02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤੇ 6 ਮੈਡਲ

Ad Position 21
No active advertisement
ਅਜੀਤ ਡੈਸਕ 10-06-2026
ਗੁਰੂਹਰਸਹਾਏ, 9 ਜੂਨ (ਕਪਿਲ ਕੰਧਾਰੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦੇਂਦੇ ਹੋਏ ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਜਾਵਲਾਖੇਲ (ਲਲਿਤਪੁਰ) ਵਿਖੇ 2 ਤੋਂ 4 ਜੂਨ 2026 ਤੱਕ ਕਰਵਾਈ ਗਈ 17ਵੀਂ ਐਨ.ਐਸ.ਕੇ.ਏ. ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ-2026 ਵਿਚ ਸਕੂਲ ਦੇ ਖਿਡਾਰੀਆਂ ਨੇ ਉੱਚ ਪੱਧਰੀ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 6 ਮੈਡਲ ਆਪਣੇ ਨਾਮ ਕੀਤੇ | ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ 1 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤ ਕੇ ਭਾਰਤ ਦਾ ਤਿਰੰਗਾ ਅੰਤਰਰਾਸ਼ਟਰੀ ਮੰਚ 'ਤੇ ਲਹਿਰਾਇਆ ਅਤੇ ਦੇਸ਼ ਦਾ ਮਾਣ ਵਧਾਇਆ | ਖਿਡਾਰੀਆਂ ਦੀ ਇਸ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਸਕੂਲ ਦੇ ਕਰਾਟੇ ਕੋਚ ਮਿਸਟਰ ਸ਼ੈਲੇਂਦਰ ਦੀ ਯੋਗ ਅਗਵਾਈ ਨੂੰ ਜਾਂਦਾ ਹੈ | ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਬਿਹਤਰੀਨ ਸਿਖਲਾਈ ਸਦਕਾ ਖਿਡਾਰੀਆਂ ਨੇ ਇਹ ਵੱਡੀ ਉਪਲਬਧੀ ਹਾਸਲ ਕੀਤੀ | ਚੈਂਪੀਅਨਸ਼ਿਪ ਦੌਰਾਨ ਕੋਚ ਸ਼ੈਲੇਂਦਰ ਨੂੰ ਵੀ ਖੇਡਾਂ ਦੇ ਖੇਤਰ ਵਿਚ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕਾਂ ਨੇ ਮੈਡਲ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਪੰਜਾਬ ਦੇ ਆਗੂਆਂ ਵਲੋਂ ਇੰਸਪੈਕਟਰ ਗੁਰਮੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਫ਼ਿਰੋਜ਼ਪੁਰ ਅਤੇ ਜ਼ੀਰਾ ਸ਼ਹਿਰ ਵਿਚ ਕੰਨਾਂ ਦੇ ਮੁਫ਼ਤ ਟੈਸਟ 11, 12 ਨੂੰ
Ad Position 24