28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 06-06-2026
ਫ਼ਿਰੋਜ਼ਪੁਰ, 5 ਜੂਨ (ਗੁਰਿੰਦਰ ਸਿੰਘ)-ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਵਾਤਾਵਰਨ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੀ ਅਗਵਾਈ ਸੰਸਥਾ ਦੇ ਚੇਅਰਮੈਨ ਯਸ਼ਪਾਲ ਬਾਂਸਲ ਨੇ ਕੀਤੀ | ਜਿਨ੍ਹਾਂ ਨੇ ਵਾਤਾਵਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਸ ਸਾਲ 10 ਹਜ਼ਾਰ ਤੋਂ ਵੱਧ ਪੌਦੇ ਲਗਾਉਣ ਦੇ ਅਭਿਆਨ ਦੀ ਸ਼ੁਰੂਆਤ ਕਾਲਜ ਕੈਂਪਸ ਤੋਂ ਕੀਤੀ | ਇਸ ਮੌਕੇ ਬਾਂਸਲ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੰਤੁਲਿਤ ਵਾਤਾਵਰਨ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਲੋੜ ਹੈ | ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ, ਪ੍ਰਦੂਸ਼ਣ ਅਤੇ ਜੰਗਲਾਂ ਦੀ ਕਟਾਈ ਵਰਗੀਆਂ ਚੁਨੌਤੀਆਂ ਨਾਲ ਨਜਿੱਠਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਇਕ ਪੌਦਾ ਲਗਾਉਣਾ ਸਿਰਫ਼ ਰੁੱਖ ਲਗਾਉਣਾ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਰੱਖਣਾ ਹੈ | ਕਾਲਜ ਕੈਂਪਸ ਵਿਚ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਫਲਦਾਰ ਅਤੇ ਅÏਸ਼ਧੀ ਗੁਣਾਂ ਵਾਲੇ ਪੌਦੇ ਲਗਾਏ ਗਏ | ਕਾਲਜ ਦੇ ਪਿ੍ੰਸੀਪਲ ਡਾ. ਮੋਹਿੰਦਰਪਾਲ ਸਿੰਘ ਦੀ ਅਗਵਾਈ ਹੇਠ ਉਦਿਆਨ ਵਿਭਾਗ, ਹਸਪਤਾਲ ਪ੍ਰਬੰਧਨ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਪੌਦੇ ਲਗਾਏ ਅਤੇ ਪੌਦਿਆਂ ਦੀ ਸੰਭਾਲ ਅਤੇ ਸੁਰੱਖਿਆ ਦਾ ਸੰਕਲਪ ਵੀ ਲਿਆ ਗਿਆ | ਡਾ. ਮੋਹਿੰਦਰਪਾਲ ਸਿੰਘ ਨੇ ਕਿਹਾ ਕਿ ਆਯੁਰਵੇਦ ਅਤੇ ਕੁਦਰਤ ਦਾ ਆਪਸੀ ਰਿਸ਼ਤਾ ਬਹੁਤ ਡੂੰਘਾ ਹੈ | ਮਨੁੱਖੀ ਸਿਹਤ ਅਤੇ ਵਾਤਾਵਰਨ ਦੀ ਸੁਰੱਖਿਆ ਇਕ-ਦੂਜੇ ਨਾਲ ਜੁੜੇ ਹੋਏ ਹਨ | ਇਸ ਲਈ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਕਾਲਜ ਦੇ ਸਮੂਹ ਪ੍ਰਬੰਧਨ, ਫੈਕਲਟੀ ਮੈਂਬਰਾਂ, ਹਸਪਤਾਲ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਨੂੰ ਲੈ ਕੇ ਕੀਤੀ ਪਹਿਲਕਦਮੀ ਸਰਕਾਰ ਦਾ ਸ਼ਲਾਘਾਯੋਗ ਕਦਮ ਅਗਲੀ ਖ਼ਬਰ ਮਾਨਸ ਸੇਵਾ ਸਮਿਤੀ ਦੀ ਅਗਵਾਈ ਵਿਚ ਸਫ਼ਾਈ ਸੇਵਕ ਯੂਨੀਅਨ ਦੇ ਮੈਂਬਰਾਂ ਨੇ ਲਗਾਏ ਬੂਟੇ
Ad Position 24