ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਵਧਦੀਆਂ ਕੀਮਤਾਂ ਖ਼ਿਲਾਫ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 09-06-2026
ਜ਼ੀਰਾ, 8 ਜੂਨ (ਪ੍ਰਤਾਪ ਸਿੰਘ ਹੀਰਾ, ਰਜਨੀਸ਼ ਕਥੂਰੀਆ)-ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਪਦਾਰਥਾਂ ਅਤੇ ਰਸੋਈ ਗੈੱਸ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕੇ.ਐਮ.ਐਮ ਦੇ ਸੱਦੇ 'ਤੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਜਥੇਬੰਦੀ ਦੇ ਚਾਰ ਜ਼ੋਨਾਂ ਮੱਖੂ, ਤਲਵੰਡੀ ਭਾਈ, ਬਾਬਾ ਗਾਂਧਾ ਸਿੰਘ ਤੇ ਜ਼ੀਰਾ ਦੇ ਵੱਖ-ਵੱਖ ਇਕਾਈਆਂ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਸਾਂਝੇ ਤੌਰ 'ਤੇ ਘੰਟਾ ਘਰ ਚੌਂਕ ਜ਼ੀਰਾ ਵਿਖੇ ਇਕੱਠ ਕੀਤਾ ਗਿਆ | ਇਸ ਦੌਰਾਨ ਪਿਛਲੇ ਦਿਨੀ ਜਥੇਬੰਦੀ ਦੇ ਸੀਨੀਅਰ ਮੈਂਬਰ ਸੋਹਣ ਸਿੰਘ ਢੰਡੀਆਂ ਦੀ ਹੋਈ ਮੌਤ 'ਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਉਪਰੰਤ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਗ਼ੁੱਸੇ ਵਿਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਅਮਨਦੀਪ ਸਿੰਘ ਕੱਚਰਭੰਨ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਕ੍ਰਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਸਕੱਤਰ ਗੁਰਭਾਗ ਸਿੰਘ ਮਰੂੜ, ਸੁਖਪਾਲ ਸਿੰਘ ਬਲਾਕ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਰੋਜ਼ਾਨਾ ਤੇਲ, ਗੈੱਸ ਅਤੇ ਖਾਣ ਪੀਣ ਵਾਲੀਆਂ ਕੋਈ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦਾ ਲੱਕ ਤੋੜ ਰਹੀ ਹੈ | ਉਨ੍ਹਾਂ ਕਿਹਾ ਕਿ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਖੇਤੀ ਲਾਗਤਾਂ ਬਹੁਤ ਜ਼ਿਆਦਾ ਵੱਧ ਗਈਆਂ ਹਨ | ਜਿਸ ਕਾਰਨ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ | ਉਹਨਾਂ ਕਿਹਾ ਕਿ ਵਧੀਆ ਹੋਈਆਂ ਕੀਮਤਾਂ ਦੇ ਬਾਵਜੂਦ ਯੂਰੀਆ ਖਾਦ ਦੀ ਬਾਜ਼ਾਰਾਂ ਵਿੱਚ ਕਿੱਲਤ ਪਾਈ ਜਾ ਰਹੀ ਹੈ | ਜਦ ਕਿ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦੇ ਪਹੁੰਚਣ ਲਈ ਦੇਸ਼ ਦੀ ਜਨਤਾ ਨਾਲ ਈਰਾਨ ਅਮਰੀਕਾ ਦੀ ਲੜਾਈ ਦਾ ਬਹਾਨਾ ਬਣਾ ਕੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਜਦ ਕਿ ਦੂਜੇ ਪਾਸੇ ਰਸੋਈ ਗੈੱਸ ਮਹਿੰਗੀ ਹੋਣ ਕਾਰਨ ਗਰੀਬ ਮਜ਼ਦੂਰਾਂ ਦੇ ਘਰਾਂ ਦਾ ਚੁੱਲ੍ਹਾ ਬਲਣਾ ਵੀ ਮੁਸ਼ਕਿਲ ਹੋ ਗਿਆ ਹੈ | ਉਹਨਾਂ ਮੰਗ ਕੀਤੀ ਗਈ ?ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ | ਰਸੋਈ ਗੈਸ 'ਤੇ ਮਿਲਣ ਵਾਲੀ ਸਬਸਿਡੀ ਨੂੰ ਦੁਬਾਰਾ ਬਹਾਲ ਕੀਤਾ ਜਾਵੇ | ਮਹਿੰਗਾਈ ਨੂੰ ਨੱਥ ਪਾ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਜਾਵੇ | ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਜਨਤਾ ਵਿਰੋਧੀ ਨੀਤੀਆਂ ਦਾ ਤਿਆਗ ਨਾ ਕੀਤਾ ਅਤੇ ਵਧੀਆਂ ਹੋਈਆਂ ਕੀਮਤਾਂ ਤੁਰੰਤ ਵਾਪਸ ਨਾ ਲਈਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਦੌਰਾਨ ਰੋਸ ਮੁਜ਼ਾਹਰੇ ਵਿਚ ਵੀਰ ਸਿੰਘ ਨਿਜਾਮਦੀਨ ਵਾਲਾ ਮੱਖਣ ਸਿੰਘ ਵਾੜਾ, ਬਲਰਾਜ ਸਿੰਘ ਫੇਰੋ ਕੇ, ਆਰ ਕੇ ਜ਼ੀਰਾ, ਅਮਰਜੀਤ ਸਿੰਘ ਸੰਤੂ ਵਾਲਾ, ਲਖਵਿੰਦਰ ਸਿੰਘ ਬਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲਾ, ਗੁਰਮੀਤ ਸਿੰਘ ਠੇਕੇਦਾਰ, ਅਮਨਦੀਪ ਸਿੰਘ ਚੱਬਾ, ਪਿ੍ਤਪਾਲ ਸਿੰਘ ਸੰਤੂ ਵਾਲਾ ਬਲਾਕ ਪ੍ਰਧਾਨ ਸੁਖਦੇਵ ਸਿੰਘ ਤਲਵੰਡੀ, ਸੁਖਵਿੰਦਰ ਸਿੰਘ, ਸੁਖਪਾਲ ਸਿੰਘ ਸੰਤੂ ਵਾਲਾ, ਗੁਲਜ਼ਾਰ ਸਿੰਘ ਗੋਗੋਆਣੀ ਬਲਾਕ ਪ੍ਰਧਾਨ, ਚਰਨਜੀਤ ਸਿੰਘ ਬੱਲ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹੀਨਾਵਾਰ ਮੀਟਿੰਗ ਹੁਣ 10 ਨੂੰ ਅਗਲੀ ਖ਼ਬਰ ਐੱਨ.ਆਰ.ਆਈ ਕੁੜੀ ਕੋਲੋਂ ਦਹੇਜ ਮੰਗਣ ਦੇ ਮਾਮਲੇ 'ਚ ਪਤੀ ਬਰੀ
Ad Position 24
No active advertisement