03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ

Ad Position 21
No active advertisement
ਅਜੀਤ ਡੈਸਕ 10-06-2026
ਫ਼ਿਰੋਜ਼ਪੁਰ, 9 ਜੂਨ(ਕੁਲਬੀਰ ਸਿੰਘ ਸੋਢੀ)-ਸਟੇਟ ਫੂਡ ਕਮਿਸ਼ਨ ਮੈਂਬਰ, ਪੰਜਾਬ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਰਾਸ਼ਨ ਡਿਪੂ ਤਲਵੰਡੀ ਭਾਈ, ਮੱਲਵਾਲ ਕਦੀਮ, ਮੰਡੀ ਗੁਰੂਹਰਸਹਾਏ ਅਤੇ ਆਂਗਣਵਾੜੀ ਸੈਂਟਰ ਤਲਵੰਡੀ ਭਾਈ ਦਾ ਨਿਰੀਖਣ ਵੀ ਕੀਤਾ ਗਿਆ | ਧਾਲੀਵਾਲ ਵਲੋਂ ਰਾਸ਼ਨ ਡਿਪੂ ਤਲਵੰਡੀ ਭਾਈ ਦੇ ਦੌਰੇ ਦੌਰਾਨ ਡਿਪੂ ਹੋਲਡਰ ਵਲੋਂ ਦੱਸਿਆ ਗਿਆ ਕੀ ਕਣਕ ਅਲਾਟ ਨਾ ਹੋਣ ਕਾਰਨ ਕਣਕ ਦੀ ਵੰਡ ਦੀ ਸ਼ੁਰੂਆਤ ਨਹੀਂ ਹੋਈ ਹੈ, ਜਿਸ ਦੇ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਕੀ ਇਨ੍ਹਾਂ ਡੀਪੂਆਂ ਨੂੰ ਕਣਕ ਜਲਦ ਤੋਂ ਜਲਦ ਅਲਾਟ ਕੀਤੀ ਜਾਵੇ ਅਤੇ ਕਣਕ ਦੇਰ ਨਾਲ ਅਲਾਟ ਹੋਣ ਸਬੰਧੀ ਸਬੰਧਿਤ ਇੰਸਪੈਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਰਿਪੋਰਟ ਕਮਿਸ਼ਨ ਨੂੰ ਭੇਜਣ ਸਬੰਧੀ ਹਦਾਇਤ ਵੀ ਕੀਤੀ ਗਈ | ਇਸ ਤੋਂ ਉਪਰੰਤ ਰਾਸ਼ਨ ਡਿਪੂ ਮੱਲਵਾਲ ਕਦੀਮ ਵਿਖੇ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ | ਜਿੱਥੇ ਡਿਪੂ 'ਤੇ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਜਾ ਰਹੀ ਸੀ | ਇਸ ਤਰ੍ਹਾਂ ਰਾਸ਼ਨ ਡਿਪੂ ਮੰਡੀ ਗੁਰੂਹਰਸਹਾਏ ਵਿਖੇ ਵੀ ਨਿਰੀਖਣ ਕੀਤਾ
ਗਿਆ | ਜਿੱਥੇ ਡਿਪੂ 'ਤੇ ਫੂਡ ਕਿੱਟਾਂ ਦੀ ਵੰਡ ਵੀ ਕੀਤੀ ਜਾ ਰਹੀ ਸੀ | ਇਨ੍ਹਾਂ ਰਾਸ਼ਨ ਡੀਪੂਆਂ 'ਤੇ ਸ਼ਿਕਾਇਤ ਬਾਕਸ ਅਤੇ ਕਮਿਸ਼ਨ ਨਾਲ ਸਬੰਧਿਤ ਜਾਗਰੂਕਤਾ ਬੈਨਰ ਨਹੀਂ ਲੱਗੇ ਹੋਏ ਸਨ | ਜਿਸ ਦੇ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਕੀ ਡਿਪੂ 'ਤੇ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਲਗਵਾਏ ਜਾਣ ਅਤੇ ਡਿਪੂ ਹੋਲਡਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਕਾਰਵਾਈ ਕੀਤੀ ਜਾਵੇ | ਫੂਡ ਕਮਿਸ਼ਨ ਮੈਂਬਰ ਧਾਲੀਵਾਲ ਵਲੋਂ ਰਾਸ਼ਨ ਡੀਪੂਆਂ ਦਾ ਨਿਰੀਖਣ ਕਰਨ ਉਪਰੰਤ ਆਂਗਣਵਾੜੀ ਸੈਂਟਰ ਤਲਵੰਡੀ ਭਾਈ ਦਾ ਦੌਰਾ ਕੀਤਾ ਗਿਆ | ਜੋ ਬੰਦ ਪਾਏ ਗਏ | ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਗਈ ਕੀ ਆਂਗਣਵਾੜੀ ਸੈਂਟਰ ਬੰਦ ਪਾਏ ਜਾਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ | ਇਸ ਦੌਰੇ ਦੌਰਾਨ ਲਾਭਪਾਤਰੀਆਂ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪ ਲਾਈਨ ਨੰਬਰ 9876764545 ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਫ਼ਿਰੋਜ਼ਪੁਰ ਕੋਲ ਦਰਜ ਵੀ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਐਨ. ਆਈ. ਏ. ਵਲੋਂ ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਵਿਖੇ ਛਾਪਾਮਾਰੀ-ਪੰਜ ਘੰਟੇ ਚੱਲੀ ਜਾਂਚ ਅਗਲੀ ਖ਼ਬਰ ਗੁਰਦੀਪ ਸਿੰਘ ਘੜਿਆਲ ਸ਼੍ਰੋਮਣੀ ਅਕਾਲੀ ਦਲ (ਬੀ.ਸੀ. ਵਿੰਗ) ਦੇ ਸਰਕਲ ਪ੍ਰਧਾਨ ਨਿਯੁਕਤ
Ad Position 24