05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਿੱਜੀਕਰਨ ਦੇ ਵਿਰੋਧ 'ਚ ਸੂਬੇ ਭਰ ਵਿਚ ਪੰਜਾਬ ਰੋਡਵੇਜ਼, ਪਨਬਸ ਬੱਸਾਂ ਦਾ ਚੱਕਾ ਜਾਮ

Ad Position 21
No active advertisement
ਅਜੀਤ ਡੈਸਕ 11-06-2026
ਫ਼ਿਰੋਜ਼ਪੁਰ, 10 ਜੂਨ (ਗੁਰਿੰਦਰ ਸਿੰਘ)-ਬੀਤੇ ਕੱਲ੍ਹ ਪੰਜਾਬ ਸਰਕਾਰ ਵਲੋਂ ਕਿੱਲੋਮੀਟਰ ਸਕੀਮ ਤਹਿਤ ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿੱਤੇ ਜਾਣ ਦੇ ਵਿਰੋਧ ਵਿਚ ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਤੋਂ ਅਣਮਿਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ | ਯੂਨੀਅਨ ਦੇ ਸੱਦੇ 'ਤੇ ਸੂਬੇ ਭਰ ਦੇ ਡਿਪੂਆਂ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਹੜਤਾਲ ਕਾਰਨ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਆਮ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਅਤਿ ਦੀ ਗਰਮੀ ਦੇ ਮੌਸਮ ਵਿਚ ਬੱਸ ਅੱਡਿਆਂ 'ਤੇ ਯਾਤਰੀ ਲੰਬੇ ਸਮੇਂ ਤੱਕ ਉਡੀਕ ਕਰਨ ਲਈ ਮਜਬੂਰ ਰਹੇ ਜਿਸ ਕਾਰਨ ਉਨ੍ਹਾਂ ਨੂੰ ਖ਼ੱਜਲ-ਖ਼ੁਆਰੀ ਝੱਲਣੀ ਪਈ | ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਫਿਰੋਜ਼ਪੁਰ ਡਿਪੂ ਦੇ ਪ੍ਰਧਾਨ ਜਤਿੰਦਰ ਸਿੰਘ ਆਦਿ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਨਿੱਜੀਕਰਨ ਨੂੰ ਰੋਕਣ, ਸਰਕਾਰੀ ਬੱਸਾਂ ਦੀ ਗਿਣਤੀ ਵਧਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰਦੇ ਆ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਅਤੇ ਕਿੱਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਨੂੰ ਸੇਵਾ ਵਿਚ ਸ਼ਾਮਲ ਕਰ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਟਰਾਂਸਪੋਰਟ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਬੱਸਾਂ ਖ਼ਰੀਦਣੀਆਂ ਚਾਹੀਦੀਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਬਦਲਾਅ ਦੇ ਨਾਂ 'ਤੇ ਸੱਤਾ ਵਿਚ ਆਈ ਪੰਜਾਬ ਸਰਕਾਰ ਵਲੋਂ ਕਿੱਲੋਮੀਟਰ ਸਕੀਮ ਦੇ ਨਾਂ ਹੇਠ ਨਿੱਜੀ ਕੰਪਨੀਆਂ ਦੀਆਂ ਬੱਸਾਂ ਨੂੰ ਸੜਕਾਂ 'ਤੇ ਉਤਾਰਨਾ ਪੰਜਾਬ ਰੋਡਵੇਜ਼ ਦੇ ਨਿੱਜੀਕਰਨ ਵੱਲ ਇਕ ਵੱਡਾ ਕਦਮ ਹੈ, ਜਿਸ ਦਾ ਮੁਲਾਜ਼ਮ ਵਰਗ ਡਟ ਕੇ ਵਿਰੋਧ ਕਰੇਗਾ | ਯੂਨੀਅਨ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਇਕ ਪਾਸੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਦੀ ਰਹੀ | ਜਦਕਿ ਦੂਜੇ ਪਾਸੇ ਨਿੱਜੀ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ 'ਤੇ ਅਮਲ ਕਰਦੀ ਰਹੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਸੁਣਿਆ ਜਾਂਦਾ ਅਤੇ ਕਿੱਲੋਮੀਟਰ ਸਕੀਮ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਨਹੀਂ ਕੀਤਾ ਜਾਂਦਾ, ਤਦ ਤੱਕ ਬੱਸਾਂ ਦਾ ਚੱਕਾ ਜਾਮ ਅਤੇ ਸੰਘਰਸ਼ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਆਰ.ਏ. ਨੂੰ ਰਿਲੀਵ ਨਾ ਕਰਨ ਦਾ- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਜਥੇਬੰਦੀ ਵਲੋਂ ਐਕਸੀਅਨ ਵਿਰੁ... ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ
Ad Position 24