11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵੀ. ਡੀ. ਸੀ. ਮੈਂਬਰ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ-ਵਿਧਾਇਕ ਦਹੀਆ

Ad Position 21
No active advertisement
ਅਜੀਤ ਡੈਸਕ 07-06-2026
ਫ਼ਿਰੋਜ਼ਪੁਰ, 6 ਜੂਨ (ਕੁਲਬੀਰ ਸਿੰਘ ਸੋਢੀ)-ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਅਤੇ ਪਿੰਡ ਪੱਧਰ 'ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਪੇਂਡੂ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਦੌਰਾਨ ਵਿਧਾਇਕ ਦਹੀਆ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੇਂਡੂ ਅਤੇ ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਜਿਸ ਦੇ ਬਹੁਤ ਹੀ ਸਾਰਥਿਕ ਨਤੀਜੇ ਮਿਲੇ ਹਨ | ਜਿਸ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਅਹਿਮ ਰਹੀ ਹੈ | ਵਿਧਾਇਕ ਦਹੀਆ ਨੇ ਵੀ.ਡੀ.ਸੀ. ਮੈਂਬਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਸ਼ੱਕੀ ਗਤੀਵਿਧੀਆਂ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਿਕ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸੂਬਾ ਸਰਕਾਰ ਦੀ ''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਐੱਸ.ਡੀ.ਐੱਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਡੀ.ਐੱਸ.ਪੀ. ਕਰਨ ਸ਼ਰਮਾ ਅਤੇ ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ ਕਾਕਾ ਸਰਾਂ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਉੱਗੋ ਕੇ 'ਤੇ ਹੋਰ ਆਗੂ ਵੱਡੀ ਸੰਖਿਆ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਦ ਉੱਨਤ ਹੋਏ ਧਰਮਦਾਸ ਨੂੰ ਮਿਲਿਆ ਬੀ.ਡੀ.ਪੀ.ਓ ਦਾ ਚਾਰਜ ਅਗਲੀ ਖ਼ਬਰ ਵੀ. ਡੀ. ਸੀ. ਮੈਂਬਰ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ-ਵਿਧਾਇਕ ਦਹੀਆ
Ad Position 24