02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 10-06-2026
ਕੁੱਲਗੜ੍ਹੀ 9 ਜੂਨ (ਸੁਖਜਿੰਦਰ ਸਿੰਘ ਸੰਧੂ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਸ਼ੇਰਖਾਂ ਨੇ ਪੰਜਾਬ ਸਰਕਾਰ ਕੋਲੋਂ ਹੱਕ ਮੰਗਦੇ ਲੋਕਾਂ 'ਤੇ ਲਾਠੀਚਾਰਜ ਕਰਕੇ ਢਾਹੇ ਗਏ ਤਸ਼ੱਦਦ ਦੇ ਵਿਰੋਧ ਵਿਚ ਗੇਟ ਰੈਲੀ ਕੀਤੀ ਗਈ¢ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸਬ-ਡਵੀਜ਼ਨ ਪ੍ਰਧਾਨ ਜਗਸੀਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਿਸ ਪ੍ਰਸ਼ਾਸਨ ਵਲੋਂ 2600 ਅਪ੍ਰੈਟਸਸਿਪਾਂ 'ਤੇ ਲਾਠੀਚਾਰਜ ਕਰਨ ਦੀ ਮੰਦਭਾਗੀ ਘਟਨਾ ਦੀ ਜਥੇਬੰਦੀ ਪੁਰਜ਼ੋਰ ਨਿਖੇਧੀ ਕਰਦੀ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਸੰਘਰਸ਼ ਕਰ ਰਹੇ ਲੋਕਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਬਣਦਾ ਹੱਕ ਦੇਵੇ¢ ਜੇਕਰ ਸਰਕਾਰ ਨੇ ਜਲਦੀ ਮਸਲਾ ਹੱਲ ਨਾ ਕੀਤਾ ਤਾਂ ਟੀ.ਐੱਸ.ਯੂ.ਵਲੋਂ ਉਨ੍ਹਾਂ ਦੇ ਹੱਕ 'ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ¢ ਇਸ ਰੈਲੀ ਦÏਰਾਨ ਪੰਜਾਬ ਸਰਕਾਰ, ਵਿਭਾਗ ਅਤੇ ਪੁਲਿਸ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਰੈਲੀ ਨੂੰ ਦੇਸ਼ਬੀਰ ਸਿੰਘ ਪ੍ਰਧਾਨ, ਜੱਜ ਸਿੰਘ ਸਕੱਤਰ, ਪਰਵਿੰਦਰ ਸਿੰਘ ਮੀਤ ਪ੍ਰਧਾਨ ਅਤੇ ਪ੍ਰਤਾਪ ਸਿੰਘ ਖ਼ਜ਼ਾਨਚੀ ਨੇ ਵੀ ਸੰਬੋਧਨ ਕੀਤਾ¢ਇਸ ਰੈਲੀ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸ਼ੇਰਖਾਂ ਦੇ ਸਮੁੱਚੇ ਸਾਥੀਆਂ ਨੇ ਹਿੱਸਾ ਲਿਆ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਚਮਕੀਆਂ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਅਗਲੀ ਖ਼ਬਰ ਸਵ. ਰੌਸ਼ਨ ਲਾਲ ਮਨਚੰਦਾ ਦੀ ਯਾਦ 'ਚ ਅੱਖਾਂ ਦਾ ਛੇਵਾਂ ਵਿਸ਼ਾਲ ਕੈਂਪ ਲਗਾਇਆ
Ad Position 24