28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਲਗਾਏ ਗਏ ਪੌਦੇ

Ad Position 21
No active advertisement
ਅਜੀਤ ਡੈਸਕ 06-06-2026
ਫਿਰੋਜ਼ਪੁਰ, 5 ਜੂਨ (ਸੁਖਵਿੰਦਰ ਸਿੰਘ)-ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿਖੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਬੜਾਵਾ ਦੇਣ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਿਰੋਜ਼ਪੁਰ, ਡਾ. ਅਮਨਦੀਪ ਕੌਰ ਵੱਲੋਂ ਦਫ਼ਤਰ ਦੀ ਗਰਾਊਾਡ ਵਿਚ ਰਵਾਇਤੀ ਰੁੱਖਾਂ ਦੇ ਪੌਦੇ ਲਗਾਏ ਗਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਵਧ ਰਿਹਾ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਨੌਤੀ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਦੇ ਸੰਤੁਲਨ ਨੂੰ ਬਣਾਈ ਰੱਖਣ ਲਈ ਰੁੱਖ ਅਤੇ ਪੌਦੇ ਸਾਡੇ ਸਭ ਤੋਂ ਵੱਡੇ ਸਹਿਯੋਗੀ ਹਨ | ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਨ ਦਿਵਸ 'ਤੇ ਪ੍ਰਣ ਲੈਣ ਕਿ ਨਾ ਸਿਰਫ਼ ਖੁਦ ਵੱਧ ਤੋਂ ਵੱਧ ਪੌਦੇ ਲਗਾਉਣਗੇ, ਸਗੋਂ ਉਨ੍ਹਾਂ ਦੇ ਵੱਡੇ ਹੋਣ ਤੱਕ ਉਨ੍ਹਾਂ ਦੀ ਸਹੀ ਦੇਖਭਾਲ ਅਤੇ ਸੰਭਾਲ ਵੀ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਦੇ ਆਲੇ-ਦੁਆਲੇ ਨੂੰ ਹਰਾ-ਭਰਿਆ ਰੱਖਣਾ ਅਤੇ ਸਾਫ਼-ਸੁਥਰਾ ਵਾਤਾਵਰਨ ਸਿਰਫ਼ ਸਰਕਾਰ ਦੀ ਨਹੀਂ, ਬਲਕਿ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਜੇਕਰ ਅਸੀਂ ਅੱਜ ਕੁਦਰਤ ਦੀ ਸੰਭਾਲ ਕਰਾਂਗੇ, ਤਾਂ ਹੀ ਸਾਡੀਆਂ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਸੁਰੱਖਿਅਤ ਰਹਿ ਸਕੇਗਾ | ਇਸ ਪੌਦੇ ਲਗਾਉਣ ਦੀ ਰਸਮ ਦੌਰਾਨ ਦਫ਼ਤਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ | ਜਿਨ੍ਹਾਂ ਨੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਅਹਿਦ ਲਿਆ |
Ad Position 22
No active advertisement
ਪਿਛਲੀ ਖ਼ਬਰ ਪੈਰੋਲ 'ਤੇ ਗਿਆ ਐੱਨ.ਡੀ.ਪੀ. ਐੱਸ ਕੇਸ ਦਾ ਕੈਦੀ ਹੋਇਆ ਫ਼ਰਾਰ ਅਗਲੀ ਖ਼ਬਰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਕੈਂਪ ਦਾ ਆਯੋਜਨ
Ad Position 24