28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗਿਲਹੋਤਰਾ ਫ਼ਰਨੀਚਰ ਹਾਊਸ ਵਿਚ ਲੱਗੀ ਅੱਗ ਦੌਰਾਨ ਨੌਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 06-06-2026
ਗੁਰੂਹਰਸਹਾਏ, 5 ਜੂਨ (ਕਪਿਲ ਕੰਧਾਰੀ)-ਪੁਰਾਣੀ ਡਾਕਖ਼ਾਨਾ ਵਾਲੀ ਗਲੀ ਵਿਚ ਸਥਿਤ ਗਿਲਹੋਤਰਾ ਫ਼ਰਨੀਚਰ ਹਾਊਸ ਵਿਚ ਵੀਰਵਾਰ ਨੂੰ ਲੱਗੀ ਭਿਆਨਕ ਅੱਗ ਦੌਰਾਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਦੁਕਾਨ ਦੀਆਂ ਦੋ ਮੰਜ਼ਿਲਾਂ ਨੂੰ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ ਸੀ | ਜਿਸ ਕਾਰਨ ਇਲਾਕੇ ਵਿਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਸੀ | ਮੌਕੇ 'ਤੇ ਮੌਜੂਦ ਲੋਕਾਂ ਮੁਤਾਬਿਕ ਦੁਕਾਨ ਦੇ ਨਾਲ ਹੀ ਰਹਿੰਦੇ ਆਪਣੇ ਮਕਾਨ ਵਿਚ ਸਨੀ ਗਿਲਹੋਤਰਾ ਨੂੰ ਜਦੋਂ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਉਸ ਨੇ ਅੱਗ 'ਤੇ ਕਾਬੂ ਪਾਉਣ ਲਈ ਹੋਰ ਲੋਕਾਂ ਨਾਲ ਮਿਲ ਕੇ ਯਤਨ ਕੀਤੇ | ਇਸ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੇ ਪੈਰ ਵਿਚ ਗੰਭੀਰ ਸੱਟ ਲੱਗੀ | ਜ਼ਖ਼ਮੀ ਸਨੀ ਗਿਲਹੋਤਰਾ ਨੂੰ ਤੁਰੰਤ ਇਲਾਜ ਲਈ ਮੁਕਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਾਂਚ ਦੌਰਾਨ ਉਸ ਦੇ ਪੈਰ ਦੀ ਹੱਡੀ ਵਿਚ ਫਰੈਕਚਰ ਪਾਇਆ ਗਿਆ ਹੈ ਅਤੇ ਇਸ ਸਮੇਂ ਉਸ ਦਾ ਇਲਾਜ ਜਾਰੀ ਹੈ | ਪਰਿਵਾਰ ਵਲੋਂ ਦੱਸਿਆ ਗਿਆ ਕਿ ਡਾਕਟਰਾਂ ਦੀ ਨਿਗਰਾਨੀ ਹੇਠ ਸਨੀ ਦੀ ਹਾਲਤ ਸਥਿਰ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਕੈਂਪ ਦਾ ਆਯੋਜਨ ਅਗਲੀ ਖ਼ਬਰ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਨੂੰ ਲੈ ਕੇ ਕੀਤੀ ਪਹਿਲਕਦਮੀ ਸਰਕਾਰ ਦਾ ਸ਼ਲਾਘਾਯੋਗ ਕਦਮ
Ad Position 24