ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸਾਬਕਾ ਸਰਪੰਚ ਜੋਗਿੰਦਰ ਸਿੰਘ ਬੱਗੜ ਨੂੰ ਸਦਮਾ, ਪਤਨੀ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 09-06-2026
ਫ਼ਿਰੋਜ਼ਸ਼ਾਹ, 8 ਜੂਨ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਬੱਧਨੀ ਗੁਲਾਬ ਸਿੰਘ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਬੱਗੜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੀ ਪਤਨੀ ਨਸੀਬ ਕੌਰ ਦਾ ਅਚਾਨਕ ਦਿਹਾਤ ਹੋ ਗਿਆ | ਉਹ ਕੁੱਝ ਸਮੇਂ ਤੋਂ ਬਿਮਾਰ ਸਨ ਅਤੇ ਆਦੇਸ਼ ਹਸਪਤਾਲ ਦਾਖਲ ਸਨ, ਦਾ ਅੰਤਿਮ ਸੰਸਕਾਰ ਪਿੰਡ ਬੱਧਨੀ ਗੁਲਾਬ ਸਿੰਘ ਦੇ ਸ਼ਮਸ਼ਾਨ-ਘਾਟ 'ਚ ਕਰ ਦਿੱਤਾ ਗਿਆ | ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਹਲਕੇ ਦੇ ਮੋਹਤਬਰ ਆਗੂਆਂ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਦਸੌਂਧ ਸਿੰਘ ਧਾਲੀਵਾਲ, ਜਥੇਦਾਰ ਪਰਮਜੀਤ ਸਿੰਘ, ਹਰਦੀਪ ਸਿੰਘ ਨੰਬਰਦਾਰ, ਨਾਇਬ ਸਿੰਘ, ਨਿਰਭੈ ਸਿੰਘ,ਡਾ. ਬੋਵੀ, ਗੁਰਪ੍ਰੀਤ ਸਿੰਘ ਸਾਬਕਾ ਚੇਅਰਮੈਨ, ਮਨਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਸੰਧੂ, ਜਸਵੀਰ ਸਿੰਘ, ਮਨਜੀਤ ਸਿੰਘ ਮਨੀ, ਗੁਰਮੁਖ ਸਿੰਘ ਸੰਧੂ, ਮਲਕੀਤ ਸਿੰਘ, ਗੁਰਦੇਵ ਸਿੰਘ, ਹਰਜਿੰਦਰ ਸਿੰਘ, ਜਗਜੀਤ ਸਿੰਘ ਬੱਗੜ ਗੁਰਪ੍ਰੀਤ ਸਿੰਘ ਸੰਧੂ, ਚਰਨਜੀਤ ਸਿੰਘ ਸੰਧੂ, ਮਲਕੀਤ ਸਿੰਘ ਸੰਧੂ, ਮਨਪ੍ਰੀਤ ਸਿੰਘ ਮਾਹਣਾ, ਸੁਖਬੀਰ ਸਿੰਘ ਸਰਾਂ, ਲਖਵਿੰਦਰ ਸਿੰਘ, ਸਤਵਿੰਦਰ ਸਿੰਘ ਨੇ ਪਰਿਵਾਰਿਕ ਮੈਂਬਰਾਂ ਜਗਿੰਦਰ ਸਿੰਘ ਸਾਬਕਾ ਸਰਪੰਚ, ਪ੍ਰਦੀਪ ਸਿੰਘ, ਚਰਨਕਮਲ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਰਿਵਾਰ ਲਈ ਉਮੀਦ ਦੀ ਕਿਰਨ ਬਣਿਆ ਸੰਧੂ ਬੱਚਿਆਂ ਦਾ ਹਸਪਤਾਲ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਫ਼ੌਜੀ ਜਵਾਨ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ
Ad Position 24
No active advertisement