10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

Ad Position 21
No active advertisement
ਅਜੀਤ ਡੈਸਕ 07-06-2026
ਫ਼ਿਰੋਜ਼ਪੁਰ, 6 ਜੂਨ (ਗੁਰਿੰਦਰ ਸਿੰਘ)-ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ, ਅਮਰ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਅਮਰ ਸ਼ਹੀਦ ਭਾਈ ਅਵਤਾਰ ਸਿੰਘ ਧੀਰਾ ਪੱਤਰਾ, ਜਨਰਲ ਸੁਬੇਗ ਸਿੰਘ ਅਤੇ ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 42ਵਾਂ ਸ਼ਹੀਦੀ ਸਮਾਗਮ ਗੁਰਦੁਆਰਾ ਜ਼ਾਮਨੀ ਸਾਹਿਬ, ਬਜੀਦਪੁਰ ਵਿਖੇ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਜਥੇ ਭਾਈ ਜਤਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮ ਦੌਰਾਨ ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਜ਼ਾਮਨੀ ਸਾਹਿਬ ਨੇ ਜੂਨ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਕੌਮ ਦੇ ਇਤਿਹਾਸਕ ਸੰਘਰਸ਼ ਬਾਰੇ ਵਿਚਾਰ ਸਾਂਝੇ ਕੀਤੇ | ਕਵੀਸ਼ਰੀ ਜਥੇ ਨੇ ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਧਰਮ ਤੇ ਗੁਰਧਾਮਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਸ਼ਹਾਦਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਇਸ ਮੌਕੇ ਗੁਰਦੁਆਰਾ ਜ਼ਾਮਨੀ ਸਾਹਿਬ ਦੇ ਮੈਨੇਜਰ ਤੇਜਬੀਰ ਸਿੰਘ, ਮੀਤ ਮੈਨੇਜਰ ਭਾਈ ਜਸਪਾਲ ਸਿੰਘ, ਜਸਪਾਲ ਸਿੰਘ ਖ਼ਾਲਸਾ ਖ਼ਾਨੇ ਕੇ ਅਹਿੱਲ, ਭਾਈ ਬਲਜਿੰਦਰ ਸਿੰਘ ਆਜ਼ਾਦ ਨਗਰ, ਜਸਬੀਰ ਸਿੰਘ ਭੁੱਲਰ, ਜਸਬੀਰ ਸਿੰਘ ਪਿਆਰੇਆਣਾ, ਮਨਜੀਤ ਸਿੰਘ, ਭਾਈ ਬਲਕਾਰ ਸਿੰਘ, ਭਾਈ ਬਲਵਿੰਦਰ ਸਿੰਘ ਵਾਹਕਾ ਮੌੜ, ਡਾ. ਮੋਹਨ ਸਿੰਘ ਲਾਲਕਾ, ਡਾ. ਮੁਖ਼ਤਿਆਰ ਸਿੰਘ ਭੁੱਲਰ, ਰਾਜ ਸਿੰਘ, ਗੁਰਮੇਲ ਸਿੰਘ ਕਾਦਾਬੋੜਾ, ਸ਼ਰਨਪ੍ਰੀਤ ਸਿੰਘ ਭੁੱਲਰ, ਬੀਬੀ ਚਰਨਜੀਤ ਕੌਰ ਭੁੱਲਰ, ਸਰਦਾਰ ਹਰਦੇਵ ਸਿੰਘ, ਕਰਨੈਲ ਸਿੰਘ ਭਾਵੜਾ, ਭਾਈ ਸੁੱਖਾ ਸਿੰਘ, ਤਰਲੋਕ ਸਿੰਘ, ਡਾ. ਬਲਵੰਤ ਸਿੰਘ, ਡਾ. ਰੂਪ ਸਿੰਘ ਮੱਲ ਵਾਲ, ਸਰਦਾਰ ਨਿਰਮਲ ਸਿੰਘ, ਜਰਨੈਲ ਸਿੰਘ ਧੀਰਾ ਪੱਤਰਾ, ਵਿਰਸਾ ਸਿੰਘ ਬੁੱਕਣ ਖਾਂ ਵਾਲਾ, ਸੂਬੇਦਾਰ ਚਰਨ ਸਿੰਘ ਕੀਰਤੀ ਚੱਕਰ, ਸੂਬੇਦਾਰ ਚਮਕੌਰ ਸਿੰਘ ਸ਼ਕੂਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਖੇ ਬੇਰੁਜ਼ਗਾਰਾਂ 'ਤੇ ਤਸ਼ੱਦਦ ਦੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਨਿਖੇਧੀ ਅਗਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਨੇ ਆਪ ਵਿਧਾਇਕ ਦੀ ਰਿਹਾਇਸ਼ ਅੱਗੇ ਝਾੜੂ ਖ਼ੋਲ੍ਹ ਕੇ ਖਿਲਾਰੇ
Ad Position 24