10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕੁਲਬੀਰ ਸਿੰਘ ਜ਼ੀਰਾ ਨੇ ਆਪ ਵਿਧਾਇਕ ਦੀ ਰਿਹਾਇਸ਼ ਅੱਗੇ ਝਾੜੂ ਖ਼ੋਲ੍ਹ ਕੇ ਖਿਲਾਰੇ

Ad Position 21
No active advertisement
ਅਜੀਤ ਡੈਸਕ 07-06-2026
ਜ਼ੀਰਾ,6 ਜੂਨ (ਰਜਨੀਸ਼ ਕਥੂਰੀਆ)-ਕਾਂਗਰਸ ਹਾਈਕਮਾਂਡ ਦੇ ਆਦੇਸ਼ 'ਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਨਾਲ ਹਲਕਾ ਜ਼ੀਰਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਫਿਰੋਜ਼ਪੁਰ ਰੋਡ 'ਤੇ ਸਥਿਤ ਰਿਹਾਇਸ਼ ਦੇ ਅੱਗੇ ਝਾੜੂ ਖ਼ੋਲ ਕੇ ਖਿਲਾਰੇ ਅਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਦੌਰਾਨ ਉੜਮੁੜ ਟਾਂਡਾ ਤੋਂ ਕਾਂਗਰਸ ਪਾਰਟੀ ਦੇ ਵੱਡੀ ਗਿਣਤੀ ਵਿਚ ਕੌਂਸਲਰਾਂ ਦੀ ਜਿੱਤ ਹੋਣ ਤੇ ਅਰਸ਼ਦੀਪ ਸਿੰਘ ਨਾਮ ਦੇ ਇਕ ਕਾਂਗਰਸੀ ਵਰਕਰ ਨੇ ਇਹ ਕਹਿੰਦਿਆਂ ਇਕ ਝਾੜੂ ਖ਼ੋਲ ਕੇ ਖਿਲਾਰ ਦਿੱਤਾ ਕਿ ਝਾੜੂ ਚੋਣ ਨਿਸ਼ਾਨ ਵਾਲੀ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਗਏ ਹਨ ਅਤੇ ਹੁਣ ਝਾੜੂ ਤੀਲ੍ਹਾ ਤੀਲ੍ਹਾ ਹੋ ਗਿਆ ਹੈ | ਇਸ ਗੱਲ ਤੋਂ ਉੜਮੁੜ ਟਾਂਡਾ ਦੀ ਪੁਲਿਸ ਨੇ ਉਸ ਦੇ ਖ਼ਿਲਾਫ਼ ਝਾੜੂ ਦੀ ਬੇਅਦਬੀ ਕਰਨ ਦਾ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ | ਉਨ੍ਹਾਂ ਕਿਹਾ ਕਿ ਜਿਹੜੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਕਰਨ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਮੁੱਦੇ ਨੂੰ ਉਭਾਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਉਹਨਾਂ ਦੋਸ਼ੀਆਂ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ | ਸ. ਜ਼ੀਰਾ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਜੰਗਲ ਰਾਜ ਹੈ ਅਤੇ ਅਮਨ ਕਾਨੂੰਨ ਨਾਮ ਦੀ ਇੱਥੇ ਕੋਈ ਚੀਜ਼ ਨਹੀਂ ਹੈ | ਪੰਜਾਬ ਸਰਕਾਰ ਦੀ ਪੁਲਿਸ ਵਲੋਂ ਚਲਾਈ ਗਈ ਮੁਹਿੰਮ, 'ਯੁੱਧ ਨਸ਼ਿਆਂ ਵਿਰੁੱਧ' ਕੇਵਲ ਦਿਖਾਵੇ ਲਈ ਹੈ ਜਦੋਂਕਿ ਪੁਲਿਸ ਦੀ ਪੁਸ਼ਤ ਪਨਾਹੀ ਹੇਠ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਨੌਜਵਾਨ ਨਸ਼ਿਆਂ ਦੇ ਟੀਕੇ ਲਗਾ ਕੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ | ਉਹਨਾਂ ਕਿਹਾ ਕਿ ਰਾਜ ਵਿੱਚ ਸ਼ਰੇਆਮ ਗੈਂਗਸਟਰ ਕਤਲ ਕਰਕੇ ਫ਼ਰਾਰ ਹੋ ਜਾਂਦੇ ਹਨ ਅਤੇ ਪੁਲਿਸ ਹੱਥ ਮੱਲਦੀ ਰਹਿ ਜਾਂਦੀ ਹੈ | ਇਸ ਮੌਕੇ 'ਤੇ ਕੁਲਬੀਰ ਸਿੰਘ ਜ਼ੀਰਾ ਅਤੇ ਉਨਾਂ ਦੇ ਸਮਰਥਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਕਾਂਗਰਸੀ ਆਗੂ ਡਾ. ਰਸ਼ਪਾਲ ਸਿੰਘ, ਕੌਂਸਲਰ ਰਸ਼ਪਾਲ ਸਿੰਘ ਲਾਡਾ, ਅਸ਼ੋਕ ਮਨਚੰਦਾ, ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ, ਗਗਨ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ, ਅਨਵਰ ਹੁਸੈਨ, ਨਵਦੀਪ ਸਿੰਘ ਕਾਲਾ ਸੋਢੀ ਵਾਲਾ, ਗੁਰਭਗਤ ਸਿੰਘ ਗੋਰਾ ਗਿੱਲ, ਜੋਗਾ ਸਿੰਘ ਸੁਖਦੇਵ ਸਿੰਘ ਅਵਾਨ, ਭੁਪਿੰਦਰ ਸਿੰਘ ਅਵਾਨ ਅਤੇ ਲਖਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ | ਇਸ ਮੌਕੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਥਾਣਾ ਸਦਰ ਜ਼ੀਰਾ ਦੇ ਐਸ.ਐਚ.ਓ.ਗੁਰਵਿੰਦਰਪਾਲ ਸਿੰਘ, ਥਾਣਾ ਸਿਟੀ ਜ਼ੀਰਾ ਦੇ ਐਸ.ਐਚ.ਓ.ਗੁਰਜੰਟ ਸਿੰਘ ਪੁਲਿਸ ਪਾਰਟੀ ਸਮੇਤ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਟੀ.ਬੀ.ਦੇ ਇਲਾਜ ਅਧੀਨ 11 ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਕਿੱਟਾਂ ਵੰਡੀਆਂ
Ad Position 24