28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੈਰੋਲ 'ਤੇ ਗਿਆ ਐੱਨ.ਡੀ.ਪੀ. ਐੱਸ ਕੇਸ ਦਾ ਕੈਦੀ ਹੋਇਆ ਫ਼ਰਾਰ

Ad Position 21
No active advertisement
ਅਜੀਤ ਡੈਸਕ 06-06-2026
ਫ਼ਿਰੋਜ਼ਪੁਰ, 5 ਜੂਨ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਬੰਦ ਐੱਨ.ਡੀ.ਪੀ.ਐੱਸ ਐਕਟ ਤਹਿਤ ਸਜ਼ਾ ਯਾਫ਼ਤਾ ਇਕ ਕੈਦੀ ਦੇ ਪੈਰੋਲ ਤੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜੇਲ੍ਹ ਪ੍ਰਸ਼ਾਸਨ ਦੀ ਸੂਚਨਾ 'ਤੇ ਪੁਲਿਸ ਨੇ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਸੁਪਰਡੈਂਟ ਵਲੋਂ ਪੁਲਿਸ ਨੂੰ ਭੇਜੀ ਗਈ ਇਤਲਾਹ ਅਨੁਸਾਰ ਕੈਦੀ ਮਨੋਹਰ ਪੁੱਤਰ ਬਾਜ਼ਾਂ ਵਾਸੀ ਪਿੰਡ ਸੂਬਾ ਕਾਹਨ ਚੰਦ, ਜੋ ਕਿ ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਇਕ ਮਾਮਲੇ ਵਿਚ ਸਜ਼ਾ ਕੱਟ ਰਿਹਾ ਸੀ, ਨੂੰ 19 ਸਤੰਬਰ 2025 ਨੂੰ 56 ਦਿਨਾਂ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ | ਉਸ ਨੂੰ ਸਪਸ਼ਟ ਤੌਰ 'ਤੇ ਦੱਸਿਆ ਗਿਆ ਸੀ ਕਿ ਪੈਰੋਲ ਦੀ ਮਿਆਦ ਪੂਰੀ ਹੋਣ ਉਪਰੰਤ 15 ਨਵੰਬਰ 2025 ਨੂੰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਵਾਪਸ ਹਾਜ਼ਰ ਹੋਣਾ ਲਾਜ਼ਮੀ ਹੈ | ਪ੍ਰੰਤੂ ਪੈਰੋਲ ਦੀ ਮਿਆਦ ਸਮਾਪਤ ਹੋਣ ਮਗਰੋਂ ਵੀ ਕੈਦੀ ਜੇਲ੍ਹ ਵਿਚ ਵਾਪਸ ਨਹੀਂ ਪਰਤਿਆ ਅਤੇ ਨਾ ਹੀ ਉਸ ਵਲੋਂ ਕੋਈ ਸੰਪਰਕ ਕੀਤਾ ਗਿਆ | ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ | ਏ.ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਮਨੋਹਰ ਪੁੱਤਰ ਬਾਜ਼ਾਂ ਵਾਸੀ ਪਿੰਡ ਸੂਬਾ ਕਾਹਨ ਚੰਦ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਪੰਜਾਬ ਗੁੱਡ ਕੰਡੱਕਟ ਪਿ੍ਜ਼ਨਰਜ਼ (ਟੈਂਪਰੇਰੀ ਰਿਲੀਜ਼) ਐਕਟ, 2012 ਦੀ ਧਾਰਾ 9 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੱਕਾਂ ਲਈ ਧੱਕੇ ਖਾ ਰਹੇ ਸੇਵਾ ਕੇਂਦਰ ਮੁਲਾਜ਼ਮ-ਕੁਲਬੀਰ ਜ਼ੀਰਾ, ਬਾਂਗੜ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਲਗਾਏ ਗਏ ਪੌਦੇ
Ad Position 24