ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਹੈਰੋਇਨ ਸਮੇਤ ਵਿਅਕਤੀ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 09-06-2026
ਤਲਵੰਡੀ ਭਾਈ, 8 ਜੂਨ (ਰਵਿੰਦਰ ਸਿੰਘ ਬਜਾਜ)-ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 4 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਮੋਗਾ-ਫ਼ਿਰੋਜ਼ਪੁਰ ਹਾਈਵੇ ਪੁਲ ਹੇਠਾਂ ਖੜ੍ਹਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਸਹਾਇਕ ਥਾਣੇਦਾਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਗੁਰਲਿਆਕਤ ਸਿੰਘ ਉਰਫ਼ ਸੱਤੂ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸੋਸਨ ਥਾਣਾ ਘੱਲ ਕਲਾਂ ਜ਼ਿਲ੍ਹਾ ਮੋਗਾ ਨੂੰ ਕਾਬੂ ਕੀਤਾ ਗਿਆ | ਜਿਸ ਕੋਲੋਂ ਤਲਾਸ਼ੀ ਦੌਰਾਨ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ.ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੱਲਾਂਵਾਲਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ
Ad Position 24
No active advertisement