28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਉਦਯੋਗ-ਮੁਖੀ ਨਵੇਂ ਕੋਰਸਾਂ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 06-06-2026
ਫ਼ਿਰੋਜ਼ਪੁਰ, 5 ਜੂਨ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਅਤੇ ਭਵਿੱਖ-ਕੇਂਦਰਿਤ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਈ ਨਵੇਂ ਉਦਯੋਗ-ਮੁੱਖੀ ਕੋਰਸ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ | ਰਾਜ ਸਰਕਾਰ ਅਧੀਨ ਸਥਾਪਿਤ ਇਸ ਯੂਨੀਵਰਸਿਟੀ ਵਿਚ ਇਸ ਸਮੇਂ ਏ.ਆਈ.ਸੀ.ਟੀ.ਈ ਅਤੇ ਯੂ.ਜੀ.ਸੀ ਤੋਂ ਪ੍ਰਵਾਨਿਤ 37 ਅਕਾਦਮਿਕ ਪ੍ਰੋਗਰਾਮ ਡਿਪਲੋਮਾ ਤੋਂ ਲੈ ਕੇ ਪੀ.ਐਚ.ਡੀ. ਪੱਧਰ ਤੱਕ ਚਲਾਏ ਜਾ ਰਹੇ ਹਨ | ਡੀਨ ਅਕੈਡਮਿਕ ਡਾ. ਰਾਜੀਵ ਗਰਗ ਨੇ ਦੱਸਿਆ ਕਿ ਇੰਡਸਟਰੀ 4.0 ਅਤੇ ਉੱਭਰਦੀਆਂ ਤਕਨਾਲੋਜੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਯੂਨੀਵਰਸਿਟੀ ਨੇ ਇਸ ਸੈਸ਼ਨ ਤੋਂ ਦੋ ਨਵੇਂ ਬੀ.ਟੈੱਕ. ਪ੍ਰੋਗਰਾਮ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ (ਏ.ਆਈ 'ਤੇ ਐੱਮ.ਐੱਲ) ਅਤੇ ਇਲੈਕਟ੍ਰਾਨਿਕਸ ਐਂਡ ਕੰਪਿਊਟਰ ਇੰਜੀਨੀਅਰਿੰਗ ਸ਼ੁਰੂ ਕੀਤੇ ਹਨ | ਇਹ ਕੋਰਸ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਐਨਾਲਿਟਿਕਸ, ਆਟੋਮੇਸ਼ਨ, ਰੋਬੋਟਿਕਸ ਅਤੇ ਅਗਲੀ ਪੀੜ੍ਹੀ ਦੀਆਂ ਕੰਪਿਊਟਿੰਗ ਤਕਨਾਲੋਜੀਆਂ ਵਿਚ ਮੁਹਾਰਤ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਨਗੇ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਚ ਇੰਜੀਨੀਅਰਿੰਗ, ਪ੍ਰਬੰਧਨ, ਕੰਪਿਊਟਰ ਐਪਲੀਕੇਸ਼ਨਜ਼, ਵਿਗਿਆਨ, ਖੇਤੀਬਾੜੀ, ਆਰਕੀਟੈਕਚਰ, ਵੋਕੇਸ਼ਨਲ ਸਿੱਖਿਆ ਅਤੇ ਖੋਜ ਦੇ ਖੇਤਰਾਂ ਵਿਚ ਉੱਚ ਪੱਧਰੀ ਸਿੱਖਿਆ ਦਿੱਤੀ ਜਾ ਰਹੀ ਹੈ | ਬੀ.ਸੀ.ਏ, ਬੀ.ਬੀ.ਏ, ਐਮ.ਬੀ.ਏ, ਐਮ.ਸੀ.ਏ, ਐਮ.ਟੈੱਕ., ਬੀ.ਆਰਕਿਟੈਕ ਅਤੇ ਵੱਖ-ਵੱਖ ਬੀ.ਵੋਕ. ਕੋਰਸਾਂ ਰਾਹੀਂ ਵਿਦਿਆਰਥੀਆਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀਆਂ ਦੇਸ਼ ਦੀਆਂ ਪ੍ਰਮੁੱਖ ਅਕਾਦਮਿਕ ਸੰਸਥਾਵਾਂ ਅਤੇ ਉਦਯੋਗਿਕ ਇਕਾਈਆਂ ਨਾਲ ਮਜ਼ਬੂਤ ਸਾਂਝ ਹੈ | ਜਿਸ ਕਾਰਨ ਵਿਦਿਆਰਥੀਆਂ ਨੂੰ ਟਰੇਨਿੰਗ, ਇੰਟਰਨਸ਼ਿਪ ਅਤੇ ਪਲੇਸਮੈਂਟ ਦੇ ਵਧੀਆ ਮੌਕੇ ਪ੍ਰਾਪਤ ਹੁੰਦੇ ਹਨ | ਇਸ ਤੋਂ ਇਲਾਵਾ ਪਾਠ-ਕ੍ਰਮਾਂ ਨੂੰ ਉਦਯੋਗ ਅਤੇ ਸਮਾਜ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਨਿਯਮਿਤ ਤੌਰ 'ਤੇ ਅੱਪਡੇਟ ਕੀਤਾ ਜਾਂਦਾ ਹੈ | ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਨਵੇਂ ਕੋਰਸਾਂ ਦੀ ਸ਼ੁਰੂਆਤ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਤਕਨਾਲੋਜੀਆਂ ਅਤੇ ਉੱਭਰਦੇ ਕੈਰੀਅਰ ਖੇਤਰਾਂ ਲਈ ਤਿਆਰ ਕਰਨ ਦੀ ਯੂਨੀਵਰਸਿਟੀ ਦੀ ਵਚਨਬੱਧਤਾ ਹੋਰ ਮਜ਼ਬੂਤ ਹੋਵੇਗੀ | ਕੈਂਪਸ ਰਜਿਸਟਰਾਰ ਡਾ. ਰਜੀਵ ਅਰੋੜਾ ਨੇ ਯੋਗ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ ਨਾਲ ਜੁੜ ਕੇ ਸਿੱਖਿਆ, ਖੋਜ, ਨਵੀਨਤਾ ਅਤੇ ਹੁਨਰ ਵਿਕਾਸ ਦੇ ਨਵੇਂ ਮੌਕਿਆਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਹਾਈਕਮਾਂਡ ਤੋਂ ਮਿਲੇ ਆਸ਼ੀਰਵਾਦ ਨਾਲ ਲੜਾਂਗਾ ਚੋਣ- ਗੁੱਡੂ ਸੇਠ <br/> ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਹੋਈ ਵਿਸ਼ੇਸ਼ ਮੀਟਿੰਗ
Ad Position 24