28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਿੱਜੀ ਸਕੂਲਾਂ ਦੀਆਂ ਫ਼ੀਸਾਂ ਨੂੰ ਲੈ ਕੇ ਕੀਤੀ ਪਹਿਲਕਦਮੀ ਸਰਕਾਰ ਦਾ ਸ਼ਲਾਘਾਯੋਗ ਕਦਮ

Ad Position 21
No active advertisement
ਅਜੀਤ ਡੈਸਕ 06-06-2026
ਮੰਡੀ ਘੁਬਾਇਆ, 5 ਜੂਨ (ਅਮਨ ਬਵੇਜਾ)-ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਸਕੂਲੀ ਵੈਨਾਂ ਅਤੇ ਹੋਰ ਸਕੂਲ ਵਾਹਨਾਂ ਵਿਚ ਸਹਾਇਕ (ਹੈਲਪਰ) ਰੱਖਣ ਦੇ ਨਿਯਮ ਬਣਾਏ ਗਏ ਸਨ ਪਰ ਇਨ੍ਹਾਂ ਨਿਯਮਾਂ ਦੀ ਪਾਲਨਾ ਅਜੇ ਵੀ ਪੂਰੀ ਤਰ੍ਹਾਂ ਨਹੀਂ ਹੋ ਰਹੀ | ਕਈ ਸਕੂਲੀ ਵੈਨਾਂ ਵਿਚ ਸਹਾਇਕ ਨਾ ਹੋਣ ਕਾਰਨ ਮਾਪਿਆਂ ਨੂੰ ਬੱਚਿਆਂ ਦੀ ਸੁਰੱਖਿਆ ਸਬੰਧੀ ਚਿੰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਾਪਿਆਂ ਦਾ ਕਹਿਣਾ ਹੈ ਬੇਸ਼ੱਕ ਨਿੱਜੀ ਸਕੂਲਾਂ ਵਿਚ ਫ਼ੀਸਾਂ ਸਬੰਧੀ ਪੰਜਾਬ ਸਰਕਾਰ ਵਲੋਂ ਕਾਨੂੰਨ ਬਣਾਏ ਜਾ ਰਹੇ ਹਨ ਪਰ ਉੱਥੇ ਹੀ ਸਕੂਲੀ ਵਾਹਨ ਵਿਚ ਛੋਟੇ ਬੱਚਿਆਂ ਨੂੰ ਸਕੂਲ ਲੈ ਕੇ ਜਾਣ ਅਤੇ ਵਾਪਸ ਘਰ ਛੱਡਣ ਦੌਰਾਨ ਸਹਾਇਕ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ | ਸਹਾਇਕ ਨਾ ਹੋਣ ਕਾਰਨ ਬੱਚਿਆਂ ਨੂੰ ਵੈਨ ਵਿਚ ਚੜ੍ਹਨ-ਉਤਰਨ ਸਮੇਂ ਮੁਸ਼ਕਲਾਂ ਆਉਂਦੀਆਂ ਹਨ | ਮਾਪਿਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਸਕੂਲੀ ਵਾਹਨਾਂ ਲਈ ਬਣਾਏ ਗਏ ਸੁਰੱਖਿਆ ਨਿਯਮਾਂ ਦੀ ਜ਼ਮੀਨੀ ਪੱਧਰ 'ਤੇ ਸਖ਼ਤੀ ਨਾਲ ਜਾਂਚ ਨਹੀਂ ਕੀਤੀ ਜਾ ਰਹੀ | ਮਾਪਿਆਂ ਨੇ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵਲੋਂ ਸਕੂਲੀ ਵਾਹਨਾਂ ਦੀ ਨਿਯਮਿਤ ਜਾਂਚ ਕੀਤੀ ਜਾਵੇ ਅਤੇ ਜਿਨ੍ਹਾਂ ਵਾਹਨਾਂ ਵਿਚ ਸਹਾਇਕ ਨਹੀਂ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ |
Ad Position 22
No active advertisement
ਪਿਛਲੀ ਖ਼ਬਰ ਗਿਲਹੋਤਰਾ ਫ਼ਰਨੀਚਰ ਹਾਊਸ ਵਿਚ ਲੱਗੀ ਅੱਗ ਦੌਰਾਨ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ
Ad Position 24