10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਲਾਇਸੰਸੀ ਪਿਸਤੌਲ ਸਾਫ ਕਰਦੇ ਸਮੇਂ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-06-2026
ਫਿਰੋਜ਼ਪੁਰ, 6 ਜੂਨ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰ ਵਿਚ ਇਕ ਨੌਜਵਾਨ ਦੇ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ | ਜ਼ਖ਼ਮੀ ਨੌਜਵਾਨ ਦੀ ਪਛਾਣ 22 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ ਜਿਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ | ਆਮ ਆਦਮੀ ਪਾਰਟੀ ਦੇ ਐਮ.ਸੀ ਲਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਦਵਿੰਦਰ ਸਿੰਘ ਦਾ ਬੇਟਾ ਗੁਰਵਿੰਦਰ ਸਿੰਘ ਆਪਣੇ ਲਾਇਸੰਸੀ ਪਿਸਤੌਲ ਦੀ ਸਫ਼ਾਈ ਕਰ ਰਿਹਾ ਸੀ | ਇਸ ਦੌਰਾਨ ਪਿਸਤੌਲ ਵਿਚ ਰੌਂਦ ਮੌਜੂਦ ਹੋਣ ਕਾਰਨ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਪੱਟ ਵਿਚ ਜਾ ਲੱਗੀ | ਗੋਲੀ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ | ਜਿਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਉੱਥੇ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਹਾਲਤ ਨੂੰ ਦੇਖਦੇ ਹੋਏ ਅਗਲੇ ਇਲਾਜ ਲਈ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ | ਲਖਵਿੰਦਰ ਸਿੰਘ ਨੇ ਵੀ ਸਪਸ਼ਟ ਕੀਤਾ ਕਿ ਇਹ ਕੋਈ ਹਮਲੇ ਜਾਂ ਝਗੜੇ ਦੀ ਘਟਨਾ ਨਹੀਂ ਸੀ | ਉਨ੍ਹਾਂ ਕਿਹਾ ਕਿ ਨੌਜਵਾਨ ਪਿਸਤੌਲ ਸਾਫ਼ ਕਰ ਰਿਹਾ ਸੀ ਅਤੇ ਇਸ ਦੌਰਾਨ ਉਸ ਕੋਲੋਂ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਪੱਟ ਵਿਚ ਵੱਜ ਗਈ | ਫ਼ਿਲਹਾਲ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਮਾਗਮ ਵਿਚ ਭਾਗ ਲੈਣ ਲਈ ਫੈਡਰੇਸ਼ਨ ਮਹਿਤਾ ਦਾ ਜਥਾ ਰਵਾਨਾ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ
Ad Position 24