11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡੀ.ਐਮ.ਐੱਫ ਅਤੇ ਡੀ.ਟੀ.ਐੱਫ ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਤਸ਼ੱਦਦ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 07-06-2026
ਫ਼ਿਰੋਜ਼ਪੁਰ, 6 ਜੂਨ (ਗੁਰਿੰਦਰ ਸਿੰਘ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨ ਜੋ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਲਈ ਪ੍ਰੋਟੈਸਟ ਕਰ ਰਹੇ ਸਨ, ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਬੇਰਹਿਮੀ ਨਾਲ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਰਜਿੰਦਰ ਸਿੰਘ ਸੰਧਾ, ਸਰਬਜੀਤ ਸਿੰਘ ਟੁਰਨਾ, ਵਰਿੰਦਰ ਸਿੰਘ, ਜਨਕ ਰਾਜ, ਪਵਨ ਮਦਾਨ ਅਤੇ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿੱਤ ਸ਼ਰਮਾ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਕਿਹਾ ਕਿ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਅਤੇ ਸਰਕਾਰ ਬਣਨ ਤੋਂ ਬਾਅਦ ਕਾਰਪੋਰੇਟਾਂ ਦੀ ਨੰਗੇ ਚਿੱਟੇ ਰੂਪ ਵਿਚ ਦਲਾਲੀ ਕਰ ਰਹੀ ਪੰਜਾਬ ਸਰਕਾਰ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਤਾਨਾਸ਼ਾਹ ਰਵੱਈਆ ਅਪਣਾ ਰਹੀ ਹੈ | ਉਨ੍ਹਾਂ ਕਿਹਾ ਅੱਜ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਬੇਰੁਜ਼ਗਾਰ ਸਹਾਇਕ ਲਾਈਨਮੈਨਾ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਬੇਰਹਿਮੀ ਨਾਲ ਕੁੱਟਿਆ ਗਿਆ ਹੈ | ਆਗੂਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰਾਂ ਉੱਪਰ ਤਸ਼ੱਦਦ ਢਾਹ ਰਹੇ ਪੁਲਿਸ ਅਧਿਕਾਰੀਆਂ 'ਤੇ ਮੁਲਾਜ਼ਮਾਂ ਉੱਪਰ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਦਵਿੰਦਰ ਨਾਥ,ਰਾਜ ਕੁਮਾਰ ਮਹਿਰੋਕ ,ਅਮਿੱਤ ਕੰਬੋਜ, ਹੀਰਾ ਸਿੰਘ ਤੂਤ, ਸਵਰਨ ਸਿੰਘ,ਨਰਿੰਦਰ ਜੰਮੂ,ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ ,ਹਰਜਿੰਦਰ ਜਨੇਰ,ਵਿਕਰਮ ਜੀਤ,ਅਨਿਲ ਧਵਨ ,ਗਗਨ ਮਿੱਤਲ ,ਸੰਦੀਪ ਕੁਮਾਰ ,ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖ਼ਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਵਰਿੰਦਰਪਾਲ ਸਿੰਘ ਖ਼ਾਲਸਾ ,ਕਿਰਪਾਲ ਸਿੰਘ ,ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਰਨੈਲ ਸਿੰਘ ਗਾਬੜੀਆ ਆਪਣਾ ਦਿਮਾਗ਼ੀ ਸੰਤੁਲਨ ਗਵਾ ਬੈਠਾ ਹੈ-ਫੈਡਰੇਸ਼ਨ ਮਹਿਤਾ ਅਗਲੀ ਖ਼ਬਰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਿਖੇ ਮੁਫ਼ਤ ਸਪਾਈਰੋਮੈਟਰੀ ਕੈਂਪ 8 ਨੂੰ
Ad Position 24