11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਵਲੋਂ ਪਟਿਆਲਾ ਵਿਖੇ ਬੇਰੁਜ਼ਗਾਰਾਂ ਉੱਤੇ ਹੋਏ ਲਾਠੀਚਾਰਜ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 07-06-2026
ਜ਼ੀਰਾ, 6 ਜੂਨ (ਪ੍ਰਤਾਪ ਸਿੰਘ ਹੀਰਾ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਵਲੋਂ ਬੀਤੇ ਦਿਨੀ ਪਟਿਆਲਾ ਦੇ ਬਿਜਲੀ ਦਫਤਰ ਅੱਗੇ ਆਪਣੀਆਂ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਉੱਤੇ ਲਾਠੀ ਚਾਰਜ ਕਰਨ ਦੀ ਬਿਜਲੀ ਇੰਪਲਾਈਜ਼ ਫੈਡਰੇਸ਼ਨ ਨੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ, ਲਖਵੀਰ ਸਿੰਘ ਸੁੱਖੇਵਾਲਾ, ਸੁਖਦੇਵ ਸਿੰਘ ਬੱਗੀ ਪੱਤਨੀ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਧਰਨਾ ਲਾਉਣਾ ਹਰ ਇਕ ਜਥੇਬੰਦੀ ਦਾ ਅਧਿਕਾਰ ਹੈ ਆਪਣੀਆਂ ਮੰਗਾਂ ਲਈ ਸ਼ਾਂਤਮਈ ਧਰਨਾਕਾਰੀਆਂ ਉੱਤੇ ਪੁਲਿਸ ਵਲੋਂ ਬਿਨਾਂ ਵਜ੍ਹਾ ਲਾਠੀਚਾਰਜ ਕੀਤਾ ਗਿਆ ਆਗੂਆਂ ਨੇ ਕਿਹਾ ਕਿ ਸੰਘਰਸ਼ ਕਦੇ ਲਾਠੀਆਂ ਨਾਲ ਦਬਾਏ ਨਹੀਂ ਜਾਂਦੇ ਸਗੋਂ ਹੋਰ ਤਿੱਖੇ ਹੁੰਦੇ ਹਨ | ਇਸ ਮੌਕੇ ਉਹਨਾਂ ਦੇ ਨਾਲ ਸਰਵਣ ਸਿੰਘ ਜੇਈ, ਸੁਰਜੀਤ ਸਿੰਘ ਗਿੱਲ, ਜਸਵੰਤ ਸਿੰਘ ਸਰਾਂ, ਮੋਹਨ ਸਿੰਘ ਗਾਦੜੀ ਵਾਲਾ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਿਖੇ ਮੁਫ਼ਤ ਸਪਾਈਰੋਮੈਟਰੀ ਕੈਂਪ 8 ਨੂੰ ਅਗਲੀ ਖ਼ਬਰ ਬਜ਼ੁਰਗ ਔਰਤ ਦੇ ਕੰਨਾਂ 'ਚੋਂ ਵਾਲੀਆਂ ਝਪਟਣ ਦੇ ਦੋਸ਼ਾਂ ਹੇਠ ਅਣਪਛਾਤੇ ਸਮੇਤ 2 ਨਾਮਜ਼ਦ
Ad Position 24