05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਡਰੋਨ ਰਾਹੀਂ ਭੇਜੀ ਗਈ 2 ਕਿੱਲੋ 40 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 11-06-2026
ਗੁਰੂਹਰਸਹਾਏ, 10 ਜੂਨ (ਕਪਿਲ ਕੰਧਾਰੀ)-ਸਰਹੱਦੀ ਖੇਤਰ ਵਿਚ ਡਰੋਨ ਗਤੀਵਿਧੀ ਸਬੰਧੀ ਮਿਲੀ ਸੂਚਨਾ ਦੇ ਆਧਾਰ 'ਤੇ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਬੀ.ਐਸ.ਐਫ ਵਲੋਂ ਪਿੰਡ ਚੱਕ ਮਾਦੀ ਕੇ ਦੇ ਖੇਤਾਂ ਵਿਚ ਸਾਂਝਾ ਸਰਚ ਅਭਿਆਨ ਚਲਾਇਆ ਗਿਆ | ਸਰਚ ਅਭਿਆਨ ਦੌਰਾਨ ਗੁਰਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਚੱਕ ਮਾਦੀ ਕੇ ਦੇ ਖੇਤਾਂ ਵਿਚੋਂ ਇਕ ਪੀਲੇ ਰੰਗ ਦੇ ਲਿਫ਼ਾਫ਼ੇ ਅਤੇ ਇਕ ਲਾਲ ਰੰਗ ਦੇ ਲਿਫ਼ਾਫ਼ੇ ਵਿਚ ਰੱਖੇ ਚਾਰ ਪੈਕਟ ਹੈਰੋਇਨ ਬਰਾਮਦ ਕੀਤੇ ਗਏ | ਪੁਲਿਸ ਅਨੁਸਾਰ ਦੋ ਪੈਕਟਾਂ ਦਾ ਵਜ਼ਨ 510-510 ਗ੍ਰਾਮ ਸੀ | ਜਦਕਿ ਕੁੱਲ ਚਾਰ ਪੈਕਟਾਂ ਵਿਚੋਂ 2 ਕਿੱਲੋ 40 ਗ੍ਰਾਮ ਹੈਰੋਇਨ ਬਰਾਮਦ ਹੋਈ | ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਮਾਮਲਾ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਨਾਲ ਜੁੜਿਆ ਹੋ ਸਕਦਾ ਹੈ | ਬਰਾਮਦ ਕੀਤੀ ਗਈ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਨਸ਼ਾ ਤਸਕਰੀ ਅਤੇ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਅਤੇ ਬੀ.ਐਸ.ਐਫ ਵਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਗੁਰੂਹਰਸਹਾਏ ਵਿਖੇ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ.ਕਾਮਿਆਂ ਨੇ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਹੜਤਾਲ ਕੀਤੀ ਸ਼ੁਰੂ ਅਗਲੀ ਖ਼ਬਰ -ਮਾਮਲਾ ਆਰ.ਏ. ਨੂੰ ਰਿਲੀਵ ਨਾ ਕਰਨ ਦਾ- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਜਥੇਬੰਦੀ ਵਲੋਂ ਐਕਸੀਅਨ ਵਿਰੁ...
Ad Position 24