ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

-ਮਾਮਲਾ ਅਪਰੈਂਟਿਸ ਲਾਈਨਮੈਨਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦਾ- ਤਲਵੰਡੀ ਭਾਈ ਵਿਖੇ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 09-06-2026
ਤਲਵੰਡੀ ਭਾਈ, 8 ਜੂਨ (ਕੁਲਜਿੰਦਰ ਸਿੰਘ ਗਿੱਲ)- ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਆਪਰੈਂਟਸ ਲਾਈਨਮੈਨਾਂ ਉੱਪਰ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਨੂੰ ਲੈ ਕੇ ਰੋਸ ਦੀ ਲਹਿਰ ਪਾਈ ਜਾ ਰਹੀ | ਜਿਸ ਤਹਿਤ ਤਲਵੰਡੀ ਭਾਈ ਦੇ ਬਿਜਲੀ ਦਫਤਰ ਵਿਖੇ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਬਿਜਲੀ ਕਾਮਿਆਂ ਵਲੋਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੁਲਿਸ ਦੀ ਇਸ ਕਾਰਵਾਈ ਨੂੰ ਗੈਰ ਮਨੁੱਖੀ ਕਰਾਰ ਦਿੱਤਾ | ਉਨਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਸ ਕਾਰਵਾਈ ਨਾਲ ਉਸ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ | ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ | ਉਨਾਂ ਮੰਗ ਉਠਾਈ ਕਿ ਗੈਰ ਮਨੁੱਖੀ ਢੰਗ ਨਾਲ ਬੇਰੁਜ਼ਗਾਰ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ 'ਤੇ ਦਰਸ਼ਨ ਸਿੰਘ ਦਾਰਾਪੁਰ, ਬਲਜੀਤ ਸਿੰਘ, ਦਲਜੀਤ ਸਿੰਘ ਸੁਲਹਾਨੀ, ਧਰਵਿੰਦਰ ਸਿੰਘ, ਸੰਦੀਪ ਸਿੰਘ, ਰਾਮ ਸਿੰਘ, ਗੁਰਦੀਪ ਸਿੰਘ, ਮੱਖਣ ਸਿੰਘ, ਜਗਦੀਪ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਪ੍ਰੈਂਟਿਸ ਲਾਈਨਮੈਨਾਂ ਉੱਤੇ ਹੋਏ ਲਾਠੀ ਚਾਰਜ ਦੀ ਨਿਖੇਧੀ ਅਗਲੀ ਖ਼ਬਰ ਗਲਹੋਤਰਾ ਫ਼ਰਨੀਚਰ ਹਾਊਸ 'ਚ ਲੱਗੀ ਅੱਗ ਦੇ ਮਾਮਲੇ ਨੂੰ ਲੈ ਕੇ ਵਪਾਰ ਮੰਡਲ ਨੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨਾਲ ਕੀਤੀ ਮ...
Ad Position 24
No active advertisement