29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੈਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀਆਂ 'ਤੇ ਪਾਬੰਦੀ ਦੇ ਹੁਕਮ

Ad Position 21
No active advertisement
ਅਜੀਤ ਡੈਸਕ 06-06-2026
ਫ਼ਿਰੋਜ਼ਪੁਰ, 5 ਜੂਨ(ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 75 ਐਮ.ਜੀ. ਤੋਂ ਉੱਪਰ ਫਾਰਮੂਲੇਸ਼ਨ ਵਾਲੀ ਪ੍ਰੈਗਾਬਾਲਿਨ ਕੈਪਸੂਲ ਅਤੇ ਟੈਬਲੇਟ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੁਝ ਮਾੜੇ ਅਨਸਰਾਂ ਵਲੋਂ ਇਸ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ | ਇਸ ਲਈ 75 ਐਮ.ਜੀ ਤੋਂ ਉੱਪਰ ਫਾਰਮੂਲੇਸ਼ਨ ਵਾਲੀ ਪ੍ਰੈਗਾਬਾਲਿਨ ਕੈਪਸੂਲ ਅਤੇ ਟੇਬਲੇਟ' ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ | ਹੁਕਮਾਂ ਵਿਚ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿਚ ਫਾਰਮਾਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੈਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ | ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਹ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੈਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖ਼ਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ | ਅਸਲ ਪਰਚੀ ਦੇ ਉੱਪਰ ਸਟੈਂਪ ਸਮੇਤ ਇਨ੍ਹਾਂ ਚੀਜ਼ਾਂ ਜਿਵੇਂ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖ਼ਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ | ਇਨ੍ਹਾਂ ਹੁਕਮਾਂ ਮੁਤਾਬਿਕ ਹਰ ਰਿਟੇਲਰ/ਕੈਮਿਸਟ, ਮੈਡੀਕਲ ਸਟੋਰ ਮਾਲਕ ਅਤੇ ਹਸਪਤਾਲ ਵਿਚ ਫਾਰਮਾਸਿਸਟ ਇਸ ਚੀਜ਼ ਨੂੰ ਵੀ ਯਕੀਨੀ ਬਣਾਉਣਗੇ ਕਿ ਖ਼ਰੀਦ ਕਰਨ ਵਾਲੇ ਵਲੋਂ ਅਸਲ ਪਰਚੀ ਦੇ ਉੱਪਰ ਪਹਿਲਾਂ ਹੀ ਕਿਸੇ ਹੋਰ ਦੁਕਾਨ ਤੋਂ ਇਹ ਦਵਾਈ (ਪ੍ਰੈਗਾਬਾਲਿਨ 75 ਐਮ.ਜੀ) ਨਾ ਖ਼ਰੀਦੀ ਗਈ ਹੋਵੇ | ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ਵਿਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ | ਜਿਨ੍ਹਾਂ ਮਰੀਜ਼ਾਂ ਨੂੰ ਅਸਲ ਵਿੱਚ ਇਹ ਦਵਾਈ ਦੀ ਜ਼ਰੂਰਤ ਹੈ, ਉਨ੍ਹਾਂ ਮਰੀਜ਼ਾਂ ਲਈ ਕੇਵਲ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਦੇ ਅੰਦਰ ਜਨ ਅÏਸ਼ਧੀ ਜੈਨਰਿਕ ਡਰੱਗ ਸਟੋਰ ਦੁਆਰਾ ਚਲਾਏ ਜਾ ਰਹੇ ਮੈਡੀਕਲ ਸਟੋਰ ਵਿੱਚ ਉਪਲਬਧ ਰਹੇਗੀ |
ਜਨ ਅÏਸ਼ਧੀ ਜੈਨਰਿਕ ਸਟੋਰ ਦੇ ਇੰਚਾਰਜ ਇਹ ਯਕੀਨੀ ਬਣਾਉਣਗੇ ਕਿ ਸਾਰੇ ਫ਼ਾਰਮੂਲਿਆਂ ਦੇ ਪ੍ਰੈਗਾਬਾਲਿਨ ਦੀ ਖ਼ਰੀਦ/ਵਿੱਕਰੀ ਦਾ ਸਹੀ ਰਿਕਾਰਡ ਰੱਖਿਆ ਜਾਵੇ ਅਤੇ ਇਸ ਆਦੇਸ਼ ਵਿੱਚ ਬਾਕੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ 'ਚ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Ad Position 24