਨੇ ਮੌਕੇ 'ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿਚ ਅਪਰਾਧਿਕ ਗਤੀਵਿਧੀਆਂ 'ਤੇ ਨਕੇਲ ਕੱਸਣ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ | ਇਸੇ ਤਹਿਤ ਬੀਤੀ ਰਾਤ ਥਾਣਾ ਗੁਰੂਹਰਸਹਾਏ ਦੀ ਪੁਲਿਸ ਵਲੋਂ ਗੋਲੂ ਕਾ ਮੋੜ ਵਿਖੇ ਨਾਕਾ ਲਗਾ ਕੇ ਲੰਘ ਰਹੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਸੀ | ਨਾਕਾਬੰਦੀ ਦੌਰਾਨ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਜਿਸ ਵਿਚ ਦੋ ਨੌਜਵਾਨ ਸਵਾਰ ਸਨ | ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ 'ਤੇ ਕਾਰ ਦੀ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਕਾਰ ਵਿਚੋਂ 30 ਲੱਖ ਰੁਪਏ ਦੀ ਨਗਦੀ ਬਰਾਮਦ ਹੋਈ | ਜਿਸ ਸਬੰਧੀ ਕਾਰ ਸਵਾਰ ਕੋਈ ਵੀ ਠੋਸ ਦਸਤਾਵੇਜ਼ ਜਾਂ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ | ਡੀ.ਐਸ.ਪੀ ਨੇ ਦੱਸਿਆ ਕਿ ਪੁਲਿਸ ਨੇ ਨਗਦੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਦੋਵੇਂ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਗਦੀ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿੱਥੇ ਲਿਜਾਇਆ ਜਾ ਰਿਹਾ ਸੀ, ਇਸ ਸਬੰਧੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਸਬੰਧਿਤ ਵਿਭਾਗਾਂ ਨੂੰ ਵੀ ਦੇ ਦਿੱਤੀ ਗਈ ਹੈ ਅਤੇ ਨਗਦੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਪੂਰੀ ਹੋਣ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਚਰਚਾਵਾਂ ਦਾ ਮਾਹੌਲ ਬਣਿਆਂ ਹੋਇਆ ਹੈ ਜਦਕਿ ਪੁਲਿਸ ਵਲੋਂ ਨਾਕੇਬੰਦੀਆਂ ਅਤੇ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਗੱਲ ਵੀ ਆਖੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਗੁਰੂਹਰਸਹਾਏ ਵਲੋਂ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ, ਮਾਂ ਤੇ ਦੋ ਪੁੱਤਰਾਂ ਖ਼ਿਲਾਫ਼ ਕੇਸ ਦਰਜ
Ad Position 24