10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਟਿਆਲਾ ਵਿਖੇ ਬੇਰੁਜ਼ਗਾਰਾਂ 'ਤੇ ਤਸ਼ੱਦਦ ਦੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 07-06-2026
ਜ਼ੀਰਾ, 6 ਜੂਨ (ਪ੍ਰਤਾਪ ਸਿੰਘ ਹੀਰਾ)-ਬੀਤੇ ਦਿਨੀਂ ਪਟਿਆਲਾ ਵਿਖੇ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਤਸ਼ੱਦਦ ਦੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਪੁਆਰੀ, ਸੂਬਾ ਸਕੱਤਰ ਜਿੰਦਰ ਪਾਇਲਟ, ਵਿੱਤ ਸਕੱਤਰ ਨਵੀਨ ਸਚਦੇਵਾ, ਐਡੀਸ਼ਨਲ ਸਕੱਤਰ ਬਾਜ਼ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਪੈੱ੍ਰਸ ਸਕੱਤਰ ਟਹਿਲ ਸਿੰਘ ਸਰਾਭਾ, ਮੁੱਖ ਸਲਾਹਕਾਰ ਪ੍ਰੇਮ ਚਾਵਲਾ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਬੀਰ ਸਿੰਘ ਢਿੱਲੋਂ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਬੇਰੁਜ਼ਗਾਰ ਲਾਈਨਮੈਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਸਨ, ਪਰ ਪਟਿਆਲਾ ਪੁਲਿਸ ਵਲੋਂ ਉਨ੍ਹਾਂ 'ਤੇ ਅੰਨ੍ਹੇਵਾਹ ਲਾਠੀਆਂ ਵਰ੍ਹਾ ਕੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ, ਜੋ ਕਿ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਇਨਸਾਫ਼ ਅਤੇ ਰੁਜ਼ਗਾਰ ਦੇਣ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਸੀ ਅਤੇ ਇਹ ਦਾਅਵਾ ਕਰਦੀ ਸੀ ਕਿ ਕਿਸੇ ਨੂੰ ਵੀ ਆਪਣੀਆਂ ਮੰਗਾਂ ਲਈ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ, ਪਰ ਅੱਜ ਹਾਲਾਤ ਇਹ ਹਨ ਕਿ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੁਲਿਸ ਦੇ ਡੰਡਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਗੂਆਂ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ 'ਤੇ ਜਬਰ ਨਹੀਂ ਕਰਨਾ ਚਾਹੀਦਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਰੁਜ਼ਗਾਰ ਲਾਈਨਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਵਾਤਾਵਰਨ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ
Ad Position 24